ਹਾਕੀ ਖਿਡਾਰੀ ''ਬਲਬੀਰ ਸੀਨੀਅਰ'' ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ

Tuesday, May 12, 2020 - 04:05 PM (IST)

ਹਾਕੀ ਖਿਡਾਰੀ ''ਬਲਬੀਰ ਸੀਨੀਅਰ'' ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ

ਮੋਹਾਲੀ : ਆਪਣੇ ਜ਼ਮਾਨੇ ਦੇ ਧਾਕੜ ਹਾਕੀ ਖਿਡਾਰੀ ਤੇ ਓਲੰਪਿਕ 'ਚ 3 ਵਾਰ ਦੇ ਸੋਨ ਤਮਗਾ ਜੇਤੂ ਬਲਬੀਰ ਸਿੰਘ ਸੀਨੀਅਰ ਨੂੰ ਮੰਗਲਵਾਰ ਨੂੰ ਦਿਲ ਦਾ ਦੌਰਾ ਪੈ ਗਿਆ, ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਬਲਬੀਰ ਸਿੰਘ ਸੀਨੀਅਰ ਪਹਿਲਾਂ ਤੋਂ ਹੀ ਹਸਪਤਾਲ ਭਰਤੀ ਹਨ ਅਤੇ ਪਹਿਲਾਂ ਵੀ ਉਨ੍ਹਾਂ ਦੀ ਹਾਲਤ ਕਾਫੀ ਜ਼ਿਆਦਾ ਖਰਾਬ ਸੀ। ਅੱਜ ਉਨ੍ਹਾਂ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ। ਬਲਬੀਰ ਸਿੰਘ ਨੂੰ ਨਿਮੋਨੀਆ ਦੀ ਸ਼ਿਕਾਇਤ ਤੋਂ ਬਾਅਦ ਸ਼ੁੱਕਰਵਾਰ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਭਰਤੀ ਕਰਾਇਆ ਗਿਆ ਸੀ, ਜਿੱਥੇ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ। ਡਾਕਟਰਾਂ ਵਲੋਂ ਉਨ੍ਹਾਂ ਦੇ ਕੋਰੋਨਾ ਟੈਸਟ ਵੀ ਲਏ ਗਏ ਸਨ ਪਰ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਸੀ।

ਜ਼ਿਕਰਯੋਗ ਹੈ ਕਿ ਬਲਬੀਰ ਸਿੰਘ ਸੀਨੀਅਰ ਨੇ ਲੰਡਨ, ਹੇਲਸਿੰਕੀ ਅਤੇ ਮੈਲਬੋਰਨ ਓਲੰਪਿਕ 'ਚ ਭਾਰਤ ਨੂੰ ਸੋਨ ਤਮਗਾ ਜਿੱਤਣ 'ਚ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਨੇ ਹੇਲਸਿੰਕੀ ਓਲੰਪਿਕ 'ਚ ਨੀਦਰਲੈਂਡ ਖਿਲਾਫ ਜਿੱਤ 'ਚ 5 ਗੋਲ ਕੀਤੇ ਅਤੇ ਇਹ ਰਿਕਾਰਡ ਹਾਲੇ ਵੀ ਬਰਕਰਾਰ ਹੈ। ਬਲਬੀਰ ਸੀਨੀਅਰ 1975 ਦੀ ਵਿਸ਼ਵ ਕੱਪ ਜੇਤੂ ਭਾਰਤੀ ਹਾਕੀ ਟੀਮ ਦੇ ਮੈਨੇਜਰ ਵੀ ਰਹਿ ਚੁੱਕੇ ਹਨ।


author

Babita

Content Editor

Related News