ਦੁਖ਼ਦਾਇਕ ਖ਼ਬਰ : ਬਾਕਸਿੰਗ ਮੈਚ ਦੌਰਾਨ ਲੱਗੀ ਸੱਟ ਕਾਰਣ ਕਿੱਕ ਬਾਕਸਰ ਅਸਲਮ ਖਾਨ ਦੀ ਮੌਤ

Monday, Feb 01, 2021 - 12:50 PM (IST)

ਕਰਾਚੀ : ਪਾਕਿਸਤਾਨ ਦੇ ਪ੍ਰੋਫੈਸ਼ਨਲ ਕਿੱਕ ਬਾਕਸਰ ਅਸਲਮ ਖਾਨ ਦੀ ਇਕ ਮੈਚ ਦੌਰਾਨ ਲੱਗੀ ਸੱਟ ਕਾਰਨ ਮੌਤ ਹੋ ਗਈ। ਕਰਾਚੀ ਸ਼ਹਿਰ ਵਿਚ ਆਯੋਜਿਤ ਲੋਕਲ ਬਾਕਸਿੰਗ ਮੈਚ ਦੌਰਾਨ ਅਸਲਮ ਖਾਨ ਨੂੰ ਸੱਟ ਲੱਗੀ ਗਈ ਸੀ। 

ਇਹ ਵੀ ਪੜ੍ਹੋ: ਵਿਰਾਟ-ਅਨੁਸ਼ਕਾ ਨੇ ਸਾਂਝੀ ਕੀਤੀ ਧੀ ਦੀ ਪਹਿਲੀ ਤਸਵੀਰ, ਰੱਖਿਆ ਇਹ ਨਾਮ

ਬਾਕਸਿੰਗ ਮੈਚ (ਬਾਊਟ) ਦੌਰਾਨ ਉਨ੍ਹਾਂ ਦੇ ਵਿਰੋਧੀ ਵਲੀ ਖਾਨ ਤਾਰੇਨ ਨੇ ਉਨ੍ਹਾਂ ਦੇ ਮੂੰਹ ’ਤੇ ਮੁੱਕਾ ਮਾਰਿਆ ਸੀ, ਜਿਸ ਨਾਲ ਉਨ੍ਹਾਂ ਨੂੰ ਸੱਟ ਲੱਗ ਗਈ ਅਤੇ ਉਹ ਰਿੰਗ ’ਚ ਡਿੱਗ ਗਏ। ਇਸ ਦੇ ਤੁਰੰਤ ਬਾਅਦ ਉਨ੍ਹਾਂ ਨੂੰ ਇਕ ਹਸਪਤਾਲ ਵਿਚ ਲਿਜਾਇਆ ਗਿਆ, ਜਿੱਥੇ ਇਸ ਸੱਟ ਕਾਰਨ ਅਸਲਮ ਨੇ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ: ਮੋਦੀ ਦੇ ‘ਮਨ ਕੀ ਬਾਤ’ ’ਤੇ ਦੀਪਿਕਾ ਪਾਦੁਕੋਨ ਦਾ ਟਵੀਟ, ਦੁਨੀਆ ’ਚ ਦੇਖਣ ਤੋਂ ਪਹਿਲਾਂ ਖ਼ੁਦ ’ਚ ਲਿਆਓ ਉਹ ਬਦਲਾਅ

ਬਲੂਚਿਸਤਾਨ ਦੇ ਪਸ਼ਿਨ ਜ਼ਿਲ੍ਹੇ ਨਾਲ ਸਬੰਧਤ ਦੋਵੇਂ ਮੁੱਕੇਬਾਜ਼ 80 ਕਿਲੋਗ੍ਰਾਮ ਭਾਰ ਵਰਗ ਵਿਚ ਲੜ ਰਹੇ ਸਨ ਪਰ ਕਿਸ ਨੂੰ ਪਤਾ ਸੀ ਕਿ ਬਾਕਸਿੰਗ ਦਾ ਇਹ ਮੈਚ ਅਸਲਮ ਦਾ ਆਖ਼ਰੀ ਮੈਚ ਹੋਵੇਗਾ।

ਇਹ ਵੀ ਪੜ੍ਹੋ: ਲੋਕਤੰਤਰ ਦਾ ਮਜ਼ਾਕ ਬਣਾਏ ਜਾਣ ਤੋਂ ਬਾਅਦ ਕਿਸਾਨ ਅੰਦੋਲਨ ਲਈ ਰਾਜਨੀਤਕ ਸਮਰਥਨ ਲਿਆ : ਰਾਕੇਸ਼ ਟਿਕੈਤ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।  


cherry

Content Editor

Related News