ਭੁਵਨੇਸ਼ਵਰ ਕੁਮਾਰ ਹੁਣ ਨਹੀਂ ਖੇਡਣਾ ਚਾਹੁੰਦੇ ਟੈਸਟ ਕ੍ਰਿਕਟ, ਸਾਹਮਣੇ ਆਈ ਵੱਡੀ ਵਜ੍ਹਾ!

05/15/2021 3:23:24 PM

ਸਪੋਰਟਸ ਡੈਸਕ— ਭਾਰਤੀ ਟੀਮ ਤੇ ਤੇਜ਼ ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਨੇ ਆਪਣੀ ਫਿੱਟਨੈਸ ਹਾਸਲ ਕਰ ਲਈ ਹੈ। ਇੰਗਲੈਂਡ ਖ਼ਿਲਾਫ਼ ਘਰੇਲੂ ਸੀਰੀਜ਼ ’ਚ ਉਨ੍ਹਾਂ ਨੇ ਆਪਣੇ ਪ੍ਰਦਰਸ਼ਨ ਨਾਲ ਪ੍ਰਭਾਵਿਤ ਵੀ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) ’ਚ ਸਨਰਾਈਜ਼ਰਜ਼ ਹੈਦਰਾਬਾਦ ਲਈ ਚੰਗੀ ਗੇਂਦਬਾਜ਼ੀ ਕੀਤੀ ਸੀ ਪਰ ਭੁਵਨੇਸ਼ਵਰ ਕੁਮਾਰ ਦੇ ਫ਼ਿੱਟ ਹੋਣ ਦੇ ਬਾਵਜੂਦ ਵੀ ਵਰਲਡ ਟੈਸਟ ਚੈਂਪੀਅਨਸ਼ਿਪ ਦੇ ਫ਼ਾਈਨਲ ਤੇ ਇੰਗਲੈਂਡ ਦੌਰੇ ਲਈ ਉਨ੍ਹਾਂ ਨੂੰ ਟੀਮ ’ਚ ਜਗ੍ਹਾ ਨਹੀਂ ਦਿੱਤੀ ਗਈ ਹੈ। ਇਕ ਰਿਪੋਰਟ ਮੁਤਾਬਕ ਭੁਵਨੇਸ਼ਵਰ ਕੁਮਾਰ ਟੈਸਟ ਕ੍ਰਿਕਟ ਨੂੰ ਛੇਤੀ ਅਲਵਿਦਾ ਕਹਿ ਸਕਦੇ ਹਨ।
ਇਹ ਵੀ ਪੜ੍ਹੋ : ਬੇਨਕ੍ਰਾਫ਼ਟ ਦਾ ਗੇਂਦ ਨਾਲ ਛੇੜਛਾੜ ਮਾਮਲੇ ’ਚ ਵੱਡਾ ਖੁਲਾਸਾ, ਕਿਹਾ- ਆਸਟਰੇਲੀਆਈ ਗੇਂਦਬਾਜ਼ਾਂ ਨੂੰ ਪਤਾ ਸੀ ਇਸ ਬਾਰੇ

ਇਕ ਰਿਪੋਰਟ ਮੁਤਾਬਕ ਭੁਵਨੇਸ਼ਵਰ ਕੁਮਾਰ ਹੁਣ ਕ੍ਰਿਕਟ ਦੇ ਸਭ ਤੋਂ ਲੰਬੇ ਫ਼ਾਰਮੈਟ ਨੂੰ ਛੱਡ ਕੇ ਸੀਮਿਤ ਓਵਰਾਂ ਦੇ ਫ਼ਾਰਮੈਟ ’ਤੇ ਹੀ ਧਿਆਨ ਲਾਉਣਾ ਚਾਹੁੰਦੇ ਹਨ। ਉਹ ਟੈਸਟ ਕ੍ਰਿਕਟ ਖੇਡਣ ਦੇ ਇਛੁੱਕ ਨਹੀਂ ਹਨ ਕਿਉਂਕਿ ਪਿਛਲੇ ਕਈ ਸਾਲਾਂ ’ਚ ਉਨ੍ਹਾਂ ਦੇ ਕੰਮ ਦੇ ਖੇਤਰ ’ਚ ਕਾਫ਼ੀ ਬਦਲਾਅ ਆਇਆ ਹੈ। ਭੁਵਨੇਸ਼ਵਰ ਕੁਮਾਰ ਸੱਟ ਕਾਰਨ ਪਿਛਲੇ ਕਈ ਸਮੇਂ ਤੋਂ ਭਾਰਤੀ ਟੈਸਟ ਕ੍ਰਿਕਟ ਟੀਮ ਦਾ ਹਿੱਸਾ ਵੀ ਨਹੀਂ ਰਹੇ ਹਨ। ਇਹੋ ਕਾਰਨ ਹੈ ਕਿ ਉਹ ਕ੍ਰਿਕਟ ਦੇ ਸਭ ਤੋਂ ਲੰਬੇ ਫ਼ਾਰਮੈਟ ਤੋਂ ਸੰਨਿਆਸ ਲੈ ਸਕਦੇ ਹਨ।
ਇਹ ਵੀ ਪੜ੍ਹੋ : ਨਿਊਜ਼ੀਲੈਂਡ ਖ਼ਿਲਾਫ਼ ਸੀਰੀਜ਼ ਦੇ ਬਾਅਦ ਬ੍ਰੇਕ ਲੈਣਗੇ ਇੰਗਲੈਂਡ ਦੇ ਕੋਚ ਸਿਲਵਰਵੁੱਡ

PunjabKesariਭੁਵਨੇਸ਼ਵਰ ਕੁਮਾਰ ਨੇ ਭਾਰਤ ਲਈ ਆਪਣਾ ਪਹਿਲਾ ਟੈਸਟ ਮੈਚ ਸਾਲ 2013 ’ਚ ਖੇਡਿਆ ਸੀ। ਇਸ ਤੋਂ ਬਾਅਦ ਉਹ ਭਾਰਤ ਲਈ 21 ਟੈਸਟ ਮੈਚਾਂ ’ਚ ਸ਼ਿਰਕਤ ਕਰ ਚੁੱਕੇ ਹਨ। ਇਨ੍ਹਾਂ ਟੈਸਟ ਮੈਚਾਂ ’ਚ ਉਨ੍ਹਾਂ ਨੇ 63 ਵਿਕਟਾਂ ਲਈਆਂ ਹਨ। ਇਸ ਦੇ ਨਾਲ ਹੀ ਉਹ ਟੈਸਟ ਕ੍ਰਿਕਟ ’ਚ ਭਾਰਤੀ ਟੀਮ ਲਈ ਬੱਲੇ ਨਾਲ ਵੀ ਯੋਗਦਾਨ ਦੇ ਚੁੱਕੇ ਹਨ। ਭੁਵਨੇਸ਼ਵਰ ਕੁਮਾਰ ਨੇ ਭਾਰਤ ਲਈ ਆਖ਼ਰੀ ਵਾਰ ਟੈਸਟ ਮੈਚ ਸਾਲ 2018 ’ਚ ਦੱਖਣੀ ਅਫ਼ਰੀਕਾ ਖ਼ਿਲਾਫ਼ ਜੋਹਾਨਿਸਬਰਗ ’ਚ ਖੇਡਿਆ ਸੀ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


Tarsem Singh

Content Editor

Related News