BCCI ਪ੍ਰਧਾਨ ਸੌਰਵ ਗਾਂਗੁਲੀ ਹੋਏ ਕੋਰੋਨਾ ਪਾਜ਼ੇਟਿਵ, ਹਸਪਤਾਲ 'ਚ ਦਾਖ਼ਲ

Tuesday, Dec 28, 2021 - 10:34 AM (IST)

ਨਵੀਂ ਦਿੱਲੀ- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਪ੍ਰਧਾਨ ਸੌਰਵ ਗਾਂਗੁਲੀ ਕੋਰੋਨਾ ਵਾਇਰਸ ਨਾਲ ਇਨਫੈਕਟਿਡ ਪਾਏ ਗਏ ਹਨ। ਗਾਂਗੁਲੀ ਦਾ ਕੋਰੋਨਾ ਵਾਇਰਸ ਟੈਸਟ ਪਾਜ਼ੇਟਿਵ ਪਾਇਆ ਗਿਆ ਹੈ। ਭਾਰਤ ਦੇ ਸਾਬਕਾ ਕਪਤਾਨ ਨੂੰ ਹਸਪਤਾਲ 'ਚ ਦਾਖਲ ਕੀਤਾ ਗਿਆ ਹੈ ਜਿੱਥੇ ਉਹ ਇਕਾਂਤਵਾਸ 'ਚ ਹਨ ਤੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਪਾਵਰਪਲੇਅ ਅਕੈਡਮੀ ਪੁੱਜੇ ਸੀ. ਐੱਮ. ਚੰਨੀ, ਲਾਏ ਚੌਕੇ-ਛੱਕੇ

ਜ਼ਿਕਰਯੋਗ ਹੈ ਕਿ ਕਰੀਬ ਇਕ ਸਾਲ ਪਹਿਲਾਂ ਬੀ. ਸੀ. ਸੀ. ਆਈ. ਪ੍ਰਧਾਨ ਸੌਰਵ ਗਾਂਗੁਲੀ ਦਾ ਭਰਾ ਸਨੇਹਾਸ਼ੀਸ਼ ਕੋਰੋਨਾ ਨਾਲ ਇਨਫੈਕਟਿਡ ਪਾਇਆ ਗਿਆ ਸੀ। ਉਸ ਦੌਰਾਨ ਗਾਂਗੁਲੀ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਸੀ ਪਰ ਇਸ ਵਾਰ ਗਾਂਗੁਲੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸੌਰਵ ਗਾਂਗੁਲੀ ਨੂੰ ਕੋਲਕਾਤਾ ਦੇ ਵੁੱਡਲੈਂਡਜ਼ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਗਾਂਗੁਲੀ ਲੰਬੇ ਸਮੇਂ ਤੋਂ ਕੋਲਕਾਤਾ ਦੇ ਆਪਣੇ ਘਰ ਵਿਚ ਰਹਿ ਰਹੇ ਹਨ।

ਇਹ ਵੀ ਪੜ੍ਹੋ : ਰਵੀ ਸ਼ਾਸਤਰੀ ਨੇ ਕਪਤਾਨੀ ਵੰਡਣ ਨੂੰ ਰੋਹਿਤ-ਵਿਰਾਟ ਲਈ ਦੱਸਿਆ ਵਰਦਾਨ, ਜਾਣੋ ਕਾਰਨ

ਕਰੀਬ 12 ਸਾਲ ਤੱਕ ਭਾਰਤ ਲਈ ਅੰਤਰਰਾਸ਼ਟਰੀ ਕ੍ਰਿਕਟ ਖੇਡਣ ਵਾਲੇ ਸੌਰਵ ਗਾਂਗੁਲੀ ਲੰਬੇ ਸਮੇਂ ਤੱਕ ਟੀਮ ਇੰਡੀਆ ਦੇ ਕਪਤਾਨ ਵੀ ਰਹੇ ਹਨ। ਉਨ੍ਹਾਂ ਦੀ ਅਗਵਾਈ 'ਚ ਟੀਮ ਇੰਡੀਆ ਨੇ ਵਿਦੇਸ਼ੀ ਧਰਤੀ 'ਤੇ ਚੰਗਾ ਪ੍ਰਦਰਸ਼ਨ ਕੀਤਾ। ਉਨ੍ਹਾਂ ਦੀ ਕਪਤਾਨੀ 'ਚ ਵੀ ਟੀਮ ਇੰਡੀਆ ਨੇ 2003 ਵਿਸ਼ਵ ਕੱਪ ਦਾ ਫਾਈਨਲ ਮੈਚ ਖੇਡਿਆ ਸੀ, ਜਿਸ 'ਚ ਟੀਮ ਇੰਡੀਆ ਨੂੰ ਆਸਟ੍ਰੇਲੀਆ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਉਸ ਨੇ ਦੇਸ਼ ਲਈ ਕਈ ਦੁਵੱਲੀ ਅਤੇ ਬਹੁ-ਰਾਸ਼ਟਰੀ ਸੀਰੀਜ਼ ਜਿੱਤੀਆਂ ਹਨ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


Tarsem Singh

Content Editor

Related News