ਇੰਗਲੈਂਡ ਨੂੰ ਲੱਗਾ ਵੱਡਾ ਝਟਕਾ, ਆਰਚਰ ਏਸ਼ੇਜ਼ ਤੇ ਟੀ20 ਵਿਸ਼ਵ ਕੱਪ ਤੋਂ ਹੋਏ ਬਾਹਰ

08/05/2021 9:29:16 PM

ਨਵੀਂ ਦਿੱਲੀ- ਇੰਗਲੈਂਡ ਦੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਇੰਗਲੈਂਡ ਦੇ ਆਲਰਾਊਂਡਰ ਖਿਡਾਰੀ ਜੋਫ੍ਰਾ ਆਰਚਰ ਭਾਰਤ ਦੇ ਵਿਰੁੱਧ ਟੈਸਟ ਸੀਰੀਜ਼ ਅਤੇ ਆਗਾਮੀ ਟੀ-20 ਵਿਸ਼ਵ ਕੱਪ ਤੋਂ ਬਾਹਰ ਹੋ ਗਏ ਹਨ। ਇਸ ਦੀ ਜਾਣਕਾਰੀ ਇੰਗਲੈਂਡ ਕ੍ਰਿਕਟ ਬੋਰਡ ਨੇ ਦਿੱਤੀ ਹੈ। ਸੱਟ ਕਾਰਨ ਆਰਚਰ ਆਸਟਰੇਲੀਆ ਵਿਰੁੱਧ ਹੋਣ ਵਾਲੀ ਏਸ਼ੇਜ਼ ਸੀਰੀਜ਼ ਵਿਚ ਵੀ ਨਹੀਂ ਖੇਡਣਗੇ।

ਇਹ ਖ਼ਬਰ ਪੜ੍ਹੋ-ਵਿਰਾਟ ਇਕ ਵਾਰ ਫਿਰ ਹੋਏ ਐਂਡਰਸਨ ਦਾ ਸ਼ਿਕਾਰ, ਬਣਾਇਆ ਇਹ ਰਿਕਾਰਡ


ਆਰਚਰ ਨੂੰ ਸਾਲ 2020 ਵਿਚ ਦੱਖਣੀ ਅਫਰੀਕਾ ਦੇ ਦੌਰੇ 'ਤੇ ਸੱਟ ਲੱਗੀ ਸੀ। ਜਿਸ ਤੋਂ ਬਾਅਦ ਉਹ ਇੰਗਲੈਂਡ ਟੀਮ ਤੋਂ ਬਾਹਰ ਹਨ। ਜਦੋਂ ਇੰਗਲੈਂਡ ਦੀ ਟੀਮ ਭਾਰਤ ਦੌਰੇ 'ਤੇ ਆਈ ਸੀ ਤਾਂ ਟੀਮ ਦੇ ਨਾਲ ਆਰਚਰ ਵੀ ਆਏ ਸਨ। ਆਰਚਰ ਨੇ ਭਾਰਤ ਵਿਰੁੱਧ ਟੈਸਟ ਸੀਰੀਜ਼ ਖੇਡੀ। ਇਸ ਸੀਰੀਜ਼ ਤੋਂ ਬਾਅਦ ਆਰਚਰ ਨੇ ਕਿਹਾ ਕਿ ਉਹ ਭਾਰਤ ਦੇ ਵਿਰੁੱਧ ਸੀਰੀਜ਼ ਦੇ ਦੌਰਾਨ ਸੱਟ ਤੋਂ ਉੱਭਰ ਨਹੀਂ ਸਕੇ ਸਨ। ਜਿਸ ਵਜ੍ਹਾ ਨਾਲ ਉਨ੍ਹਾਂ ਨੂੰ ਮੈਚ ਵਿਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਦੇ ਨਾਲ ਹੀ ਆਰਚਰ ਟੀ-20 ਵਿਸ਼ਵ ਕੱਪ ਵਿਚ ਵੀ ਨਹੀਂ ਖੇਡ ਸਕਣਗੇ। ਆਰਚਰ ਦੇ ਟੀਮ ਵਿਚ ਨਾ ਹੋਣ ਨਾਲ ਇੰਗਲੈਂਡ ਬਹੁਤ ਕਮਜ਼ੋਰ ਹੋ ਜਾਵੇਗੀ। ਉਨ੍ਹਾਂ ਨੇ ਸਾਲ 2019 ਵਿਸ਼ਵ ਕੱਪ ਵਿਚ ਇੰਗਲੈਂਡ ਨੂੰ ਚੈਂਪੀਅਨ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਈ ਸੀ।

ਇਹ ਖ਼ਬਰ ਪੜ੍ਹੋ- Tokyo Olympics : ਸ਼ੁੱਕਰਵਾਰ ਦਾ ਸ਼ਡਿਊਲ ਆਇਆ ਸਾਹਮਣੇ, ਭਾਰਤੀ ਮਹਿਲਾ ਹਾਕੀ ਟੀਮ ਦਾ ਮੈਚ ਇੰਨੇ ਵਜੇ

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


Gurdeep Singh

Content Editor

Related News