WFI ਮੁਅੱਤਲੀ ਤੋਂ ਬਾਅਦ ਬੋਲੇ ਬ੍ਰਿਜ ਭੂਸ਼ਣ, ਕਿਹਾ-ਮੇਰਾ ਹੁਣ ਕੁਸ਼ਤੀ ਨਾਲ ਕੋਈ ਲੈਣਾ-ਦੇਣਾ ਨਹੀਂ
Sunday, Dec 24, 2023 - 07:31 PM (IST)
ਨਵੀਂ ਦਿੱਲੀ— ਭਾਰਤੀ ਕੁਸ਼ਤੀ ਮਹਾਸੰਘ (ਡਬਲਿਊ.ਐੱਫ.ਆਈ.) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਐਤਵਾਰ ਨੂੰ ਇੱਥੇ ਕਿਹਾ ਕਿ ਉਨ੍ਹਾਂ ਦਾ ਹੁਣ ਖੇਡ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਕਿਉਂਕਿ ਉਨ੍ਹਾਂ 'ਤੇ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਸਮੇਤ ਕਈ ਹੋਰ ਜ਼ਿੰਮੇਵਾਰੀਆਂ ਹਨ। ਬ੍ਰਿਜ ਭੂਸ਼ਣ ਨੇ ਭਾਜਪਾ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਤੋਂ ਬਾਅਦ ਇਹ ਟਿੱਪਣੀ ਕੀਤੀ। ਇਸ ਤੋਂ ਪਹਿਲਾਂ ਖੇਡ ਮੰਤਰਾਲੇ ਨੇ ਡਬਲਯੂਐੱਫਆਈ ਆਈ. ਨੂੰ ਅਗਲੇ ਹੁਕਮਾਂ ਤੱਕ ਮੁਅੱਤਲ ਕਰ ਦਿੱਤਾ ਸੀ।
ਇਹ ਵੀ ਪੜ੍ਹੋ- ਬਿਗ ਬੈਸ਼ ਲੀਗ: ਬਿਨਾਂ ਪੈਡ ਬੰਨ੍ਹੇ ਬੱਲੇਬਾਜ਼ੀ ਕਰਨ ਪਹੁੰਚੇ ਹੈਰਿਸ ਰਾਊਫ, ਦੇਖੋ ਵੀਡੀਓ
ਡਬਲਯੂਐੱਫਆਈ ਦੀ ਮੁਅੱਤਲੀ ਦਾ ਆਧਾਰ ਅੰਡਰ-15 ਅਤੇ ਅੰਡਰ-20 ਰਾਸ਼ਟਰੀ ਮੁਕਾਬਲਿਆਂ ਨੂੰ 'ਉਚਿਤ ਪ੍ਰਕਿਰਿਆ ਦੀ ਪਾਲਣਾ ਕੀਤੇ ਬਿਨਾਂ ਅਤੇ ਖਿਡਾਰੀਆਂ ਨੂੰ ਤਿਆਰੀ ਲਈ ਨੋਟਿਸ ਦਿੱਤੇ ਬਿਨਾਂ' ਆਯੋਜਿਤ ਕਰਨ ਦਾ 'ਜਲਦੀ ਘੋਸ਼ਣਾ' ਦੱਸਿਆ ਗਿਆ ਹੈ। ਮੰਤਰਾਲੇ ਨੇ ਇਹ ਵੀ ਕਿਹਾ ਕਿ ਨਵੀਂ ਸੰਸਥਾ 'ਪੂਰੀ ਤਰ੍ਹਾਂ ਨਾਲ ਸਾਬਕਾ ਅਹੁਦੇਦਾਰਾਂ ਦੇ ਕੰਟਰੋਲ ਹੇਠ' ਕੰਮ ਕਰ ਰਹੀ ਹੈ, ਜੋ ਕਿ ਰਾਸ਼ਟਰੀ ਖੇਡ ਸੰਹਿਤਾ ਦੇ ਮੁਤਾਬਕ ਨਹੀਂ ਹੈ। ਡਬਲਯੂਐੱਫਆਈ ਦੀਆਂ ਚੋਣਾਂ 21 ਦਸੰਬਰ ਨੂੰ ਹੋਈਆਂ ਸਨ ਜਿਸ ਵਿੱਚ ਬ੍ਰਿਜ ਭੂਸ਼ਣ ਦੇ ਵਿਸ਼ਵਾਸਪਾਤਰ ਸੰਜੇ ਸਿੰਘ ਅਤੇ ਉਸਦੇ ਪੈਨਲ ਨੇ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕੀਤੀ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।