BCCI ਪ੍ਰਧਾਨ ਸੌਰਵ ਗਾਂਗੁਲੀ ਦੀ ਸਾਹਮਣੇ ਆਈ ਕੋਰੋਨਾ ਰਿਪੋਰਟ

Saturday, Jul 25, 2020 - 08:20 PM (IST)

BCCI ਪ੍ਰਧਾਨ ਸੌਰਵ ਗਾਂਗੁਲੀ ਦੀ ਸਾਹਮਣੇ ਆਈ ਕੋਰੋਨਾ ਰਿਪੋਰਟ

ਕੋਲਕਾਤਾ- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਪ੍ਰਧਾਨ ਸੌਰਵ ਗਾਂਗੁਲੀ ਕੋਰੋਨਾ ਵਾਇਰਸ ਜਾਂਚ 'ਚ ਨੈਗੇਟਿਵ ਪਾਏ ਗਏ ਹਨ। ਉਨ੍ਹਾਂ ਨੇ ਸਾਵਧਾਨੀ ਦੇ ਤੌਰ 'ਤੇ ਆਪਣੇ ਨਮੂਨੇ ਦਿੱਤੇ ਸੀ। ਭਾਰਤ ਦੇ ਸਾਬਕਾ ਕਪਤਾਨ ਗਾਂਗੁਲੀ ਪਿਛਲੇ ਇਕ ਹਫਤੇ ਤੋਂ ਜ਼ਿਆਦਾ ਸਮੇਂ ਤਕ ਘਰ 'ਚ ਹਨ। ਉਨ੍ਹਾਂ ਦੇ ਵੱਡੇ ਭਰਾ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ।

PunjabKesari
ਗਾਂਗੁਲੀ ਦੇ ਕਰੀਬੀ ਸੂਤਰ ਨੇ ਦੱਸਿਆ ਕਿ ਉਹ ਆਪਣੀ ਬੀਮਾਰ ਮਾਂ ਤੇ ਪਰਿਵਾਰ ਦੇ ਨਾਲ ਰਹਿ ਰਹੇ ਹਨ ਤਾਂ ਸਾਵਧਾਨੀ ਦੇ ਤੌਰ 'ਤੇ ਉਨ੍ਹਾਂ ਨੇ ਟੈਸਟ ਕਰਵਾਇਆ ਸੀ। ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਬੰਗਾਲ ਕ੍ਰਿਕਟ ਸੰਘ ਦੇ ਸਕੱਤਰ ਸਨੇਹਾਸ਼ੀਸ਼ ਠੀਕ ਹੋ ਰਹੇ ਹਨ ਤੇ ਇਕ ਦੋ ਦਿਨ 'ਚ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ। ਸਨੇਹਾਸ਼ੀਸ਼ ਦੀ ਪਤਨੀ, ਸੱਸ, ਸਹੁਰਾ ਤੇ ਘਰੇਲੂ ਮੈਂਬਰ ਵੀ ਪਾਜ਼ੇਟਿਵ ਪਾਏ ਗਏ ਸਨ।

PunjabKesari


author

Gurdeep Singh

Content Editor

Related News