BAN v AUS : ਬੰਗਲਾਦੇਸ਼ ਨੇ ਪਹਿਲੇ ਟੀ20 'ਚ ਆਸਟਰੇਲੀਆ ਨੂੰ 23 ਦੌੜਾਂ ਨਾਲ ਹਰਾਇਆ
Wednesday, Aug 04, 2021 - 12:24 AM (IST)
ਢਾਕਾ- ਖੱਬੇ ਹੱਥ ਦੇ ਸਪਿਨਰ ਨਾਸੁਮ ਅਹਿਮਦ ਦੇ ਕਰੀਅਰ ਦੇ ਸਰਵਸ੍ਰੇਸ਼ਠ ਪ੍ਰਦਰਸ਼ਨ 19 ਦੌੜਾਂ 'ਤੇ ਚਾਰ ਵਿਕਟਾਂ ਦੀ ਮਦਦ ਨਾਲ ਬੰਗਲਾਦੇਸ਼ ਨੇ ਪਹਿਲੇ ਟੀ-20 ਕ੍ਰਿਕਟ ਮੈਚ ਵਿਚ ਮੰਗਲਵਾਰ ਨੂੰ ਆਸਟਰੇਲੀਆ ਨੂੰ 23 ਦੌੜਾਂ ਨਾਲ ਹਰਾਇਆ। ਆਸਟਰੇਲੀਆ ਦੀ ਟੀਮ ਟੀਚੇ ਦਾ ਪਿੱਛਾ ਕਰਦੇ ਹੋਏ 108 ਦੌੜਾਂ ਹੀ ਬਣਾ ਸਕੀ।
ਇਹ ਖ਼ਬਰ ਪੜ੍ਹੋ- ਟੋਕੀਓ ਓਲੰਪਿਕ : PV ਸਿੰਧੂ ਦਾ ਇੰਦਰਾ ਗਾਂਧੀ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ
ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਮੁਸਤਫਿਜ਼ੁਰ ਰਹਿਮਾਨ ਅਤੇ ਸ਼ਰੀਫੁਲ ਇਸਲਾਮ ਨੇ 2-2 ਵਿਕਟਾਂ ਹਾਸਲ ਕੀਤੀਆਂ। ਆਸਟਰੇਲੀਆ ਦੇ ਲਈ ਸਿਰਫ ਮਿਸ਼ੇਲ ਮਾਰਸ਼ ਕੁਝ ਦੇਰ ਟਿਕ ਕੇ ਖੇਡ ਸਕੇ, ਜਿਸ ਨੇ 45 ਗੇਂਦਾਂ ਵਿਚ 45 ਦੌੜਾਂ ਬਣਾਈਆਂ। ਆਸਟਰੇਲੀਆ ਦੇ ਤਿੰਨ ਵਿਕਟ ਤੀਜੇ ਓਵਰ ਵਿਚ 11 ਦੌੜਾਂ 'ਤੇ ਡਿੱਗ ਗਏ ਸਨ। ਇਸ ਤੋਂ ਪਹਿਲਾਂ ਬੰਗਲਾਦੇਸ਼ ਦੇ ਲਈ ਸ਼ਾਕਿਬ ਅਲ ਹਸਨ ਨੇ 33 ਗੇਂਦਾਂ 'ਚ 36 ਦੌੜਾਂ ਬਣਾਈਆਂ ਜਦਕਿ ਸਲਾਮੀ ਬੱਲੇਬਾਜ਼ ਮੁਹੰਮਦ ਨਈਮ ਨੇ 29 ਗੇਂਦਾਂ ਵਿਚ 30 ਦੌੜਾਂ ਜੋੜ ਸਕੇ। ਆਰਿਫ ਹੁਸੈਨ ਨੇ ਅਜੇਤੂ 23 ਦੌੜਾਂ ਬਣਾਈਆਂ।
ਇਹ ਖ਼ਬਰ ਪੜ੍ਹੋ- ਕਾਈਜ਼ਰ ਪ੍ਰਮਾਨੈਂਟੇ ਹਸਪਤਾਲ ਨੇ ਡਾਕਟਰਾਂ ਤੇ ਕਰਮਚਾਰੀਆਂ ਲਈ ਕੋਰੋਨਾ ਵੈਕਸੀਨ ਕੀਤੀ ਜ਼ਰੂਰੀ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।