ਵਰਲਡ ਚੈਂਪੀਅਨਸ਼ਿਪ ਦੇ ਫਾਈਨਲ ''ਚ ਪੁੱਜਣ ''ਤੇ ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਪੰਘਾਲ ਨੂੰ ਦਿੱਤੀ ਵਧਾਈ

09/21/2019 12:33:08 PM

ਸਪੋਰਟਸ ਡੈਸਕ : ਭਾਰਤ ਦੇ ਸਟਾਰ ਮੁੱਕੇਬਾਜ਼ ਅਮਿਤ ਪੰਘਾਲ ਨੇ ਸ਼ੁੱਕਰਵਾਰ ਨੂੰ ਵਰਲਡ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚ ਕੇ ਇਕ ਨਵਾਂ ਇਤਿਹਾਸ ਰੱਚ ਦਿੱਤਾ ਹੈ। ਅਮਿਤ ਇਸ ਚੈਂਪੀਅਨਸ਼ਿਪ ਦੇ ਫਾਈਨਲ 'ਚ ਪੁੱਜਣ ਵਾਲੇ ਪਹਿਲੇ ਭਾਰਤੀ ਮੁੱਕੇਬਾਜ਼ ਬਣ ਗਏ ਹਨ। ਰੂਸ 'ਚ ਹੋਏ ਆਖਰੀ 4 ਦੇ ਮੁਕਾਬਲੇ ਵਿਚ ਉਸਨੇ ਕਜ਼ਾਕਿਸਤਾਨ ਦੇ ਸਾਕੇਨ ਬਿਬੋਸਿਨੋਵ ਨੂੰ 3-2 ਨਾਲ ਹਰਾ ਕੇ ਫਾਈਨਲ ਲਈ ਕੁਆਲੀਫਾਈ ਕੀਤਾ।

PunjabKesari
ਇਸ ਵੱਡੀ ਉਪਲੱਬਧੀ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕੇ ਅਮਿਤ ਪੰਘਾਲ ਨੂੰ ਵਧਾਈ ਦਿੱਤੀ ਹੈ। ਅਮਰਿੰਦਰ ਸਿੰਘ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਟਵੀਟ ਕਰ ਲਿਖਿਆ- ਏ. ਆਈ. ਬੀ. ਏ. ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚਣ ਵਾਲੇ ਪਹਿਲੇ ਭਾਰਤੀ ਮੁੱਕੇਬਾਜ਼ ਬਣ ਕੇ ਇਤਿਹਾਸ ਰੱਚਣ ਅਮਿਤ ਪੰਘਾਲ ਨੂੰ ਦਿਲੋਂ ਮੁਬਾਰਕਾਂ। ਸੋਨ ਤਮਗਾ ਜਿੱਤਣ ਲਈ ਅੱਗੇ ਵਧੋ, ਚੈਂਪੀਅਨ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਏਸ਼ੀਆਈ ਖੇਡਾਂ 2018 ਵਿਚ ਅਮਿਤ ਪੰਘਾਲ ਨੇ ਸੋਨ ਤਮਗਾ ਜਿੱਤ ਕੇ ਇਤਿਹਾਸ ਰਚਿਆ ਸੀ। ਅਮਿਤ ਪੰਘਾਲ ਬੀਤੇ ਕੁਝ ਸਮੇਂ ਤੋਂ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰਦੇ ਆ ਰਹੇ ਹਨ। ਇਸ ਤੋਂ ਪਹਿਲਾਂ ਵੀ ਅਮਿਤ ਪੰਘਾਲ ਨੇ ਏਸ਼ੀਅਨ ਚੈਂਪੀਅਨਸ਼ਿਪ 2017 ਵਿਚ ਕਾਂਸੀ ਤਮਗਾ ਅਤੇ ਰਾਸ਼ਟਰਮਡੰਲ ਖੇਡਾਂ 2018 ਵਿਚ ਚਾਂਦੀ ਤਮਗਾ ਜਿੱਤ ਕੇ ਦੇਸ਼ ਦਾ ਮਾਣ ਵਧਾਇਆ ਸੀ।


Related News