ਬੰਗਲਾਦੇਸ਼ ਨੇ ਜ਼ਿੰਬਾਬਵੇ ਨੂੰ 7 ਵਿਕਟਾਂ ਨਾਲ ਹਰਾਇਆ
Friday, Oct 26, 2018 - 09:28 PM (IST)

ਚਟਗਾਓ— ਬੰਗਲਾਦੇਸ਼ ਤੇ ਜ਼ਿੰਬਾਬਵੇ ਵਿਚਾਲੇ ਵਨ ਡੇ ਸੀਰੀਜ਼ ਦਾ ਤੀਜਾ ਮੈਚ ਚਟਗਾਓ 'ਚ ਖੇਡਿਆ ਗਿਆ। ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਜ਼ਿੰਬਾਬਵੇ ਨੇ ਬੰਗਲਾਦੇਸ਼ ਨੂੰ 287 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ 'ਚ ਬੱਲੇਬਾਜ਼ੀ ਕਰਨ ਉਤਰੀ ਬੰਗਲਾਦੇਸ਼ ਦੀ ਟੀਮ ਨੇ ਇਹ ਮੈਚ 7 ਵਿਕਟਾਂ ਨਾਲ ਜਿੱਤ ਲਿਆ। ਬੰਗਲਾਦੇਸ਼ ਟੀਮ ਵਲੋਂ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਸੋਮਿਆ ਸਰਕਾਰ ਨੇ 117 ਦੌੜਾਂ ਤੇ ਇਮਰੁਲ ਕਾਇਸ ਨੇ 115 ਦੌੜਾਂ ਦੀ ਪਾਰੀ ਖੇਡੀ।
ਜ਼ਿੰਬਾਬਵੇ ਟੀਮ ਵਲੋਂ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਸੀਨ ਵਿਲੀਅਮਜ਼ ਨੇ ਜੇਤੂ 129 ਦੌੜਾਂ ਦੀ ਪਾਰੀ ਖੇਡੀ, ਜਿਸ 'ਚ 10 ਚੌਕੇ ਤੇ 1 ਛੱਕਾ ਸ਼ਾਮਲ ਹੈ।