ਬੋਪੰਨਾ-ਏਬਡੇਨ ਦੀ ਜੋੜੀ ਆਸਟ੍ਰੇਲੀਅਨ ਓਪਨ ਦੇ ਕੁਆਰਟਰ ਫਾਈਨਲ ਵਿੱਚ

Monday, Jan 22, 2024 - 02:03 PM (IST)

ਬੋਪੰਨਾ-ਏਬਡੇਨ ਦੀ ਜੋੜੀ ਆਸਟ੍ਰੇਲੀਅਨ ਓਪਨ ਦੇ ਕੁਆਰਟਰ ਫਾਈਨਲ ਵਿੱਚ

ਮੈਲਬੋਰਨ, (ਭਾਸ਼ਾ)- ਭਾਰਤ ਦੇ ਰੋਹਨ ਬੋਪੰਨਾ ਅਤੇ ਉਸ ਦੇ ਆਸਟ੍ਰੇਲੀਅਨ ਜੋੜੀਦਾਰ ਮੈਥਿਊ ਏਬਡੇਨ ਨੇ ਸੋਮਵਾਰ ਨੂੰ ਨੀਦਰਲੈਂਡ ਦੇ ਵੇਸਲੇ ਕੁਲਹੋਫ ਅਤੇ ਕ੍ਰੋਏਸ਼ੀਆ ਦੇ ਨਿਕੋਲਾ ਮੇਕਟਿਕ ਦੀ ਜੋੜੀ ਨੂੰ ਸਿੱਧੇ ਸੈੱਟਾਂ ਵਿੱਚ ਹਰਾ ਕੇ ਆਸਟ੍ਰੇਲੀਅਨ ਓਪਨ ਟੈਨਿਸ ਟੂਰਨਾਮੈਂਟ ਦੇ ਪੁਰਸ਼ ਡਬਲਜ਼ ਦੇ ਕੁਆਰਟਰ ਫਾਈਨਲ ਵਿੱਚ ਥਾਂ ਬਣਾਈ। ਭਾਰਤ ਅਤੇ ਆਸਟਰੇਲੀਆ ਦੀ ਦੂਜਾ ਦਰਜਾ ਪ੍ਰਾਪਤ ਜੋੜੀ ਨੇ ਕੁਲਹੋਫ ਅਤੇ ਮੇਕਟਿਕ ਖਿਲਾਫ 7-6, 7-6 ਨਾਲ ਜਿੱਤ ਦਰਜ ਕੀਤੀ। ਬੋਪੰਨਾ ਅਤੇ ਏਬਡੇਨ ਦੀ ਜੋੜੀ ਨੇ ਦੋਵਾਂ ਸੈੱਟਾਂ ਦੀ ਸ਼ੁਰੂਆਤ ਵਿੱਚ ਸਰਵਿਸ ਗੁਆ ਦਿੱਤੀ ਪਰ 14ਵਾਂ ਦਰਜਾ ਪ੍ਰਾਪਤ ਜੋੜੀ ਖ਼ਿਲਾਫ਼ ਜਿੱਤ ਦਰਜ ਕੀਤੀ। ਬੋਪੰਨਾ ਅਤੇ ਐਬਡੇਨ ਦਾ ਸਾਹਮਣਾ ਕੁਆਰਟਰ ਫਾਈਨਲ ਵਿੱਚ ਛੇਵਾਂ ਦਰਜਾ ਪ੍ਰਾਪਤ ਅਰਜਨਟੀਨਾ ਦੀ ਮੈਕਸਿਮੋ ਗੋਂਜਾਲੇਜ਼ ਅਤੇ ਆਂਦਰੇਸ ਮੋਲਟੇਨੀ ਦੀ ਜੋੜੀ ਨਾਲ ਹੋਵੇਗਾ। 


author

Tarsem Singh

Content Editor

Related News