BAN vs WI : ਵੈਸਟਇੰਡੀਜ਼ ਦੀਆਂ 5 ਵਿਕਟਾਂ ’ਤੇ 223 ਦੌੜਾਂ

Thursday, Feb 11, 2021 - 07:44 PM (IST)

BAN vs WI : ਵੈਸਟਇੰਡੀਜ਼ ਦੀਆਂ 5 ਵਿਕਟਾਂ ’ਤੇ 223 ਦੌੜਾਂ

ਢਾਕਾ– ਨਕੁਰਮਾਹ ਬੋਨੇਰੇ ਆਪਣਾ ਲਗਾਤਾਰ ਦੂਜਾ ਅਰਧ ਸੈਂਕੜਾ ਲਾਇਆ, ਜਿਸ ਨਾਲ ਵੈਸਟਇੰਡੀਜ਼ ਨੇ ਬੰਗਲਾਦੇਸ਼ ਵਿਰੁੱਧ ਦੂਜੇ ਟੈਸਟ ਕ੍ਰਿਕਟ ਮੈਚ ਦੇ ਪਹਿਲੇ ਦਿਨ ਵੀਰਵਾਰ ਨੂੰ ਇੱਥੇ 5 ਵਿਕਟਾਂ ’ਤੇ 223 ਦੌੜਾਂ ਬਣਾਈਆਂ। ਪਹਿਲੇ ਦਿਨ ਦੀ ਖੇਡ ਖਤਮ ਹੋਣ ਦੇ ਸਮੇਂ ਬੋਨੇਰ 74 ਤੇ ਵਿਕਟਕੀਪਰ ਬੱਲੇਬਾਜ਼ ਜੋਸ਼ੂਆ ਡੀ ਸਿਲਵਾ 22 ਦੌੜਾਂ ’ਤੇ ਖੇਡ ਰਿਹਾ ਸੀ। ਬੋਨੇਰ ਨੇ ਪਿਛਲੇ ਹਫਤੇ ਪਹਿਲੇ ਟੈਸਟ ਮੈਚ ਵਿਚ 86 ਦੌੜਾਂ ਬਣਾ ਕੇ ਵੈਸਟਇੰਡੀਜ਼ ਦੀ ਜਿੱਤ ਵਿਚ ਅਹਿਮ ਯੋਗਦਾਨ ਦਿੱਤਾ ਸੀ।

PunjabKesari
ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਕੀਤਾ ਸੀ। ਕਪਤਾਨ ਕ੍ਰੇਗ ਬ੍ਰੈੱਥਵੇਟ ਨੇ 47 ਦੌੜਾਂ ਦਾ ਯੋਗਦਾਨ ਦਿੱਤਾ ਜਦਕਿ ਉਸਦੇ ਸਾਥੀ ਸਲਾਮੀ ਬੱਲੇਬਾਜ਼ ਜਾਨ ਕੈਂਬਬੇਲ ਨੇ 36 ਦੌੜਾਂ ਬਣਾਈਆਂ। ਇਨ੍ਹਾਂ ਦੋਵਾਂ ਨੇ ਪਹਿਲੀ ਵਿਕਟ ਲਈ 66 ਦੌੜਾਂ ਜੋੜੀਆਂ ਪਰ ਬੰਗਲਾਦੇਸ਼ ਦੀ ਅਨੁਸ਼ਾਸਿਤ ਗੇਂਦਬਾਜ਼ਾਂ ਦੇ ਸਾਹਮਣੇ ਕੈਰੇਬੀਆਈ ਬੱਲੇਬਾਜ਼ ਖੁੱਲ੍ਹ ਕੇ ਨਹੀਂ ਖੇਡ ਸਕੇ।

PunjabKesari

ਨੋਟ- ਇਸ ਖਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ।


author

Gurdeep Singh

Content Editor

Related News