ਬੰਗਲਾਦੇਸ਼ ਨੇ ਦੂਜੇ ਵਨ-ਡੇ ਮੈਚ 'ਚ ਭਾਰਤ ਨੂੰ 5 ਦੌੜਾਂ ਨਾਲ ਹਰਾਇਆ, ਟੀਮ ਇੰਡੀਆ ਨੇ 0-2 ਨਾਲ ਸੀਰੀਜ਼ ਗੁਆਈ

12/07/2022 8:04:13 PM

ਸਪੋਰਟਸ ਡੈਸਕ : ਭਾਰਤ ਤੇ ਬੰਗਲਾਦੇਸ਼ ਦਰਮਿਆਨ 3 ਮੈਚਾਂ ਦੀ ਵਨਡੇ ਸੀਰੀਜ਼ ਦਾ ਦੂਜਾ ਮੈਚ ਅੱਜ ਢਾਕਾ ਦੇ ਸ਼ੇਰ-ਏ-ਬੰਗਲਾ ਨੈਸ਼ਨਲ ਸਟੇਡੀਅਮ 'ਚ ਖੇਡਿਆ ਗਿਆ। ਮੈਚ 'ਚ ਬੰਗਲਾਦੇਸ਼ ਨੇ ਭਾਰਤ ਨੂੰ 5 ਦੌੜਾਂ ਨਾਲ ਹਰਾ ਦਿੱਤਾ ਹੈ। ਬੰਗਲਾਦੇਸ਼ ਦੇ ਕਪਤਾਨ ਲਿਟਨ ਦਾਸ ਨੇ ਭਾਰਤ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 50 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ ਨਾਲ 271 ਦੌੜਾਂ ਬਣਾਈਆਂ। ਇਸ ਤਰ੍ਹਾਂ ਬੰਗਲਾਦੇਸ਼ ਨੇ ਭਾਰਤ ਨੂੰ ਜਿੱਤ ਲਈ 272 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤੀ ਟੀਮ ਵਲੋਂ ਸ਼੍ਰੇਅਸ ਅਈਅਰ ਤੇ ਅਕਸ਼ਰ ਪਟੇਲ ਦੇ ਅਰਧ ਸੈਂਕੜਿਆਂ ਅਤੇ ਸੱਟ ਦਾ ਸ਼ਿਕਾਰ ਹੋਏ ਰੋਹਿਤ ਸ਼ਰਮਾ ਦੀ ਆਖਰੀ ਓਵਰਾਂ 'ਚ 51 ਦੌੜਾਂ ਦੀ ਸ਼ਾਨਦਾਰ ਪਾਰੀ ਵੀ ਭਾਰਤ ਨੂੰ ਜਿੱਤ ਨਾਲ ਦਿਵਾ ਸਕੀ। ਭਾਰਤ ਨੇ 50 ਓਵਰਾਂ 'ਚ 9 ਵਿਕਟਾਂ ਗੁਆ ਕੇ 266 ਬਣਾਈਆ ਤੇ 5 ਦੌੜਾਂ ਨਾਲ ਮੈਚ ਹਾਰ ਗਈ। ਇਸ ਤਰ੍ਹਾਂ ਭਾਰਤ ਨੇ ਬੰਗਲਾਦੇਸ਼ ਖ਼ਿਲਾਫ਼ ਤਿੰਨ ਵਨ-ਡੇ ਮੈਚਾਂ ਦੀ ਸੀਰੀਜ਼ 0-2 ਨਾਲ ਗੁਆ ਲਈ ਹੈ। 

ਬੰਗਲਾਦੇਸ਼ ਵਲੋਂ ਮੇਹਿਦੀ ਹਸਨ ਮਿਰਾਜ਼ ਸ਼ਾਨਦਾਰ ਸੈਂਕੜਾ (100 ਦੌੜਾਂ) ਲਗਾ ਕੇ ਅਜੇਤੂ ਰਹੇ। ਮਹਿਮੁਦੁਲ੍ਹਾ ਨੇ 77 ਦੌੜਾਂ ਦਾ ਯੋਗਦਾਨ ਦਿੱਤਾ। ਉਨ੍ਹਾਂ ਦੋਵਾਂ ਬੱਲੇਬਾਜ਼ਾਂ ਤੋਂ ਇਲਾਵਾ ਕੋਈ ਹੋਰ ਬੱਲੇਬਾਜ਼ ਚੰਗਾ ਪ੍ਰਦਰਸ਼ਨ ਨਹੀਂ ਕਰ ਸਕਿਆ। ਭਾਰਤ ਵਲੋਂ ਮੁਹੰਮਦ ਸਿਰਾਜ ਨੇ 2, ਉਮਰਾਨ ਮਲਿਕ ਨੇ 2 ਤੇ ਵਾਸ਼ਿੰਗਟਨ ਸੁੰਦਰ ਨੇ 3 ਵਿਕਟਾਂ ਲਈਆਂ।

ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਵਿਰਾਟ ਕੋਹਲੀ ਸਿਰਫ 5 ਦੌੜਾਂ ਦੇ ਨਿੱਜੀ ਸਕੋਰ 'ਤੇ ਇਬਾਦਤ ਹੁਸੈਨ ਵਲੋਂ ਬੋਲਡ ਹੋ ਕੇ ਆਊਟ ਹੋ ਗਏ। ਭਾਰਤ ਦੀ ਦੂਜੀ ਵਿਕਟ ਸ਼ਿਖਰ ਧਵਨ ਦੇ ਤੌਰ 'ਤੇ ਡਿੱਗੀ। ਧਵਨ 8 ਦੌੜਾਂ ਦੇ ਨਿੱਜੀ ਸਕੋਰ 'ਤੇ ਮੁਸਤਫਿਜੁਰ ਦਾ ਸ਼ਿਕਾਰ ਬਣਿਆ ਤੇ ਪਵੇਲੀਅਨ ਪਰਤ ਗਿਆ। ਭਾਰਤ ਨੂੰ ਤੀਜਾ ਝਟਕਾ ਉਦੋਂ ਲੱਗਾ ਜਦੋਂ ਵਾਸ਼ਿੰਗਟਨ ਸੁੰਦਰ 11 ਦੌੜਾਂ ਦੇ ਨਿੱਜੀ ਸਕੋਰ 'ਤੇ ਸ਼ਾਕਿਬ ਵਲੋਂ ਆਊਟ ਹੋ ਗਿਆ।

ਇਹ ਵੀ  ਪੜ੍ਹੋ : ਆਦਿਤਿਆ ਮਿੱਤਲ ਬਣੇ ਭਾਰਤ ਦੇ 77ਵੇਂ ਸ਼ਤਰੰਜ ਗ੍ਰੈਂਡ ਮਾਸਟਰ

ਭਾਰਤ ਦੀ ਚੌਥੀ ਵਿਕਟ ਕੇ. ਐੱਲ. ਰਾਹੁਲ ਦੇ ਤੌਰ 'ਤੇ ਡਿੱਗੀ। ਕੇ. ਐੱਲ. ਰਾਹੁਲ 14 ਦੌੜਾਂ ਦੇ ਨਿੱਜੀ ਸਕੋਰ 'ਤੇ ਮੇਹਦੀ ਹਸਨ ਦਾ ਸ਼ਿਕਾਰ ਹੋਇਆ। ਭਾਰਤ ਦੀ ਪੰਜਵੀਂ ਵਿਕਟ ਸ਼੍ਰੇਅਸ ਅਈਅਰ ਦੇ ਤੌਰ 'ਤੇ ਡਿਗੀ। ਸ਼੍ਰੇਅਸ 82 ਦੌੜਾਂ ਦੇ ਨਿੱਜੀ ਸਕੋਰ 'ਤੇ ਮੇਹਦੀ ਹਸਨ ਦਾ ਸ਼ਿਕਾਰ ਬਣੇ। ਸ਼੍ਰੇਅਸ ਨੇ ਆਪਣੀ ਪਾਰੀ ਦੇ ਦੌਰਾਨ 6 ਚੌਕੇ ਤੇ 3 ਛੱਕੇ ਲਗਾਏ। ਭਾਰਤ ਨੂੰ ਛੇਵਾਂ ਝਟਕਾ ਉਦੋਂ ਲੱਗਾ ਜਦੋਂ ਅਕਸ਼ਰ ਪਟੇਲ 56 ਦੌੜਾਂ ਦੇ ਨਿੱਜੀ ਸਕੋਰ 'ਤੇ ਇਬਾਦਤ ਹੁਸੈਨ ਵਲੋਂ ਆਊਟ ਹੋ ਗਏ। ਬੰਗਲਾਦੇਸ਼ ਵਲੋਂ ਮੇਹਦੀ ਹਸਨ ਮਿਰਾਜ਼ ਨੇ 2, ਇਬਾਦਤ ਹੁਸੈਨ ਨੇ 3, ਮੁਸਤਫਿਜ਼ੁਰ ਰਹਿਮਾਨ 1 ਤੇ ਸ਼ਾਕਿਬ ਅਲ ਹਸਨ ਨੇ 2 ਵਿਕਟਾਂ ਲਈਆਂ।

ਦੋਵੇਂ ਦੇਸ਼ਾਂ ਦੀਆਂ ਪਲੇਇੰਗ ਇਲੈਵਨ

ਬੰਗਲਾਦੇਸ਼ : ਨਜਮੁਲ ਹੁਸੈਨ ਸ਼ਾਂਤੋ, ਲਿਟਨ ਦਾਸ (ਕਪਤਾਨ), ਅਨਾਮੁਲ ਹੱਕ, ਸ਼ਾਕਿਬ ਅਲ ਹਸਨ, ਮੁਸ਼ਫਿਕਰ ਰਹੀਮ (ਵਿਕਟਕੀਪਰ), ਮਹਿਮੂਦੁੱਲ੍ਹਾ, ਅਫੀਫ ਹੁਸੈਨ, ਮੇਹਦੀ ਹਸਨ ਮਿਰਾਜ਼, ਨਸੁਮ ਅਹਿਮਦ, ਇਬਾਦਤ ਹੁਸੈਨ, ਮੁਸਤਫਿਜ਼ੁਰ ਰਹਿਮਾਨ

ਭਾਰਤ : ਰੋਹਿਤ ਸ਼ਰਮਾ (ਕਪਤਾਨ), ਸ਼ਿਖਰ ਧਵਨ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐੱਲ ਰਾਹੁਲ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਅਕਸ਼ਰ ਪਟੇਲ, ਸ਼ਾਰਦੁਲ ਠਾਕੁਰ, ਦੀਪਕ ਚਾਹਰ, ਮੁਹੰਮਦ ਸਿਰਾਜ, ਉਮਰਾਨ ਮਲਿਕ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


Tarsem Singh

Content Editor

Related News