T20 ਵਿਸ਼ਵ ਕੱਪ ਜੇਤੂ ਟੀਮ ਇੰਡੀਆ ਲਈ BCCI ਨੇ ਖੋਲ੍ਹਿਆ ਖ਼ਜ਼ਾਨਾ, ਵੱਡੀ ਇਨਾਮੀ ਰਾਸ਼ੀ ਦਾ ਕੀਤਾ ਐਲਾਨ
Sunday, Jun 30, 2024 - 08:56 PM (IST)
ਸਪੋਰਟਸ ਡੈਸਕ- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਟੀ-20 ਵਿਸ਼ਵ ਕੱਪ ਜੇਤੂ ਟੀਮ ਦੇ ਮੈਂਬਰਾਂ ਲਈ ਪੁਰਸਕਾਰ ਦਾ ਐਲਾਨ ਕੀਤਾ ਹੈ। ਭਾਰਤ ਨੇ ਬਾਰਬਾਡੋਸ 'ਚ ਖੇਡੇ ਗਏ ਫਾਈਨਲ ਮੁਕਾਬਲੇ 'ਚ ਦੱਖਣੀ ਅਫਰੀਕਾ ਨੂੰ 7 ਦੌੜਾਂ ਨਾਲ ਹਰਾਇਆ ਸੀ ਅਤੇ ਦੂਜੀ ਵਾਰ ਇਸ ਟੂਰਨਾਮੈਂਟ ਦਾ ਖਿਤਾਬ ਜਿੱਤਾ ਸੀ। ਭਾਰਤ ਨੇ ਰੋਹਿਤ ਸ਼ਰਮਾ ਦੀ ਕਪਤਾਨੀ 'ਚ 17 ਸਾਲਾਂ ਬਾਅਦ ਟੀ-20 ਵਿਸ਼ਵ ਕੱਪ ਦਾ ਖਿਤਾਬ ਜਿੱਤਾ ਹੈ। ਭਾਰਤੀ ਟੀਮ ਦਾ ਇਹ 11 ਸਾਲਾਂ 'ਚ ਪਹਿਲਾ ਆਈ.ਸੀ.ਸੀ. ਖਿਤਾਬ ਹੈ।
ਜੈ ਸ਼ਾਹ ਨੇ ਕੀਤਾ ਇਨਾਮ ਦਾ ਐਲਾਨ
ਬੀ.ਸੀ.ਸੀ.ਆਈ. ਦੇ ਸਕੱਤਰ ਜੈ ਸ਼ਾਹ ਨੇ ਟੀ-20 ਵਿਸ਼ਵ ਕੱਪ ਦੀ ਜੇਤੂ ਟੀਮ ਨੂੰ 125 ਕਰੋੜ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜੈ ਸ਼ਾਹ ਐਕਸ 'ਤੇ ਲਿਖਿਆ, 'ਮੈਨੂੰ ਆਈ.ਸੀ.ਸੀ. ਪੁਰਸ਼ ਟੀ-20 ਵਿਸ਼ਵ ਕੱਪ 2024 ਦੀ ਜੇਤੂ ਭਾਰਤੀ ਟੀਮ ਲਈ 125 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦਾ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ। ਟੀਮ ਨੇ ਪੂਰੇ ਟੂਰਨਾਮੈਂਟ 'ਚ ਬੇਮਿਸਾਲ ਪ੍ਰਤਿਭਾ, ਦ੍ਰਿੜਤਾ ਅਤੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ਲਈ ਸਾਰੇ ਖਿਡਾਰੀਆਂ, ਕੋਚਾਂ ਅਤੇ ਸਹਿਯੋਗੀ ਸਟਾਫ ਨੂੰ ਵਧਾਈ।
ਇਹ ਵੀ ਪੜ੍ਹੋ- ਸੱਚ ਸਾਬਿਤ ਹੋਈ BCCI ਦੇ ਸਕੱਤਰ 'ਜੈ ਸ਼ਾਹ' ਦੀ ਭਵਿੱਖਬਾਣੀ, ਟੀਮ ਇੰਡੀਆ ਨੇ ਬਾਰਬਾਡੋਸ 'ਚ ਲਹਿਰਾਇਆ ਤਿਰੰਗਾ
ਇਹ ਵੀ ਪੜ੍ਹੋ- T20 WC ਜਿੱਤਣ ਤੋਂ ਬਾਅਦ ਵਿਰਾਟ ਕੋਹਲੀ ਨੇ T20 ਕ੍ਰਿਕਟ ਨੂੰ ਕਿਹਾ ਅਲਵਿਦਾ
'ਭਾਰਤੀ ਟੀਮ ਨੇ ਅਲੋਚਕਾਂ ਦਾ ਮੁੰਹ ਬੰਦ ਕੀਤਾ'
ਬੀ.ਸੀ.ਸੀ.ਆਈ. ਸਕੱਤਰ ਜੈ ਸ਼ਾਹ ਨੇ ਟੀ-20 ਵਿਸ਼ਵ ਕੱਪ ਵਿੱਚ ਭਾਰਤ ਦੀ ਇਤਿਹਾਸਕ ਖ਼ਿਤਾਬੀ ਜਿੱਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਆਪਣੇ ਆਲੋਚਕਾਂ ਦਾ ਮੂੰਹ ਬੰਦ ਕਰ ਦਿੱਤਾ ਹੈ। ਜੈ ਸ਼ਾਹ ਨੇ ਇੱਕ ਬਿਆਨ ਵਿੱਚ ਕਿਹਾ ਕਿ ਰੋਹਿਤ ਸ਼ਰਮਾ ਦੀ ਬੇਮਿਸਾਲ ਅਗਵਾਈ ਵਿੱਚ ਇਸ ਟੀਮ ਨੇ ਸ਼ਾਨਦਾਰ ਸੰਕਲਪ ਅਤੇ ਲਚਕੀਲਾਪਣ ਦਿਖਾਇਆ ਹੈ ਜਿਸ ਨਾਲ ਭਾਰਤ ਆਈ.ਸੀ.ਸੀ. ਟੀ-20 ਵਿਸ਼ਵ ਕੱਪ ਦੇ ਇਤਿਹਾਸ ਵਿੱਚ ਟੂਰਨਾਮੈਂਟ ਨੂੰ ਅਜੇਤੂ ਜਿੱਤਣ ਵਾਲਾ ਪਹਿਲਾ ਦੇਸ਼ ਬਣ ਗਿਆ ਹੈ। ਟੀਮ ਨੇ ਆਪਣੇ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਨਾਲ ਆਪਣੇ ਆਲੋਚਕਾਂ ਦਾ ਮੂੰਹ ਬੰਦ ਕਰ ਦਿੱਤਾ ਹੈ। ਟੀਮ ਦਾ ਸਫ਼ਰ ਕਿਸੇ ਪ੍ਰੇਰਨਾ ਤੋਂ ਘੱਟ ਨਹੀਂ ਹੈ ਅਤੇ ਅੱਜ ਉਹ ਦਿੱਗਜਾਂ ਦੀ ਕਤਾਰ ਵਿੱਚ ਸ਼ਾਮਲ ਹੋ ਗਏ ਹਨ।
ਇਸ ਦੇ ਨਾਲ ਹੀ ਉਨ੍ਹਾਂ ਟੀਮ ਦੀ ਸਖ਼ਤ ਮਿਹਨਤ ਦੀ ਤਾਰੀਫ਼ ਵੀ ਕੀਤੀ ਅਤੇ ਕਿਹਾ ਕਿ ਇਸ ਟੀਮ ਨੇ ਆਪਣੀ ਲਗਨ, ਮਿਹਨਤ ਅਤੇ ਅਦੁੱਤੀ ਜਜ਼ਬੇ ਨਾਲ ਸਾਰਿਆਂ ਦਾ ਮਾਣ ਵਧਾਇਆ ਹੈ। ਰੋਹਿਤ ਸ਼ਰਮਾ ਦੀ ਅਗਵਾਈ 'ਚ ਅਤੇ ਵਿਰਾਟ ਕੋਹਲੀ, ਜਸਪ੍ਰੀਤ ਬੁਮਰਾਹ ਅਤੇ ਹੋਰ ਖਿਡਾਰੀਆਂ ਦੀ ਮਦਦ ਨਾਲ 1.4 ਅਰਬ ਭਾਰਤੀਆਂ ਦੇ ਸੁਪਨਿਆਂ ਅਤੇ ਉਮੀਦਾਂ ਨੂੰ ਪੂਰਾ ਕੀਤਾ ਹੈ।
ਇਹ ਵੀ ਪੜ੍ਹੋ- ਵਰਲਡ ਚੈਂਪੀਅਨ ਟੀਮ ਇੰਡੀਆ 'ਤੇ ਹੋਈ ਪੈਸਿਆਂ ਦੀ ਬਾਰਿਸ਼, ਜਾਣੋ ਦੱਖਣੀ ਅਫਰੀਕਾ ਨੂੰ ਮਿਲੇ ਕਿੰਨੇ ਰੁਪਏ