ਓਲੰਪਿਕ ਦੀ ਤਿਆਰੀ ਕਰਨ ਵਾਲੇ ਖਿਡਾਰੀਆਂ ਨੂੰ ਇੰਨੇ ਕਰੋੜ ਰੁਪਏ ਦੇਵੇਗਾ BCCI

06/20/2021 9:29:25 PM

ਨਵੀਂ ਦਿੱਲੀ- ਭਾਰਤੀ ਕ੍ਰਿਕਟ ਬੋਰਡ (ਬੀ. ਸੀ. ਸੀ. ਆਈ.) ਨੇ ਐਤਵਾਰ ਨੂੰ ਟੋਕੀਓ ਓਲੰਪਿਕ ਦੇ ਲਈ ਕੁਆਲੀਫਾਈ ਕਰ ਚੁੱਕੇ ਦੇਸ਼ ਦੇ ਖਿਡਾਰੀਆਂ ਦੀਆਂ ਤਿਆਰੀਆਂ ਅਤੇ ਟ੍ਰੇਨਿੰਗ ਦੇ ਲਈ 10 ਕਰੋੜ ਰੁਪਏ ਦੇਣ ਦਾ ਫੈਸਲਾ ਕੀਤਾ। ਬੀ. ਸੀ. ਸੀ. ਆਈ. ਦੀ ਐਮਰਜੈਂਸੀ ਚੋਟੀ ਪ੍ਰੀਸ਼ਦ ਬੈਠਕ ਦੇ ਦੌਰਾਨ ਇਸ ਸਬੰਧ ਵਿਚ ਫੈਸਲਾ ਲਿਆ ਗਿਆ, ਜਿਸ ਵਿਚ ਬੋਰਡ ਪ੍ਰਧਾਨ ਸੌਰਵ ਗਾਂਗੁਲੀ ਅਤੇ ਸਚਿਵ ਜੈ ਸ਼ਾਹ ਨੇ ਹਿੱਸਾ ਲਿਆ।

ਇਹ ਖ਼ਬਰ ਪੜ੍ਹੋ-ਕੋਵਿਡ ਦੀ ਦੂਜੀ ਲਹਿਰ ਦੇ ਬਾਵਜੂਦ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਨੇ ਹਾਸਲ ਕੀਤੀਆਂ ਕਈ ਉਪਲੱਬਧੀਆਂ

ਇਹ ਖ਼ਬਰ ਪੜ੍ਹੋ- ਦੱਖਣੀ ਅਫਰੀਕਾ ਨੇ 298 ਦੌੜਾਂ ਬਣਾਉਣ ਤੋਂ ਬਾਅਦ ਵਿੰਡੀਜ਼ ਨੂੰ ਕੀਤਾ 149 ਦੌੜਾਂ 'ਤੇ ਢੇਰ

ਬੀ. ਸੀ. ਸੀ. ਆਈ. ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ- ਬੀ. ਸੀ. ਸੀ. ਆਈ. ਓਲੰਪਿਕ ਦਲ ਦੀ ਮਦਦ ਕਰੇਗਾ। ਚੋਟੀ ਪ੍ਰੀਸ਼ਦ ਨੇ ਇਸ ਦੇ ਲਈ 10 ਕਰੋੜ ਰੁਪਏ ਨੂੰ ਮੰਨਜ਼ੂਰੀ ਦਿੱਤੀ ਹੈ। ਇਸ ਫੰਡ ਦਾ ਉਪਯੋਗ ਟੋਕੀਓ ਓਲੰਪਿਕ ਦੇ ਲਈ ਕੁਆਲੀਫਾਈ ਕਰਨ ਵਾਲੇ ਸਾਡੇ ਚੋਟੀ ਦੇ ਖਿਡਾਰੀਆਂ ਦੀ ਤਿਆਰੀਆਂ ਅਤੇ ਹੋਰ ਉਦੇਸ਼ਾਂ ਦੇ ਲਈ ਕੀਤਾ ਜਾਵੇਗਾ। ਖੇਡ ਮੰਤਰਾਲਾ ਅਤੇ ਭਾਰਤੀ ਓਲੰਪਿਕ ਸੰਘ ਨਾਲ ਗੱਲਬਾਤ ਕਰਨ ਤੋਂ ਬਾਅਦ ਭੁਗਤਾਨ ਦਾ ਤਰੀਕਾ ਤੈਅ ਕੀਤਾ ਜਾਵੇਗਾ। ਟੋਕੀਓ ਓਲੰਪਿਕ ਖੇਡਾਂ 23 ਜੁਲਾਈ ਤੋਂ ਸ਼ੁਰੂ ਹੋਣਗੀਆਂ।

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।

Gurdeep Singh

This news is Content Editor Gurdeep Singh