ਬਜਰੰਗ ਨੂੰ ਅਪਰਾਧਿਕ ਮਾਣਹਾਨੀ ਮਾਮਲੇ ’ਚ ਮਿਲੀ ਜ਼ਮਾਨਤ
Friday, Nov 10, 2023 - 12:06 PM (IST)
ਨਵੀਂ ਦਿੱਲੀ– ਪਹਿਲਵਾਨ ਬਜਰੰਗ ਪੂਨੀਆ ਨੂੰ ਕੋਚ ਨਰੇਸ਼ ਦਹੀਆ ਵਲੋਂ ਦਾਇਰ ਅਪਰਾਧਿਕ ਮਾਣਹਾਨੀ ਮਾਮਲੇ ਵਿਚ ਦਿੱਲੀ ਦੀ ਇਕ ਅਦਾਲਤ ਨੇ ਵੀਰਵਾਰ ਨੂੰ ਜ਼ਮਾਨਤ ਦੇ ਦਿੱਤੀ। ਦਹੀਆ ਨੇ ਇਸ ਪਹਿਲਵਾਨ ’ਤੇ ਭਾਰਤੀ ਕੁਸ਼ਤੀ ਸੰਘ (ਡਬਲਯੂ. ਐੱਫ. ਆਈ.) ਦੇ ਅਹੁਦੇ ਤੋਂ ਹਟਾਏ ਗਏ ਮੁਖੀ ਬ੍ਰਿਜਭੂਸ਼ਣ ਸ਼ਰਣ ਸਿੰਘ ਵਿਰੁੱਧ ਵਿਰੋਧ ਪ੍ਰਦਰਸ਼ਨ ਦੌਰਾਨ ਆਪਣੇ ਬਿਆਨ ਨਾਲ ਉਸਦਾ ਅਕਸ ਖਰਾਬ ਕਰਨ ਦਾ ਦੋਸ਼ ਲਾਇਆ ਸੀ। ਪਹਿਲਵਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਬਜਰੰਗ ਨੇ ਕਿਹਾ ਸੀ ਕਿ ਦਹੀਆ ਕੋਲ ਉਨ੍ਹਾਂ ਦੇ ਅੰਦੋਲਨ ਦਾ ਵਿਰੋਧ ਕਰਨ ਦਾ ਨੈਤਿਕ ਅਧਿਕਾਰ ਨਹੀਂ ਹੈ ਕਿਉਂਕਿ ਉਸਦੇ ਵਿਰੁੱਧ ਜਿਣਸੀ ਸ਼ੋਸ਼ਣ ਦਾ ਮਾਮਲਾ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਕੋਹਲੀ ਸਰਵਸ੍ਰੇਸ਼ਠ ਬੱਲੇਬਾਜ਼, ਇਸ ਲਈ ਸਚਿਨ ਦਾ ਰਿਕਾਰਡ ਤੋੜਣ ਦੀ ਲੋੜ ਨਹੀਂ : ਪੋਂਟਿੰਗ
ਦਹੀਆ ਨੇ ਤਦ ਅਦਾਲਤ ਦਾ ਰੁਖ਼ ਕੀਤਾ ਸੀ। ਬਜਰੰਗ ਨੂੰ ਹਾਲ ਹੀ ਵਿਚ ਏਸ਼ੀਆਈ ਖੇਡਾਂ ਵਿਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਉਹ ਬਿਨਾਂ ਤਮਗੇ ਦੇ ਵਾਪਸ ਪਰਤਿਆ ਸੀ। ਦਹੀਆ ਨੇ ਅਦਾਲਤ ਵਿਚ ਦਾਅਵਾ ਕੀਤਾ ਕਿ ਉਸ ਨੂੰ ਜਿਣਸੀ ਸ਼ੋਸ਼ਣ ਦੇ ਮਾਮਲੇ ’ਚ ਬਰੀ ਕੀਤਾ ਜਾ ਚੁੱਕਾ ਹੈ ਤੇ ਬਜਰੰਗ ਦੇ ਬਿਆਨ ਨਾਲ ਉਸਦਾ ਨਾਂ ਖਰਾਬ ਹੋਇਆ ਹੈ। ਬਜਰੰਗ, ਵਿਨੇਸ਼ ਫੋਗਟ ਤੇ ਸਾਕਸ਼ੀ ਮਲਿਕ ਨੇ ਡਬਲਯੂ. ਐੱਫ. ਆਈ. ਮੁਖੀ ਵਿਰੁੱਧ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕਰਦੇ ਹੋਏ ਦੋਸ਼ ਲਾਇਆ ਸੀ ਕਿ ਉਸ ਨੇ ਕਈ ਮਹਿਲਾ ਪਹਿਲਵਾਨਾਂ ਦਾ ਜਿਣਸ਼ੀ ਸ਼ੋਸ਼ਣ ਕੀਤਾ ਹੈ। ਬ੍ਰਿਜਭੂਸ਼ਣ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ ਤੇ ਉਹ ਹੁਣ ਇਸ ਮਾਮਲੇ ਵਿਚ ਅਦਾਲਤੀ ਮੁਕੱਦਮੇ ਦਾ ਸਾਹਮਣਾ ਕਰ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ