ਭਾਰਤ ਅਤੇ ਨਿਊਜ਼ੀਲੈਂਡ ਦਰਮਿਆਨ ਵਿਸ਼ਵ ਕੱਪ ਦਾ ਸੈਮੀਫਾਈਨਲ ਦੇਖਣ ਪਹੁੰਚੇ ਬੇਕਹਮ ਅਤੇ ਰਜਨੀਕਾਂਤ

Wednesday, Nov 15, 2023 - 05:35 PM (IST)

ਭਾਰਤ ਅਤੇ ਨਿਊਜ਼ੀਲੈਂਡ ਦਰਮਿਆਨ ਵਿਸ਼ਵ ਕੱਪ ਦਾ ਸੈਮੀਫਾਈਨਲ ਦੇਖਣ ਪਹੁੰਚੇ ਬੇਕਹਮ ਅਤੇ ਰਜਨੀਕਾਂਤ

ਮੁੰਬਈ— ਇੰਗਲੈਂਡ ਦੇ ਸਾਬਕਾ ਫੁੱਟਬਾਲਰ ਡੇਵਿਡ ਬੇਕਹਮ ਅਤੇ ਸੁਪਰਸਟਾਰ ਰਜਨੀਕਾਂਤ ਬੁੱਧਵਾਰ ਨੂੰ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਵਿਸ਼ਵ ਕੱਪ ਦਾ ਪਹਿਲਾ ਸੈਮੀਫਾਈਨਲ ਦੇਖਣ ਲਈ ਇੱਥੇ ਪਹੁੰਚੇ। ਰਜਨੀਕਾਂਤ ਅਤੇ ਉਨ੍ਹਾਂ ਦੀ ਪਤਨੀ ਪ੍ਰੋਡਿਊਸਰ ਲਤਾ ਨੂੰ ਮੰਗਲਵਾਰ ਰਾਤ ਨੂੰ ਏਅਰਪੋਰਟ ਤੋਂ ਬਾਹਰ ਨਿਕਲਦੇ ਦੇਖਿਆ ਗਿਆ। ਬੇਕਹਮ ਭਾਰਤ ਦੇ ਤਿੰਨ ਦਿਨਾਂ ਦੌਰੇ 'ਤੇ ਹਨ ਅਤੇ ਵਾਨਖੇੜੇ ਸਟੇਡੀਅਮ ਪਹੁੰਚੇ ਹਨ।

ਇਹ ਵੀ ਪੜ੍ਹੋ : ਧਰਮ ਪਰਿਵਰਤਨ ਦੇ ਮਾਮਲੇ ਨੂੰ ਲੈ ਕੇ ਇੰਜ਼ਮਾਮ 'ਤੇ ਵਰ੍ਹੇ ਹਰਭਜਨ, ਸੁਣਾਈਆਂ ਖਰੀਆਂ-ਖਰੀਆਂ

ਉਨ੍ਹਾਂ ਤੋਂ ਇਲਾਵਾ ਭਾਰਤ ਦੇ ਚੈਂਪੀਅਨ ਬੱਲੇਬਾਜ਼ ਸਚਿਨ ਤੇਂਦੁਲਕਰ, ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਦੀ ਪਤਨੀ ਅਨੁਸ਼ਕਾ ਸ਼ਰਮਾ, ਅਭਿਨੇਤਾ ਰਣਬੀਰ ਕਪੂਰ ਸਮੇਤ ਕਈ ਮਸ਼ਹੂਰ ਹਸਤੀਆਂ ਮੈਚ ਦੇਖਣ ਲਈ ਪਹੁੰਚੀਆਂ। ਸਤੰਬਰ ਵਿੱਚ, ਬੀ. ਸੀ. ਸੀ. ਆਈ. ਨੇ ਰਜਨੀਕਾਂਤ, ਤੇਂਦੁਲਕਰ ਅਤੇ ਅਮਿਤਾਭ ਬੱਚਨ ਨੂੰ ਗੋਲਡਨ ਟਿਕਟਾਂ ਦਿੱਤੀਆਂ ਸਨ ਤਾਂ ਜੋ ਉਹ ਵਿਸ਼ਵ ਕੱਪ ਦੇ ਸਾਰੇ 48 ਮੈਚ ਦੇਖ ਸਕਣ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

Tarsem Singh

Content Editor

Related News