ਪੰਜ ਤੱਤਾਂ 'ਚ ਵਿਲੀਨ ਹੋਏ ਬਿਸ਼ਨ ਸਿੰਘ ਬੇਦੀ, ਨੂੰਹ-ਪੁੱਤ ਨੇ ਰੋਂਦਿਆਂ ਨਿਭਾਈਆਂ ਅੰਤਿਮ ਰਸਮਾਂ, ਪਹੁੰਚੇ ਦਿੱਗਜ ਲੋਕ

10/25/2023 12:45:27 PM

ਨਵੀਂ ਦਿੱਲੀ (ਬਿਊਰੋ) : ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ ਮਹਾਨ ਸਪਿੰਨਰ ਬਿਸ਼ਨ ਸਿੰਘ ਬੇਦੀ ਬੀਤੇ ਦਿਨੀਂ ਪੰਜ ਤੱਤਾਂ 'ਚ ਵਿਲੀਨ ਹੋ ਗਏ। ਉਨ੍ਹਾਂ ਦੇ ਅਦਾਕਾਰ ਪੁੱਤਰ ਅੰਗਦ ਬੇਦੀ ਅਤੇ ਨੂੰਹ ਨੇਹਾ ਧੂਪੀਆ ਨੇ ਰੋਂਦੇ ਹੋਏ ਉਨ੍ਹਾਂ ਨੂੰ ਅਲਵਿਦਾ ਆਖਿਆ।

PunjabKesari

ਇਸ ਮੌਕੇ ਕ੍ਰਿਕਟ ਜਗਤ ਦੇ ਦਿੱਗਜ਼ਾਂ ਅਤੇ ਰਿਸ਼ਤੇਦਾਰਾਂ ਪਹੁੰਚੇ ਸਨ, ਜਿਨ੍ਹਾਂ ਨੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਅੰਗਦ ਬੇਦੀ ਦੇ ਪਿਤਾ ਬਿਸ਼ਨ ਸਿੰਘ ਬੇਦੀ ਲੰਬੇ ਸਮੇਂ ਤੋਂ ਬਿਮਾਰ ਸਨ। 

PunjabKesari

ਦੱਸ ਦਈਏ ਕਿ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਬਿਸ਼ਨ ਸਿੰਘ ਬੇਦੀ ਦਾ ਅੰਤਿਮ ਸੰਸਕਾਰ ਮੰਗਲਵਾਰ ਨੂੰ ਦਿੱਲੀ ਦੇ ਲੋਧੀ ਰੋਡ ਸ਼ਮਸ਼ਾਨਘਾਟ 'ਚ ਕੀਤਾ ਗਿਆ। ਬਿਸ਼ਨ ਸਿੰਘ ਬੇਦੀ ਦਾ ਅੰਤਿਮ ਸੰਸਕਾਰ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਅੰਗਦ ਬੇਦੀ ਆਪਣੇ ਪਿਤਾ ਨੂੰ ਅੰਤਿਮ ਵਿਦਾਈ ਦਿੰਦੇ ਹੋਏ ਕਾਫ਼ੀ ਭਾਵੁਕ ਨਜ਼ਰ ਆਏ।

PunjabKesari

ਇਸ ਦੌਰਾਨ ਅੰਗਦ ਬੇਦੀ ਦੇ ਨਾਲ ਉਨ੍ਹਾਂ ਦੀ ਪਤਨੀ ਨੇਹਾ ਧੂਪੀਆ ਵੀ ਅੰਤਿਮ ਸੰਸਕਾਰ ਦੀਆਂ ਕੁਝ ਰਸਮਾਂ ਨਿਭਾਉਂਦੀ ਹੋਈ ਨਜ਼ਰ ਆਈ। ਤਸਵੀਰਾਂ 'ਚ ਨੇਹਾ ਅਤੇ ਅੰਗਦ ਤੋਂ ਇਲਾਵਾ ਹਿੰਦੀ ਸਿਨੇਮਾ ਦੀ ਮਸ਼ਹੂਰ ਅਦਾਕਾਰਾ ਸ਼ਰਮੀਲਾ ਟੈਗੋਰ ਵੀ ਨਜ਼ਰ ਆ ਰਹੀ ਹੈ। 

PunjabKesari

ਬਿਸ਼ਨ ਸਿੰਘ ਬੇਦੀ ਨੂੰ ਸ਼ਰਧਾਂਜਲੀ ਦੇਣ ਉਨ੍ਹਾਂ ਗ੍ਰਹਿ ਵਿਖੇ ਕਈ ਲੋਕ ਪਹੁੰਚੇ ਸਨ। ਰੋਹਨ ਜੇਤਲੀ, ਵਰਿੰਦਰ ਸਹਿਵਾਗ, ਜ਼ਹੀਰ ਖ਼ਾਨ, ਮੁਹੰਮਦ ਅਜ਼ਹਰੂਦੀਨ, ਕੀਰਤੀ ਆਜ਼ਾਦ, ਕਪਿਲ ਦੇਵ, ਸੰਸਦ ਮੈਂਬਰ ਰਮੇਸ਼ ਬਿਧੂੜੀ, ਦਿੱਲੀ ਪ੍ਰਦੇਸ਼ ਪ੍ਰਧਾਨ ਵਰਿੰਦਰ ਸਚਦੇਵਾ ਸਮੇਤ ਕਈ ਲੋਕ ਪਹੁੰਚੇ ਸਨ। ਬਿਸ਼ਨ ਸਿੰਘ ਬੇਦੀ ਦੇ ਦਿਹਾਂਤ ਕਾਰਨ ਨਾ ਸਿਰਫ਼ ਕ੍ਰਿਕਟ ਜਗਤ ਸਗੋਂ ਬਾਲੀਵੁੱਡ 'ਚ ਵੀ ਸੋਗ ਦੀ ਲਹਿਰ ਹੈ।

PunjabKesari

ਇਸ ਦੁੱਖ ਦੀ ਘੜੀ 'ਚ ਕਈ ਕਲਾਕਾਰਾਂ ਅੰਗਦ ਬੇਦੀ ਅਤੇ ਨੇਹਾ ਧੂਪੀਆ ਨੂੰ ਦਿਲਾਸਾ ਦੇ ਰਹੇ ਹਨ। ਇਸ ਤੋਂ ਇਲਾਵਾ ਸਲਮਾਨ ਖ਼ਾਨ, ਸ਼ਾਹਰੁਖ ਖ਼ਾਨ, ਅਨੁਪਮ ਖੇਰ ਅਤੇ ਅਮਿਤਾਭ ਬੱਚਨ ਵਰਗੀਆਂ ਫਿਲਮੀ ਹਸਤੀਆਂ ਤੋਂ ਇਲਾਵਾ ਪੰਜਾਬੀ ਕਲਾਕਾਰਾਂ ਨੇ ਵੀ ਬਿਸ਼ਨ ਸਿੰਘ ਬੇਦੀ ਨੂੰ ਸ਼ਰਧਾਂਜਲੀ ਦਿੱਤੀ ।

PunjabKesari
ਦੱਸਣਯੋਗ ਹੈ ਕਿ ਮਹਾਨ ਸਪਿਨਰ ਬਿਸ਼ਨ ਸਿੰਘ ਬੇਦੀ ਨੇ 1967 ਅਤੇ 1979 ਦੇ ਵਿਚਕਾਰ ਭਾਰਤ ਲਈ 67 ਟੈਸਟ ਮੈਚ ਖੇਡ ਕੇ 266 ਵਿਕਟਾਂ ਲਈਆਂ ਸਨ। ਉਨ੍ਹਾਂ ਨੇ 10 ਇੱਕ ਰੋਜ਼ਾ ਅੰਤਰਰਾਸ਼ਟਰੀ ਮੈਚਾਂ 'ਚ 7 ਵਿਕਟਾਂ ਹਾਸਲ ਕੀਤੀਆਂ ਸਨ।

PunjabKesari

ਬਿਸ਼ਨ ਸਿੰਘ ਬੇਦੀ ਆਪਣੀ ਸ਼ਾਨਦਾਰ ਸਪਿਨ ਗੇਂਦਬਾਜ਼ੀ ਲਈ ਜਾਣੇ ਜਾਂਦੇ ਸਨ। ਉਨ੍ਹਾਂ 22 ਟੈਸਟ ਮੈਚਾਂ 'ਚ ਭਾਰਤ ਦੀ ਕਪਤਾਨੀ ਵੀ ਕੀਤੀ। ਬਿਸ਼ਨ ਬੇਦੀ 1966 ਤੋਂ 1979 ਤੱਕ ਭਾਰਤ ਲਈ ਖੇਡੇ ਸਨ। ਉਨ੍ਹਾਂ ਦਾ ਜਨਮ 25 ਸਤੰਬਰ 1946 ਨੂੰ ਅੰਮ੍ਰਿਤਸਰ ਵਿਖੇ ਹੋਇਆ ਸੀ।

PunjabKesari

ਤੁਹਾਨੂੰ ਦੱਸ ਦੇਈਏ ਕਿ ਬਿਸ਼ਨ ਸਿੰਘ ਬੇਦੀ 60 ਅਤੇ 70 ਦੇ ਦਹਾਕੇ ਦੇ ਮਸ਼ਹੂਰ ਭਾਰਤੀ ਸਪਿਨ ਗੇਂਦਬਾਜ਼ਾਂ 'ਚੋਂ ਇੱਕ ਸਨ, ਜਿਨ੍ਹਾਂ ਨੇ ਦੁਨੀਆ ਭਰ ਦੇ ਬੱਲੇਬਾਜ਼ਾਂ 'ਚ ਖੌਫ ਪੈਦਾ ਕਰ ਦਿੱਤਾ ਸੀ।

PunjabKesari


sunita

Content Editor

Related News