ਨਿਊਜ਼ੀਲੈਂਡ ''ਤੇ ਜਿੱਤ ਤੋਂ ਬਾਅਦ ਕਪਤਾਨ ਆਰੋਨ ਫਿੰਚ ਨੇ ਦਿੱਤਾ ਵੱਡਾ ਬਿਆਨ
Monday, Nov 15, 2021 - 03:20 AM (IST)
ਦੁਬਈ- ਆਸਟਰੇਲੀਆ ਨੇ ਨਿਊਜ਼ੀਲੈਂਡ ਨੂੰ ਟੀ-20 ਵਿਸ਼ਵ ਕੱਪ ਫਾਈਨਲ ਵਿਚ ਹਰਾ ਕੇ ਪਹਿਲੀ ਵਾਰ ਖਿਤਾਬ ਆਪਣੇ ਨਾਂ ਕੀਤਾ ਹੈ। ਆਰੋਨ ਫਿੰਚ ਆਸਟਰੇਲੀਆ ਨੂੰ ਟੀ-20 ਵਿਸ਼ਵ ਕੱਪ ਜਿਤਾਉਣ ਵਾਲੇ ਪਹਿਲੇ ਕਪਤਾਨ ਵੀ ਬਣ ਚੁੱਕੇ ਹਨ। ਉਸ ਦੀ ਕਪਤਾਨੀ ਵਿਚ ਆਸਟਰੇਲੀਆ ਨੇ ਟੀ-20 ਵਿਸ਼ਵ ਕੱਪ ਦੇ ਇਸ ਸੋਕੇ ਨੂੰ ਖਤਮ ਕੀਤਾ ਤੇ ਚੈਂਪੀਅਨ ਬਣਿਆ। ਟੀਮ ਨੂੰ ਚੈਂਪੀਅਨ ਬਣਾਉਣ ਤੋਂ ਬਾਅਦ ਫਿੰਚ ਨੇ ਕਿਹਾ ਮੈਨੂੰ ਮਾਣ ਮਹਿਸੂਸ ਹੋ ਰਿਹਾ ਹੈ।
ਇਹ ਖ਼ਬਰ ਪੜ੍ਹੋ- ਮੈਨੂੰ ਇਸ ਸ਼ਾਨਦਾਰ ਯਾਤਰਾ ਦਾ ਹਿੱਸਾ ਬਣਾਉਣ ਲਈ ਬਹੁਤ-ਬਹੁਤ ਧੰਨਵਾਦ : ਰਵੀ ਸ਼ਾਸਤਰੀ
ਅਰੋਨ ਫਿੰਚ ਨੇ ਕਿਹਾ ਕਿ ਇਹ ਬਹੁਤ ਵੱਡੀ ਜਿੱਤ ਹੈ। ਅਜਿਹਾ ਕਰਨ ਵਾਲੀ ਪਹਿਲੀ ਆਸਟਰੇਲੀਆਈ ਟੀਮ ਬਣ ਗਈ ਹੈ। ਮੈਨੂੰ ਇਸ 'ਤੇ ਬਹੁਤ ਮਾਣ ਹੈ। ਸਾਨੂੰ ਪਤਾ ਸੀ ਕਿ ਅਸੀਂ ਜਿੱਤ ਹਾਸਲ ਕਰ ਸਕਦੇ ਸੀ। ਸਾਡੀ ਟੀਮ ਵਿਚ ਕੁਝ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਟੀਮ ਦੇ ਪ੍ਰਦਰਸ਼ਨ ਨੂੰ ਵੀ ਵਧੀਆ ਬਣਾਇਆ। ਵਿਸ਼ਵਾਸ ਨਹੀਂ ਹੋ ਰਿਹਾ ਕਿ ਲੋਕਾਂ ਨੇ ਵਾਰਨਰ ਦੇ ਲਈ ਲਿਖਿਆ ਸੀ ਕਿ ਉਸਦਾ ਸਮਾਂ ਖਤਮ ਹੋ ਚੁੱਕਿਆ ਹੈ। ਇਹ ਉਦੋ ਹੁੰਦਾ ਹੈ ਜਦੋ ਉਹ ਆਪਣੀ ਸਰਵਸ੍ਰੇਸ਼ਠ ਕ੍ਰਿਕਟ ਖੇਡਦਾ ਹੈ।
ਇਹ ਖ਼ਬਰ ਪੜ੍ਹੋ- ਭਾਰਤ ਦੌਰੇ ਲਈ ਨਿਊਜ਼ੀਲੈਂਡ ਟੈਸਟ ਟੀਮ 'ਚ ਡੇਰਿਲ ਮਿਸ਼ੇਲ ਸ਼ਾਮਲ
ਫਿੰਚ ਨੇ ਅੱਗੇ ਕਿਹਾ ਕਿ ਉਸਦੇ ਲਈ ਡੇਵਿਡ ਵਾਰਨਰ ਨਹੀਂ ਬਲਕਿ ਲੈੱਗ ਸਪਿਨਰ ਗੇਂਦਬਾਜ਼ ਐਂਡਮ ਜ਼ਾਂਪਾ ਪਲੇਅਰ ਆਫ ਦਿ ਟੂਰਨਾਮੈਂਟ ਹਨ। ਮਿਸ਼ੇਲ ਮਾਰਸ਼ ਨੇ ਜਿਸ ਤਰ੍ਹਾਂ ਨਾਲ ਅੱਜ ਪਾਰੀ ਦੀ ਸ਼ੁਰੂਆਤ ਕੀਤੀ ਉਹ ਕਮਾਲ ਦੀ ਸੀ। ਵੇਡ ਸੱਟ ਦੇ ਬਾਵਜੂਦ ਇਸ ਮੈਚ ਨੂੰ ਖੇਡੇ ਤੇ ਉਨ੍ਹਾਂ ਨੇ ਆਪਣਾ ਕੰਮ ਪੂਰਾ ਕੀਤਾ। ਸਟੋਇੰਸ ਨੇ ਵੀ ਆਪਣੇ ਕੰਮ ਨੂੰ ਪੂਰੀ ਤਰ੍ਹਾਂ ਨਾਲ ਨਿਭਾਇਆ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।