BCCI ਦਾ ਵੱਡਾ ਫ਼ੈਸਲਾ: ਕੋਰੋਨਾ ਦੇ ਕਹਿਰ ਦਰਮਿਆਨ IPL ਮੁਅੱਤਲ
Tuesday, May 04, 2021 - 01:38 PM (IST)
ਮੁੰਬਈ: ਜੈਵ ਸੁਰੱਖਿਅਤ ਵਾਤਾਵਰਣ (ਬਾਇਓ ਬਬਲ) ਵਿਚ ਕੋਵਿਡ-19 ਦੇ ਕਈ ਮਾਮਲੇ ਪਾਏ ਜਾਣ ਦੇ ਬਾਅਦ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.) ਨੂੰ ਮੰਗਲਵਾਰ ਨੂੰ ਅਣਮਿੱਥੇ ਸਮੇਂ ਲਈ ਮੁਅੱਤਲ ਕਰ ਦਿੱਤਾ ਗਿਆ। ਲੀਗ ਦੇ ਚੇਅਰਮੈਨ ਬ੍ਰਿਜੇਸ਼ ਪਟੇਲ ਨੇ ਪੀ.ਟੀ.ਆਈ. ਨੂੰ ਕਿਹਾ, ‘ਟੂਰਨਾਮੈਂਟ ਨੂੰ ਅਣਮਿੱਥੇ ਸਮੇਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਅਸੀਂ ਅਗਲੇ ਉਪਲੱਬਧ ਸਮੇਂ ਵਿਚ ਇਸ ਮੁਕਾਬਲੇ ਦਾ ਆਯੋਜਨ ਕਰਨ ਦੀ ਕੋਸ਼ਿਸ਼ ਕਰਾਂਗੇ ਪਰ ਇਸ ਮਹੀਨੇ ਅਜਿਹੀ ਸੰਭਾਵਨਾ ਨਹੀਂ ਹੈ।’
ਇਹ ਵੀ ਪੜ੍ਹੋ : IPL 2021: ਸਨਰਾਈਜ਼ਰਸ ਹੈਦਰਾਬਾਦ ਤੇ ਦਿੱਲੀ ਕੈਪੀਟਲਸ ਦੇ 2 ਖਿਡਾਰੀ ਕੋਰੋਨਾ ਪਾਜ਼ੇਟਿਵ
ਇਹ ਐਲਾਨ ਸਨਰਾਈਜ਼ਰ ਹੈਦਰਾਬਾਦ ਦੇ ਵਿਕਟਕੀਪਤਰ ਬੱਲੇਬਾਜ਼ ਰਿਧੀਮਾਨ ਸਾਹਾ ਅਤੇ ਦਿੱਲੀ ਕੈਪੀਟਲ ਦੇ ਅਮਿਤ ਮਿਸ਼ਰਾ ਦੇ ਕੋਵਿਡ-19 ਪਾਜ਼ੇਟਿਵ ਪਾਏ ਜਾਣ ਦੇ ਬਾਅਦ ਕੀਤਾ ਗਿਆ। ਇਸ ਤੋਂ ਪਹਿਲਾਂ ਸੋਮਵਾਰ ਨੂੰ ਚੇਨਈ ਸੁਪਰ ਕਿੰਗਜ਼ ਦੇ ਗੇਂਦਬਾਜ਼ੀ ਕੋਚ ਐਲ ਬਾਲਾਜੀ ਅਤੇ ਕੋਲਕਾਤਾ ਨਾਈਟ ਰਾਈਡਰਜ਼ ਦੇ ਗੇਂਦਬਾਜ਼ ਸੰਦੀਪ ਵਾਰੀਅਰ ਅਤੇ ਵਰੁਣ ਚਕਰਵਰਤੀ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ। ਇਸ ਤੋਂ ਪਹਿਲਾਂ ਕੋਰੋਨਾ ਮਾਮਲੇ ਵਧਣ ਕਾਰਨ 2 ਆਈ.ਪੀ.ਐਲ. ਮੈਚਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਕੋਰੋਨਾ ਆਫ਼ਤ : ਨੇਪਾਲ ਨੇ 14 ਮਈ ਤੱਕ ਸਭ ਘਰੇਲੂ ਅਤੇ ਕੌਮਾਂਤਰੀ ਉਡਾਣਾਂ ’ਤੇ ਲਾਈ ਪਾਬੰਦੀ
ਇਹ ਵੀ ਪੜ੍ਹੋ : ਕ੍ਰਿਕਟ ਤੋਂ ਬਾਅਦ ਰਾਜਨੀਤੀ ’ਚ ਵੀ ਚਮਕੇ ਮਨੋਜ ਤਿਵਾਰੀ, TMC ਦੀ ਟਿਕਟ ’ਤੇ ਜਿੱਤ ਕੀਤੀ ਦਰਜ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।