ਬਲਬੀਰ ਸਿੰਘ ਸੀਨੀਅਰ ਦੇ ਇਲਾਜ ਲਈ ਸਰਕਾਰ ਨੇ ਭੇਜੇ ਪੰਜ ਲੱਖ

Sunday, Oct 07, 2018 - 04:31 PM (IST)

ਬਲਬੀਰ ਸਿੰਘ ਸੀਨੀਅਰ ਦੇ ਇਲਾਜ ਲਈ ਸਰਕਾਰ ਨੇ ਭੇਜੇ ਪੰਜ ਲੱਖ

ਚੰਡੀਗੜ੍ਹ— ਪੀ.ਜੀ.ਆਈ. ਵਿੱਚ ਜ਼ੇਰੇ ਇਲਾਜ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੇ ਇਲਾਜ ਲਈ ਪੰਜਾਬ ਸਰਕਾਰ ਨੇ ਪੰਜ ਲੱਖ ਰੁਪਏ ਜਾਰੀ ਕੀਤੇ ਹਨ। ਖੇਡ ਮੰਤਰੀ ਰਾਣਾ ਗੁਰਮੀਤ ਸੋਢੀ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਪੰਜ ਲੱਖ ਰੁਪਏ ਦਾ ਚੈੱਕ ਬਲਬੀਰ ਸਿੰਘ ਸੀਨੀਅਰ ਦੇ ਦੋਹਤੇ ਕਬੀਰ ਸਿੰਘ ਨੂੰ ਸੌਂਪਿਆ।

ਰਾਣਾ ਸੋਢੀ ਬੀਤੇ ਕੱਲ੍ਹ ਵੀ ਬਲਬੀਰ ਸਿੰਘ ਦਾ ਹਾਲ ਜਾਣਨ ਲਈ ਪਹੁੰਚੇ ਸਨ ਤੇ ਉਨ੍ਹਾਂ ਮੁੱਖ ਮੰਤਰੀ ਨੂੰ ਦਿੱਤੀ ਜਾਣਕਾਰੀ ਤੋਂ ਬਾਅਦ ਕੈਪਟਨ ਨੇ ਤੁਰੰਤ ਆਪਣੇ ਰਾਹਤ ਫੰਡ ਵਿੱਚੋਂ ਪੰਜ ਲੱਖ ਰੁਪਏ ਜਾਰੀ ਕਰਨ ਦਾ ਫੈਸਲਾ ਕੀਤਾ। ਜ਼ਿਕਰਯੋਗ ਹੈ ਕਿ ਤਿੰਨ ਵਾਰ ਓਲੰਪਿਕ ਸੋਨ ਤਗ਼ਮਾ ਜੇਤੂ ਹਾਕੀ ਦੇ ਮੰਨੇ ਪ੍ਰਮੰਨੇ ਖਿਡਾਰੀ ਬਲਬੀਰ ਸਿੰਘ ਸੀਨੀਅਰ ਨੂੰ ਸਿਹਤ ਖ਼ਰਾਬ ਹੋਣ ਕਾਰਨ ਦੋ ਦਿਨ ਪਹਿਲਾਂ ਹਸਪਤਾਲ ਦਾਖ਼ਲ ਕਰਵਾਉਣਾ ਪਿਆ ਸੀ। ਉਨ੍ਹਾਂ ਨੂੰ ਸਾਹ ਲੈਣ ਵਿੱਚ ਦਿੱਕਤ ਆ ਰਹੀ ਸੀ। ਇਸ ਸਮੇਂ ਉਹ ਪੀ.ਜੀ.ਆਈ. ਵਿੱਚ ਇਲਾਜ ਅਧੀਨ ਹਨ ਅਤੇ ਹਾਲੇ ਵੀ ਉਨ੍ਹਾਂ ਦੀ ਸਿਹਤ ਨਾਸਾਜ਼ ਹੈ।


Related News