ਇਸ ਵਜ੍ਹਾ ਨਾਲ ਨਿਊਜ਼ੀਲੈਂਡ ਵਿਰੁੱਧ ਨਹੀਂ ਖੇਡ ਸਕੇ ਸੂਰਯਕੁਮਾਰ, BCCI ਨੇ ਦਿੱਤੀ ਜਾਣਕਾਰੀ
Sunday, Oct 31, 2021 - 11:06 PM (IST)
ਦੁਬਈ- ਮੱਧ ਕ੍ਰਮ ਦੇ ਬੱਲੇਬਾਜ਼ ਸੂਰਯਕੁਮਾਰ ਯਾਦਵ ਨੂੰ ਪਿੱਠ 'ਚ ਦਰਦ ਦੇ ਕਾਰਨ ਐਤਵਾਰ ਨੂੰ ਨਿਊਜ਼ੀਲੈਂਡ ਵਿਰੁੱਧ ਭਾਰਤ ਦੇ ਮਹੱਤਵਪੂਰਨ ਟੀ-20 ਵਿਸ਼ਵ ਕੱਪ ਮੈਚ ਵਿਚ ਆਰਾਮ ਦਿੱਤਾ ਗਿਆ। ਸੂਰਯਕੁਮਾਰ ਯਾਦਵ ਦੀ ਜਗ੍ਹਾ ਈਸ਼ਾਨ ਕਿਸ਼ਨ ਨੂੰ ਮੌਕਾ ਦਿੱਤਾ ਗਿਆ, ਜਿਨ੍ਹਾਂ ਨੇ ਲੋਕੇਸ਼ ਰਾਹੁਲ ਦੇ ਨਾਲ ਪਾਰੀ ਦੀ ਸ਼ੁਰੂਆਤ ਕੀਤੀ। ਰੋਹਿਤ ਸ਼ਰਮਾ ਨੇ ਮੱਧ ਕ੍ਰਮ 'ਚ ਬੱਲੇਬਾਜ਼ੀ ਕੀਤੀ। ਬੀ. ਸੀ. ਸੀ. ਆਈ. ਦੇ ਅਨੁਸਾਰ ਸੂਰਯਕੁਮਾਰ ਯਾਦਵ ਨੇ ਪਿੱਠ ਵਿਚ ਦਰਦ ਦੀ ਸ਼ਿਕਾਇਤ ਕੀਤੀ। ਬੀ. ਸੀ. ਸੀ. ਆਈ. ਦੀ ਮੈਡੀਕਲ ਟੀਮ ਨੇ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ ਤੇ ਉਹ ਟੀਮ ਹੋਟਲ 'ਚ ਰੁਕੇ ਹੋਏ ਹਨ।
ਇਹ ਖ਼ਬਰ ਪੜ੍ਹੋ- ਸ਼ਹਿਜ਼ਾਦ ਨੇ ਟੀ20 'ਚ 2000 ਦੌੜਾਂ ਕੀਤੀਆਂ ਪੂਰੀਆਂ, 19 ਟੀਮਾਂ ਵਿਰੁੱਧ ਬਣਾਈਆਂ ਇੰਨੀਆਂ ਦੌੜਾਂ
ਜ਼ਿਕਰਯੋਗ ਹੈ ਕਿਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਆਈ. ਸੀ. ਸੀ. ਟੀ-20 ਵਰਲਡ ਕੱਪ ਦਾ ਮੁਕਾਬਲਾ ਦੁਬਈ 'ਚ ਖੇਡਿਆ ਗਿਆ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਨਿਊਜ਼ੀਲੈਂਡ ਨੂੰ 111 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ 'ਚ ਟੀਚੇ ਦਾ ਪਿੱਛਾ ਕਰਦੇ ਹੋਏ ਨਿਊਜ਼ੀਲੈਂਡ ਦੀ ਟੀਮ ਨੇ ਇਹ ਮੈਚ 8 ਵਿਕਟਾਂ ਨਾਲ ਜਿੱਤ ਲਿਆ।
ਇਹ ਖ਼ਬਰ ਪੜ੍ਹੋ- T20 WC, AFG vs NAM : ਅਫਗਾਨਿਸਤਾਨ ਨੇ ਨਾਮੀਬੀਆ ਨੂੰ 62 ਦੌੜਾਂ ਨਾਲ ਹਰਾਇਆ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।