BCCI ਕੋਰੋਨਾ ਨਾਲ ਲੜਨ ਲਈ ਦੇਵੇਗਾ 51 ਕਰੋੜ ਦੀ ਮਦਦ
Saturday, Mar 28, 2020 - 11:40 PM (IST)

ਨਵੀਂ ਦਿੱਲੀ- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਨੇ ਵਿਸ਼ਵ ਪੱਧਰੀ ਮਹਾਮਾਰੀ ਬਣ ਚੁੱਕੇ ਖਤਰਨਾਕ ਕੋਰੋਨਾ ਵਾਇਰਸ ਨਾਲ ਲੜਨ ਲਈ ਪ੍ਰਧਾਨ ਮੰਤਰੀ ਰਾਹਤ ਫੰਡ ’ਚ 51 ਕਰੋੜ ਰੁਪਏ ਦੀ ਮਦਦ ਦੇਣ ਦਾ ਫੈਸਲਾ ਕੀਤਾ ਹੈ। ਬੀ. ਸੀ. ਸੀ. ਆਈ. ਮੁਖੀ ਸੌਰਭ ਗਾਂਗੁਲੀ ਤੇ ਸਕੱਤਰ ਜੈ ਸ਼ਾਹ ਨੇ ਸ਼ਨੀਵਾਰ ਨੂੰ ਇਕ ਬਿਆਨ ਜਾਰੀ ਕਰ ਕੇ ਇਹ ਜਾਣਕਾਰੀ ਦਿੱਤੀ। ਇਸ ਖਤਰਨਾਕ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਦੇਸ਼ 'ਚ 21 ਦਿਨ ਦਾ ਲਾਕਡਾਊਨ ਹੈ, ਜਿਸ ਨਾਲ ਦੁਨੀਆ ਭਰ 'ਚ 29,000 ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ 'ਚ ਹੁਣ ਤਕ 20 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 1000 ਦੇ ਕਰੀਬ ਲੋਕ ਪਾਜ਼ੇਟਿਵ ਹਨ।