ਟੀ20 ਵਿਸ਼ਵ ਕੱਪ : ਬੰਗਲਾਦੇਸ਼ ਨੇ ਪਾਪੂਆ ਨਿਊ ਗਿਨੀ ਨੂੰ 84 ਦੌੜਾਂ ਨਾਲ ਹਰਾਇਆ

10/21/2021 7:59:11 PM

ਅਲ ਅਮੀਰਾਤ- ਸਟਾਰ ਆਲਰਾਊਂਡਰ ਸ਼ਾਕਿਬ ਅਲ ਹਸਨ (46, 4/9) ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਬੰਗਲਾਦੇਸ਼ ਨੇ ਇੱਥੇ ਵੀਰਵਾਰ ਨੂੰ ਆਈ. ਸੀ. ਸੀ. ਟੀ-20 ਵਿਸ਼ਵ ਕੱਪ 2021 ਦੇ ਗਰੁੱਪ-ਬੀ ਦੇ ਕੁਆਲੀਫਾਇਰ ਮੈਚ ਵਿਚ ਪਾਪੂਆ ਨਿਊ ਗਿਨੀ 'ਤੇ 84 ਦੌੜਾਂ ਨਾਲ ਆਸਾਨ ਜਿੱਤ ਦਰਜ ਕੀਤੀ। ਬੰਗਲਾਦੇਸ਼ ਦੀ ਇਸ ਜਿੱਤ ਵਿਚ ਸ਼ਾਕਿਬ ਦਾ ਮਹੱਤਵਪੂਰਨ ਯੋਗਦਾਨ ਰਿਹਾ। ਸ਼ਾਕਿਬ ਨੇ ਪਹਿਲਾਂ ਬੱਲੇਬਾਜ਼ੀ ਵਿਚ ਤਿੰਨ ਛੱਕਿਆਂ ਦੀ ਮਦਦ ਨਾਲ 37 ਗੇਂਦਾਂ 'ਤੇ 46 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ ਤੇ ਬਾਅਦ ਵਿਚ ਆਪਣੀ ਸਪਿਨ ਗੇਂਦਬਾਜ਼ੀ ਨਾਲ ਵਿਰੋਧੀ ਟੀਮ ਦੀ ਮੱਧ ਕ੍ਰਮ ਬੱਲੇਬਾਜ਼ੀ ਦੀ ਕਮਰ ਤੋੜ ਦਿੱਤੀ। ਸ਼ਾਕਿਬ ਨੇ ਚਾਰ ਓਵਰਾਂ ਵਿਚ 9 ਦੌੜਾਂ 'ਤੇ ਚਾਰ ਵਿਕਟਾਂ ਹਾਸਲ ਕੀਤੀਆਂ।


ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੰਗਲਾਦੇਸ਼ ਦੀ ਟੀਮ 20 ਓਵਰਾਂ ਵਿਚ 7 ਵਿਕਟਾਂ 'ਤੇ 181 ਦੌੜਾਂ ਦਾ ਵਿਸ਼ਾਲ ਸਕੋਰ ਬਣਾਇਆ, ਜਿਸ 'ਚ ਸ਼ਾਕਿਬ ਤੋਂ ਇਲਾਵਾ ਕਪਤਾਨ ਮਹਿਮੂਦਉੱਲਾ, ਲਿਟਨ ਦਾਸ, ਆਫਿਫ ਹੁਸੈਨ ਤੇ ਮੁਹੰਮਦ ਸੈਫੂਦਨ ਨੇ ਅਹਿਮ ਯੋਗਦਾਨ ਦਿੱਤਾ। ਦੂਜੀ ਪਾਰੀ ਵਿਚ ਵੱਡੇ ਟੀਚੇ ਦਾ ਪਿੱਛਾ ਕਰਦੇ ਹੋਏ ਪਾਪੂਆ ਨਿਊ ਗਿਨੀ ਦੀ ਟੀਮ 19.3 ਓਵਰਾਂ ਵਿਚ 97 ਦੌੜਾਂ 'ਤੇ ਢੇਰ ਹੋ ਗਈ। ਵਿਕਟਕੀਪਰ ਬੱਲੇਬਾਜ਼ ਕਿਪਲਿਨ ਡੋਰਿਗਾ ਨੂੰ ਛੱਡ ਕੇ ਹੋਰ ਕੋਈ ਵੀ ਬੱਲੇਬਾਜ਼ ਗੇਂਦਬਾਜ਼ਾਂ ਦੇ ਅੱਗੇ ਨਹੀਂ ਟਿਕ ਸਕਿਆ। ਡੋਰਿਗਾ ਨੇ 2 ਚੌਕਿਆਂ ਤੇ 2 ਛੱਕਿਆਂ ਦੀ ਮਦਦ ਨਾਲ 34 ਗੇਂਦਾਂ 'ਤੇ 45 ਦੌੜਾਂ ਬਣਾਈਆਂ।


ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।

Gurdeep Singh

This news is Content Editor Gurdeep Singh