ਭਾਰਤ ਜੋੜੋ ਯਾਤਰਾ 'ਚ ਸ਼ਾਮਲ ਹੋਏ ਮੁੱਕੇਬਾਜ਼ ਵਿਜੇਂਦਰ ਸਿੰਘ, ਰਾਹੁਲ ਗਾਂਧੀ ਨਾਲ ਮੁੱਛਾਂ ਨੂੰ ਤਾਅ ਦਿੰਦੇ ਆਏ ਨਜ਼ਰ
Saturday, Nov 26, 2022 - 03:36 PM (IST)
ਭੋਪਾਲ (ਏਜੰਸੀ)- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਭਾਰਤ ਜੋੜੋ ਯਾਤਰਾ ਦੇ ਤੀਜੇ ਦਿਨ ਦੀ ਯਾਤਰਾ ਪੂਰੀ ਕਰਨ ਤੋਂ ਬਾਅਦ ਸ਼ੁੱਕਰਵਾਰ ਰਾਤ ਮੱਧ ਪ੍ਰਦੇਸ਼ ਦੇ ਖੰਡਵਾ ਜ਼ਿਲ੍ਹੇ ਦੇ ਓਮਕਾਰੇਸ਼ਵਰ ਮੰਦਰ 'ਚ ਪੂਜਾ ਕੀਤੀ। ਉਨ੍ਹਾਂ ਨਾਲ ਉਨ੍ਹਾਂ ਦੀ ਭੈਣ ਅਤੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ, ਉਨ੍ਹਾਂ ਦੇ ਪਤੀ ਰਾਬਰਟ ਵਾਡਰਾ ਅਤੇ ਮੱਧ ਪ੍ਰਦੇਸ਼ ਇਕਾਈ ਦੇ ਕਾਂਗਰਸ ਪ੍ਰਧਾਨ ਕਮਲਨਾਥ ਵੀ ਸ਼ਾਮਲ ਹੋਏ। ਮਾਲਵਾ-ਨਿਮਰ ਖੇਤਰ ਦੀ ਰਵਾਇਤੀ ਲਾਲ ਪੱਗ ਬੰਨ੍ਹ ਕੇ ਰਾਹੁਲ ਗਾਂਧੀ ਨੇ ਪੂਜਾ ਕੀਤੀ। ਇਸ ਤੋਂ ਬਾਅਦ ਰਾਹੁਲ ਅਤੇ ਪ੍ਰਿਅੰਕਾ ਪਾਰਟੀ ਦੇ ਕਈ ਸਮਰਥਕਾਂ ਨਾਲ ਨਦੀ ਦੇ ਕੰਢੇ 'ਨਰਮਦਾ ਆਰਤੀ' 'ਚ ਸ਼ਾਮਲ ਹੋਏ। ਉਨ੍ਹਾਂ ਨੂੰ 'ਆਰਤੀ' ਕਰਦੇ ਦੇਖਿਆ ਗਿਆ।
ਇਹ ਵੀ ਪੜ੍ਹੋ: ਕੁਵੈਤ 'ਚ ਭਾਰਤੀ ਮਕੈਨੀਕਲ ਇੰਜੀਨੀਅਰ ਦੀ ਕਿਸਮਤ ਨੇ ਮਾਰਿਆ ਪਲਟਾ, ਰਾਤੋ-ਰਾਤ ਬਣਿਆ ਕਰੋੜਪਤੀ
ਸ਼ੁੱਕਰਵਾਰ ਨੂੰ ਓਲੰਪਿਕ ਤਮਗਾ ਜੇਤੂ ਮੁੱਕੇਬਾਜ਼ ਅਤੇ ਕਾਂਗਰਸ ਨੇਤਾ ਵਿਜੇਂਦਰ ਸਿੰਘ ਵੀ ਇਸ ਯਾਤਰਾ 'ਚ ਸ਼ਾਮਲ ਹੋਏ। ਇਸ ਮੁਲਾਕਾਤ ਦੀ ਤਸਵੀਰ ਖੁਦ ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤੀ ਹੈ। ਇਸ ਨਾਲ ਉਨ੍ਹਾਂ ਲਿਖਿਆ, ‘ਮੂਛੋਂ ਪਰ ਤਾਵ, ਬਾਜ਼ੂਓਂ ਮੇਂ ਦਮ, ਫੌਲਾਦੀ ਇਰਾਦੇ, ਜੋਸ਼ੀਲੇ ਕਦਮ!’ ਕਾਂਗਰਸ ਨੇ ਫੋਟੋ ਨਾਲ ਵਖਰਾ ਸਵੈਗ ਲਿਖਿਆ। ਤਸਵੀਰ ’ਚ ਰਾਹੁਲ ਗਾਂਧੀ ਅਤੇ ਵਿਜੇਂਦਰ ਸਿੰਘ ਆਪਣੀਆਂ ਮੁੱਛਾਂ ਨੂੰ ਤਾਅ ਦਿੰਦੇ ਨਜ਼ਰ ਆ ਰਹੇ ਹਨ। ਉਥੇ ਹੀ ਮੁੱਕੇਬਾਜ਼ ਵਿਜੇਂਦਰ ਸਿੰਘ ਨੇ ਵੀ ਰਾਹੁਲ ਗਾਂਧੀ ਨਾਲ ਤਸਵੀਰ ਸਾਂਝੀ ਕਰਦੇ ਹੋਏ ਕੈਪਸ਼ਨ ਵਿਚ ਲਿਖਿਆ, 'ਦੇਸੀ ਦੇਸੀ ਨਾ ਬੋਲਿਆ ਕਰ ਛੋਰੀ ਰੇ, ਇਸ ਦੇਸੀ ਕੀ ਫੈਨ ਹੈ ਦੁਨੀਆ ਹੋ ਰੀ ਰੇ।'
ਇਹ ਵੀ ਪੜ੍ਹੋ: ਅੱਗ ਲਗਾਉਣ ਦਾ ਸ਼ੱਕ ਸੀ, ਚਿੱਤਰਕਾਰ ਦੀ ਕੁੱਟ-ਕੁੱਟ ਕੇ ਹੱਤਿਆ ਕਰਨ ਵਾਲੇ 49 ਲੋਕਾਂ ਨੂੰ ਮੌਤ ਦੀ ਸਜ਼ਾ
ਕਾਂਗਰਸ ਦੇ ਜਨਰਲ ਸਕੱਤਰ ਅਤੇ ਸੰਚਾਰ ਇੰਚਾਰਜ ਜੈਰਾਮ ਰਮੇਸ਼ ਮੁਤਾਬਕ ਰਾਹੁਲ ਗਾਂਧੀ ਸ਼ਨੀਵਾਰ ਨੂੰ ਭੀਮ ਰਾਓ ਅੰਬੇਡਕਰ ਦੇ ਜਨਮ ਸਥਾਨ ਮਹੂ ਦਾ ਦੌਰਾ ਕਰਨਗੇ। ਸਾਬਕਾ ਕਾਂਗਰਸ ਪ੍ਰਧਾਨ 28 ਨਵੰਬਰ ਨੂੰ ਇੰਦੌਰ ਵਿੱਚ ਇੱਕ ਜਨਤਕ ਰੈਲੀ ਵਿੱਚ ਸ਼ਾਮਲ ਹੋਣ ਵਾਲੇ ਹਨ ਅਤੇ 29 ਨਵੰਬਰ ਨੂੰ ਉਹ ਉਜੈਨ ਵਿੱਚ ਇੱਕ 'ਮਹਾਸਭਾ' ਨੂੰ ਸੰਬੋਧਨ ਕਰਨਗੇ।
ਇਹ ਵੀ ਪੜ੍ਹੋ: 3000 ਮੀਲ ਦਾ ਸਫ਼ਰ ਤੈਅ ਕਰ ਪ੍ਰੇਮੀ ਨੂੰ ਮਿਲਣ ਗਈ ਪ੍ਰੇਮਿਕਾ, ਫਿਰ ਮਿਲੀ ਸਿਰ ਕੱਟੀ ਲਾਸ਼
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।