ਬੰਗਲਾਦੇਸ਼ ਨੇ ਵਿੰਡੀਜ਼ ਨੂੰ 5 ਵਿਕਟਾਂ ਨਾਲ ਹਰਾਇਆ

12/09/2018 7:36:14 PM

ਢਾਕਾ— ਬੰਗਲਾਦੇਸ਼ ਤੇ ਵੈਸਟਇੰਡੀਜ਼ ਵਿਚਾਲੇ 3 ਵਨ ਡੇ ਦੀ ਸੀਰੀਜ਼ ਪਹਿਲਾ ਮੈਚ ਅੱਜ ਢਾਕਾ 'ਚ ਖੇਡਿਆ ਗਿਆ। ਵਿੰਡੀਜ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਵਿੰਡੀਜ਼ ਨੇ ਬੰਗਲਾਦੇਸ਼ ਨੂੰ 196 ਦੌੜਾਂ ਦਾ ਟੀਚਾ ਦਿੱਤਾ। ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉਤਰੀ ਬੰਗਲਾਦੇਸ਼ ਦੀ ਟੀਮ ਨੇ ਇਹ ਮੈਚ 5 ਵਿਕਟਾਂ ਨਾਲ ਜਿੱਤ ਲਿਆ। ਬੰਗਲਾਦੇਸ਼ ਨੇ ਵਨ ਡੇ ਸੀਰੀਜ਼ 'ਚ 1-0 ਨਾਲ ਬੜ੍ਹਤ ਬਣਾ ਲਈ ਹੈ।


ਮੁਸ਼ਫਿਕੁਰ ਰਹੀਮ ਨੇ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਅਰਧ ਸੈਂਕੜਾ ਲਗਾਇਆ। ਹੁਣ ਦੂਜਾ ਵਨ ਡੇ ਮੈਚ 11 ਦਸੰਬਰ ਨੂੰ ਢਾਕਾ 'ਚ ਖੇਡਿਆ ਜਾਵੇਗਾ।