ਵਿੰਡੀਜ਼ ਨੂੰ 5 ਵਿਕਟਾਂ ਨਾਲ ਹਰਾ ਬੰਗਲਾਦੇਸ਼ ਨੇ ਤਿਕੋਣੀ ਸੀਰੀਜ਼ ''ਤੇ ਕੀਤਾ ਕਬਜ਼ਾ

Saturday, May 18, 2019 - 12:51 AM (IST)

ਵਿੰਡੀਜ਼ ਨੂੰ 5 ਵਿਕਟਾਂ ਨਾਲ ਹਰਾ ਬੰਗਲਾਦੇਸ਼ ਨੇ ਤਿਕੋਣੀ ਸੀਰੀਜ਼ ''ਤੇ ਕੀਤਾ ਕਬਜ਼ਾ

ਡਬਲਿਨ— ਬੰਗਲਾਦੇਸ਼ ਤੇ ਵੈਸਟਇੰਡੀਜ਼ ਵਿਚਾਲੇ ਤਿਕੋਣੀ ਸੀਰੀਜ਼ ਦਾ ਫਾਈਨਲ ਮੁਕਾਬਲਾ ਸ਼ੁੱਕਰਵਾਰ ਨੂੰ ਡਬਲਿਨ 'ਚ ਖੇਡਿਆ ਗਿਆ। ਜਿਸ 'ਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਵਿੰਡੀਜ਼ ਨੇ 24 ਓਵਰਾਂ 'ਚ 152 ਦੌੜਾਂ ਬਣਾਈਆਂ ਸਨ ਪਰ ਮੀਂਹ ਦੌਰਾਨ ਮੈਚ ਨੂੰ ਰੋਕ ਦਿੱਤਾ ਗਿਆ। ਮੀਂਹ ਰੁੱਕਣ ਤੋਂ ਬਾਅਦ ਵਿੰਡੀਜ਼ ਨੇ ਬੰਗਲਾਦੇਸ਼ ਨੂੰ 24 ਓਵਰਾਂ 'ਚ 210 ਦੌੜਾਂ ਦਾ ਟੀਚਾ ਦਿੱਤਾ। ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉਤਰੀ ਬੰਗਲਾਦੇਸ਼ ਦੀ ਟੀਮ ਨੇ ਇਹ ਮੈਚ 5 ਵਿਕਟਾਂ ਨਾਲ ਜਿੱਤ ਕੇ ਤਿਕੋਣੀ ਸੀਰੀਜ਼ 'ਤੇ ਕਬਜ਼ਾ ਕਰ ਲਿਆ। ਇਸ ਤਿਕੋਣੀ ਸੀਰੀਜ਼ 'ਚ ਆਇਰਲੈਂਡ, ਬੰਗਲਾਦੇਸ਼ ਤੇ ਵੈਸਟਇੰਡੀਜ਼ ਟੀਮਾਂ ਸਨ। 
ਬੰਗਲਾਦੇਸ਼ ਟੀਮ ਵਲੋਂ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਸੋਮਿਆ ਸਰਕਾਰ ਨੇ 66 ਦੌੜਾਂ ਦਾ ਯੋਗਦਾਨ ਦਿੱਤਾ।


author

Gurdeep Singh

Content Editor

Related News