ਪਹਿਲਵਾਨ ਬਜਰੰਗ ਪੂਨੀਆ ਨੇ ਕੋਵਿਡ-19 ਦਾ ਟੀਕਾ ਲਗਵਾਇਆ

Friday, Mar 19, 2021 - 10:40 AM (IST)

ਪਹਿਲਵਾਨ ਬਜਰੰਗ ਪੂਨੀਆ ਨੇ ਕੋਵਿਡ-19 ਦਾ ਟੀਕਾ ਲਗਵਾਇਆ

ਨਵੀਂ ਦਿੱਲੀ (ਭਾਸ਼ਾ) : ਟੋਕੀਓ ਓਲੰਪਿਕ ਦੀਆਂ ਤਿਆਰੀਆਂ ਵਿਚ ਲੱਗੇ ਪਹਿਲਵਾਨ ਬਜਰੰਗ ਪੂਨੀਆ ਨੇ ਸੋਨੀਪਤ ਵਿਚ ਸਪੋਰਟਸ ਅਥਾਰਟੀ ਆਫ ਇੰਡੀਆ (ਸਾਈ) ਕੇਂਦਰ ਵਿਚ ਰਾਸ਼ਟਰੀ ਕੈਂਪ ਨਾਲ ਜੁੜਨ ਦੇ ਬਾਅਦ ਵੀਰਵਾਰ ਨੂੰ ਕੋਵਿਡ-19 ਦਾ ਪਹਿਲਾ ਲਗਾਇਆ।

ਬਜਰੰਗ (65 ਕਿਲੋਗ੍ਰਾਮ) ਰੋਮ ਵਿਚ ਮੈਟਿਓ ਪੇਲੀਕੋਨ ਮੁਕਾਬਲੇ ਵਿਚ ਹਿੱਸਾ ਲੈ ਕੇ ਪਰਤੇ ਹਨ, ਜਿੱਥੇ ਉਨ੍ਹਾਂ ਨੇ ਆਪਣੀ ਸੁਰੱਖਿਆ ਵਿਚ ਕਾਫ਼ੀ ਸੁਧਾਰ ਕੀਤਾ। ਉਨ੍ਹਾਂ ਨੇ ਕਿਹਾ, ‘ਮੈਂ ਉਨ੍ਹਾਂ ਸਾਰੇ ਨਿਯਮਾਂ ਦਾ ਪਾਲਣ ਕੀਤਾ ਜੋ ਕਿ ਇਕ ਆਮ ਆਦਮੀ ਲਈ ਬਣਾਏ ਗਏ ਹਨ। ਮੈਂ ਇਸ ਲਈ ਰਜਿਸਟ੍ਰੇਸ਼ਨ ਕਰਵਾਈ ਸੀ। ਮੈਂ ਚੰਗਾ ਮਹਿਸੂਸ ਕਰ ਰਿਹਾ ਹਾਂ। ਟੀਕਾ ਲੈਣ ਦੇ ਬਾਅਦ ਥੋੜ੍ਹਾ ਸਿਰ ਦਰਦ ਅਤੇ ਭਾਰੀਪਣ ਮਹਿਸੂਸ ਹੋ ਰਿਹਾ ਸੀ ਪਰ ਹੁਣ ਮੈਂ ਠੀਕ ਮਹਿਸੂਸ ਕਰ ਰਿਹਾ ਹਾਂ।’


author

cherry

Content Editor

Related News