ਜੋਕੋਵਿਚ ਤੇ ਥਿਏਮ ਵਿਚਾਲੇ ਹੋਵੇਗਾ ਬਲਾਕਬਸਟਰ ਸੈਮੀਫਾਈਨਲ
Friday, Jun 07, 2019 - 12:46 AM (IST)

ਪੈਰਿਸ- ਵਿਸ਼ਵ ਦੇ ਨੰਬਰ ਇਕ ਖਿਡਾਰੀ ਤੇ ਟਾਪ ਸੀਡ ਸਰਬੀਆ ਦੇ ਨੋਵਾਕ ਜੋਕੋਵਿਚ ਨੇ ਆਪਣੀ ਜੇਤੂ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਪੰਜਵੀਂ ਸੀਡ ਜਰਮਨੀ ਦੀ ਅਲੈਗਜ਼ੈਂਡਰ ਜਵੇਰੇਵ ਨੂੰ ਵੀਰਵਾਰ ਨੂੰ ਲਗਾਤਾਰ ਸੈੱਟਾਂ ਵਿਚ 7-5, 6-2, 6-2 ਨਾਲ ਹਰਾ ਕੇ ਸਾਲ ਦੇ ਦੂਜੇ ਗ੍ਰੈਂਡ ਸਲੈਮ ਫ੍ਰੈਂਚ ਓਪਨ ਦੇ ਪੁਰਸ਼ ਵਰਗ ਦੇ ਸੈਮੀਫਾਈਨਲ ਵਿਚ ਜਗ੍ਹਾ ਬਣਾ ਲਈ।
ਇਕ ਹੋਰ ਕੁਆਰਟਰ ਫਾਈਨਲ ਵਿਚ ਸਾਬਕਾ ਉਪ ਜੇਤੂ ਆਸਟਰੀਆ ਦੇ ਡੋਮਿਨਿਕ ਥਿਏਮ ਨੇ ਸ਼ਾਦਨਾਰ ਪਰਦਰਸ਼ਨ ਕਰਦਿਆਂ ਰੂਸ ਦੇ ਕਰੇਨ ਖਾਚਾਨੋਵ ਨੂੰ ਲਗਾਤਾਰ ਸੈੱਟਾਂ ਵਿਚ 6-2, 6-4, 6-2 ਨਾਲ ਹਰਾ ਕੇ ਲਗਾਤਾਰ ਚੌਥੇ ਸਾਲ ਸੈਮੀਫਾਈਨਲ ਵਿਚ ਪ੍ਰਵੇਸ਼ ਕਰ ਲਿਆ।