ਸ਼੍ਰੀਲੰਕਾ ਦੌਰੇ ਤੋਂ ਪਹਿਲਾਂ ਪਤਨੀ ਦੇ ਨਾਲ ਚਾਹਲ ਨੇ ਸ਼ੁਰੂ ਕੀਤਾ ਵਰਕਆਊਟ (ਵੀਡੀਓ)

Tuesday, Jun 08, 2021 - 07:59 PM (IST)

ਸ਼੍ਰੀਲੰਕਾ ਦੌਰੇ ਤੋਂ ਪਹਿਲਾਂ ਪਤਨੀ ਦੇ ਨਾਲ ਚਾਹਲ ਨੇ ਸ਼ੁਰੂ ਕੀਤਾ ਵਰਕਆਊਟ (ਵੀਡੀਓ)

ਨਵੀਂ ਦਿੱਲੀ- ਯੁਜਵੇਂਦਰ ਚਾਹਲ ਨੇ ਸੋਸ਼ਲ ਮੀਡੀਆ 'ਤੇ ਆਪਣੀ ਪਤਨੀ ਧਨਸ਼੍ਰੀ ਦੇ ਨਾਲ ਵਰਕਆਊਟ ਕਰਦੇ ਹੋਏ ਦਾ ਵੀਡੀਓ ਪੋਸਟ ਕੀਤਾ ਹੈ, ਜੋ ਇੰਟਰਨੈੱਟ 'ਤੇ ਬਹੁਤ ਵਾਇਰਲ ਹੋ ਰਿਹਾ ਹੈ। ਵੀਡੀਓ 'ਚ ਚਾਹਲ ਅਤੇ ਉਸਦੀ ਪਤਨੀ ਧਨਸ਼੍ਰੀ ਵਰਕਆਊਟ ਦੇ ਦੌਰਾਨ ਇਕ ਦੂਜੇ ਦੀ ਮਦਦ ਕਰਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ ਨੂੰ ਦੇਖ ਕੇ ਫੈਂਸ ਲਗਾਤਾਰ ਕੁਮੈਂਟ ਕਰ ਰਹੇ ਹਨ ਤਾਂ ਕੁਝ ਫੈਂਸ ਚਾਹਲ ਦੇ ਵਲੋਂ ਸ਼ੇਅਰ ਕੀਤੇ ਗਏ ਵੀਡੀਓ ਨੂੰ ਦੇਖ ਕੇ ਮਜ਼ੇਦਾਰ ਕੁਮੈਂਟ ਵੀ ਕਰ ਰਹੇ ਹਨ। ਇਕ ਯੂਜਰ ਨੇ ਚਾਹਲ ਨੂੰ ਪਤਨੀ ਦੇ ਨਾਲ ਨਹੀਂ ਬਲਕਿ 'ਗ੍ਰੇਟ ਖਲੀ' ਦੇ ਨਾਲ ਵਰਕਆਊਟ ਕਰਨ ਦੀ ਸਲਾਹ ਦਿੱਤੀ ਹੈ। ਦੂਜੇ ਯੂਜਰ ਨੇ ਚਾਹਲ ਨੂੰ ਭਾਰ ਵਧਾਉਣ ਦੀ ਵੀ ਸਲਾਹ ਦਿੰਦੇ ਹੋਏ ਕੁਮੈਂਟ ਕੀਤਾ ਹੈ। ਚਾਹਲ ਅਤੇ ਉਸਦੀ ਪਤਨੀ ਧਨਸ਼੍ਰੀ ਸੋਸ਼ਲ ਮੀਡੀਆ 'ਤੇ ਬਹੁਤ ਐਕਟਿਵ ਰਹਿੰਦੇ ਹਨ। ਖਾਸਕਰ ਧਨਸ਼੍ਰੀ ਸੋਸ਼ਲ ਮੀਡੀਆ 'ਤੇ ਆਪਣੇ ਡਾਂਸ ਦਾ ਵੀਡੀਓ ਖੂਬ ਸ਼ੇਅਰ ਕਰਦੀ ਹੈ। 

 
 
 
 
 
 
 
 
 
 
 
 
 
 
 
 

A post shared by Yuzvendra Chahal (@yuzi_chahal23)


ਦੱਸ ਦੇਈਏ ਕਿ ਚਾਹਲ ਨੂੰ ਇਗਲੈਂਡ ਦੌਰੇ ਦੇ ਲਈ ਭਾਰਤੀ ਟੀਮ ਵਿਚ ਜਗ੍ਹਾ ਨਹੀਂ ਦਿੱਤੀ ਗਈ ਹੈ। ਹੁਣ ਇਹ ਸਪਿਨਰ ਸ਼੍ਰੀਲੰਕਾ ਦੇ ਦੌਰੇ 'ਤੇ ਭਾਰਤੀ ਟੀਮ ਵਿਚ ਸ਼ਾਮਲ ਹੋ ਸਕਦਾ ਹੈ। ਭਾਰਤੀ ਟੀਮ ਨੂੰ ਸ਼੍ਰੀਲੰਕਾ ਦੇ ਦੌਰੇ 'ਤੇ 3 ਵਨ ਡੇ ਅਤੇ 3 ਟੀ-20 ਮੈਚਾਂ ਦੀ ਸੀਰੀਜ਼ ਖੇਡਣੀ ਹੈ। ਪਹਿਲਾ ਵਨ ਡੇ ਮੈਚ 13 ਜੁਲਾਈ ਨੂੰ ਖੇਡਿਆ ਜਾਵੇਗਾ। ਸ਼੍ਰੀਲੰਕਾ ਦੇ ਦੌਰੇ 'ਤੇ ਭਾਰਤੀ ਟੀਮ ਆਪਣਾ ਆਖਰੀ ਮੈਚ 25 ਜੁਲਾਈ ਨੂੰ ਖੇਡੇਗੀ।

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


author

Gurdeep Singh

Content Editor

Related News