ਸ਼੍ਰੀਲੰਕਾ ਨੂੰ 45 ਦੌੜਾਂ ਨਾਲ ਹਰਾ ਦੱ. ਅਫਰੀਕਾ ਨੇ ਟੀ-20 ਸੀਰੀਜ਼ ''ਚ ਕੀਤਾ ਕਲੀਨ ਸਵੀਪ
Sunday, Mar 24, 2019 - 11:13 PM (IST)

ਜੋਹਾਨਸਬਰਗ— ਦੱਖਣੀ ਅਫਰੀਕਾ ਤੇ ਸ਼੍ਰੀਲੰਕਾ ਵਿਚਾਲੇ 3 ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਜੋਹਾਨਸਬਰਗ 'ਚ ਖੇਡਿਆ ਗਿਆ। ਸ਼੍ਰੀਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾ ਬੱਲੇਬਾਜ਼ੀ ਕਰਦੇ ਹੋਏ ਦੱਖਣੀ ਅਫਰੀਕਾ ਨੇ ਸ਼੍ਰੀਲੰਕਾ ਨੂੰ 199 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ 'ਚ ਬੱਲੇਬਾਜ਼ੀ ਕਰਨ ਉਤਰੀ ਸ਼੍ਰੀਲੰਕਾ ਦੀ ਟੀਮ 137 ਦੌੜਾਂ 'ਤੇ ਆਲ ਆਊਟ ਹੋ ਗਈ, ਮੈਚ ਦੌਰਾਨ ਮੀਂਹ ਆ ਗਿਆ ਸੀ ਤੇ ਮੈਚ ਨੂੰ ਰੋਕ ਦਿੱਤਾ ਗਿਆ। ਇਸ ਦੇ ਨਾਲ ਹੀ ਡਕਵਰਥ ਲੂਈਸ ਦੇ ਤਹਿਤ ਦੱਖਣੀ ਅਫਰੀਕਾ ਨੇ ਸ਼੍ਰੀਲੰਕਾ ਨੂੰ 45 ਦੌੜਾਂ ਨਾਲ ਹਰਾ ਕੇ ਟੀ-20 ਸੀਰੀਜ਼ 'ਚ 3-0 ਨਾਲ ਕਲੀਨ ਸਵੀਪ ਕਰ ਦਿੱਤਾ।
ਦੱਖਣੀ ਅਫਰੀਕਾ ਟੀਮ ਵਲੋਂ ਬੱਲੇਬਾਜ਼ੀ ਕਰਦੇ ਹੋਏ ਰੀਜ਼ਾ ਹੈਂਡਰਿਸ ਨੇ 66 ਦੌੜਾਂ ਤੇ ਡਵਾਇਨ ਨੇ 77 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ।