BCCI ਨੇ ਅਚਾਨਕ ਬੁਲਾਈ ਫ੍ਰੈਂਚਾਇਜ਼ੀ ਮਾਲਕਾਂ ਦੀ ਬੈਠਕ, ਇਸ ਮੁੱਦੇ ''ਤੇ ਲਿਆ ਜਾ ਸਕਦਾ ਹੈ ਅਹਿਮ ਫੈਸਲਾ

04/06/2024 10:36:46 AM

ਸਪੋਰਟਸ ਡੈਸਕ: ਆਈਪੀਐੱਲ 2024 ਸੀਜ਼ਨ ਸ਼ੁਰੂ ਹੋ ਚੁੱਕਾ ਹੈ ਅਤੇ ਹੁਣ ਤੱਕ 13 ਮੈਚ ਖੇਡੇ ਜਾ ਚੁੱਕੇ ਹਨ। ਇਸ ਦੌਰਾਨ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਇਸ ਟੂਰਨਾਮੈਂਟ 'ਚ ਸ਼ਾਮਲ ਸਾਰੀਆਂ 10 ਫਰੈਂਚਾਇਜ਼ੀ ਦੇ ਮਾਲਕਾਂ ਦੀ ਬੈਠਕ ਬੁਲਾਈ ਹੈ। ਇਹ ਬੈਠਕ 16 ਅਪ੍ਰੈਲ ਨੂੰ ਅਹਿਮਦਾਬਾਦ 'ਚ ਹੋਵੇਗੀ। ਇਸ ਦਿਨ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਦਿੱਲੀ ਕੈਪੀਟਲਸ ਅਤੇ ਗੁਜਰਾਤ ਟਾਈਟਨਸ ਵਿਚਾਲੇ ਮੈਚ ਖੇਡਿਆ ਜਾਣਾ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਇਸ ਮੀਟਿੰਗ ਲਈ ਸਾਰੀਆਂ 10 ਟੀਮਾਂ ਦੇ ਮਾਲਕਾਂ ਨੂੰ ਸੱਦਾ ਦਿੱਤਾ ਗਿਆ ਹੈ। ਇਹ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਟੀਮ ਦੇ ਮਾਲਕਾਂ ਦੇ ਨਾਲ ਉਨ੍ਹਾਂ ਦੇ ਸੀਈਓ ਅਤੇ ਸੰਚਾਲਨ ਟੀਮਾਂ ਵੀ ਮੀਟਿੰਗ ਵਿੱਚ ਸ਼ਾਮਲ ਹੋ ਸਕਦੀਆਂ ਹਨ, ਪਰ ਇਹ ਮੀਟਿੰਗ ਕਥਿਤ ਤੌਰ 'ਤੇ ਸਿਰਫ ਮਾਲਕਾਂ ਲਈ ਮਨੋਨੀਤ ਕੀਤੀ ਗਈ ਹੈ। ਬੀਸੀਸੀਆਈ ਦੇ ਪ੍ਰਧਾਨ ਰੋਜਰ ਬਿੰਨੀ, ਸਕੱਤਰ ਜੈ ਸ਼ਾਹ ਅਤੇ ਆਈਪੀਐੱਲ ਚੇਅਰਮੈਨ ਅਰੁਣ ਸਿੰਘ ਧੂਮਲ ਵੀ ਇਸ ਅਹਿਮ ਮੀਟਿੰਗ ਵਿੱਚ ਸ਼ਾਮਲ ਹੋਣਗੇ। ਇਸ ਮੀਟਿੰਗ ਦਾ ਸੱਦਾ ਆਈਪੀਐੱਲ ਦੇ ਸੀਈਓ ਹੇਮਾਂਗ ਅਮੀਨ ਨੇ ਭੇਜਿਆ ਹੈ।
ਇਸ ਮੀਟਿੰਗ ਦੌਰਾਨ ਮੁੱਖ ਨੁਕਤਾ ਰਿਟੇਨਸ਼ਨ 'ਤੇ ਹੋਵੇਗਾ, ਜਿਸ 'ਚ ਟੀਮਾਂ ਦੇ ਖਿਡਾਰੀਆਂ 'ਤੇ ਚਰਚਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸੈਲਰੀ ਕੈਪ ਨੂੰ ਲੈ ਕੇ ਵੀ ਚਰਚਾ ਹੋ ਸਕਦੀ ਹੈ। ਮੰਨਿਆ ਜਾ ਰਿਹਾ ਹੈ ਕਿ ਬੀਸੀਸੀਆਈ ਅਗਲੇ ਸਾਲ ਹੋਣ ਵਾਲੀ ਮੇਗਾ ਨਿਲਾਮੀ ਤੋਂ ਪਹਿਲਾਂ ਨੀਤੀਆਂ ਨੂੰ ਲੈ ਕੇ ਅਹਿਮ ਫੈਸਲੇ ਲੈ ਸਕਦਾ ਹੈ ਅਤੇ ਕਈ ਮੁੱਖ ਚਿੰਤਾਵਾਂ ਨੂੰ ਦੂਰ ਕਰ ਸਕਦਾ ਹੈ। ਇਸ ਮੀਟਿੰਗ ਦੌਰਾਨ ਬੀਸੀਸੀਆਈ ਵੱਲੋਂ ਆਈਪੀਐੱਲ ਨੂੰ ਅੱਗੇ ਲਿਜਾਣ ਦੇ ਤਰੀਕੇ 'ਤੇ ਚਰਚਾ ਹੋਣ ਦੀ ਉਮੀਦ ਹੈ।


Aarti dhillon

Content Editor

Related News