ਵਰਿੰਦਰ ਸਹਿਵਾਗ ਦੇ ਭਰਾ ਦੀਆਂ ਵਧੀਆਂ ਮੁਸ਼ਕਿਲਾਂ, ਚੰਡੀਗੜ੍ਹ ਪੁਲਸ ਵਲੋਂ ਪਰਚਾ ਦਰਜ
Thursday, Sep 28, 2023 - 01:51 PM (IST)
ਚੰਡੀਗੜ੍ਹ (ਬਿਊਰੋ)- ਪੁਲਸ ਨੇ ਕ੍ਰਿਕਟਰ ਵਰਿੰਦਰ ਸਹਿਵਾਗ ਦੇ ਭਰਾ ਅਤੇ ਉਸ ਦੇ ਦੋ ਸਾਥੀਆਂ ਖ਼ਿਲਾਫ਼ ਅਦਾਲਤ ਦੇ ਹੁਕਮਾਂ ’ਤੇ ਆਈਪੀਸੀ ਦੀ ਧਾਰਾ 174ਏ ਤਹਿਤ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਵਰਿੰਦਰ ਸਹਿਵਾਗ ਦੇ ਭਰਾ ਵਿਨੋਦ ਸਹਿਵਾਗ, ਸੁਧੀਰ ਮਲਹੋਤਰਾ ਅਤੇ ਵਿਸ਼ਨੂੰ ਮਿੱਤਲ ਵਜੋਂ ਹੋਈ ਹੈ। ਤਿੰਨੋਂ ਦਿੱਲੀ ਦੇ ਰਹਿਣ ਵਾਲੇ ਹਨ। ਵਰਿੰਦਰ ਸਹਿਵਾਗ ਦੇ ਭਰਾ ਵਿਨੋਦ ਸਹਿਵਾਗ ਆਪਣੇ ਦੋ ਸਾਥੀਆਂ ਸੁਧੀਰ ਮਲਹੋਤਰਾ ਅਤੇ ਵਿਸ਼ਨੂੰ ਮਿੱਤਲ ਨਾਲ ਮਿਲ ਕੇ ਜਾਲਤਾ ਫੂਡ ਐਂਡ ਬੇਵਰੇਜ ਨਾਂ ਦੀ ਫੈਕਟਰੀ ਚਲਾਉਂਦੇ ਸਨ। ਇਸ ਫੈਕਟਰੀ ਲਈ ਉਹ ਬੱਦੀ ਦੀ ਫੈਕਟਰੀ ਨੈਨਾ ਪਲਾਸਟਿਕ ਤੋਂ ਖਾਲੀ ਬੋਤਲਾਂ ਖਰੀਦਦੇ ਸਨ। ਇਹ ਕਾਰਵਾਈ ਇਨ੍ਹਾਂ ਬੋਤਲਾਂ ਦੇ ਬਕਾਇਆ ਪੈਸਿਆਂ ਦੇ ਸਬੰਧ ਵਿੱਚ ਕੀਤੀ ਗਈ ਹੈ।
ਇਹ ਵੀ ਪੜ੍ਹੋ : ਏਸ਼ੀਆਈ ਗੇਮਜ਼ 'ਚ ਭਾਰਤ ਦਾ ਧਮਾਕੇਦਾਰ ਪ੍ਰਦਰਸ਼ਨ, ਸ਼ੂਟਿੰਗ 'ਚ ਮਿਲਿਆ ਸੋਨ ਤਮਗਾ
ਸ੍ਰੀ ਨੈਨਾ ਪਲਾਸਟਿਕ ਫੈਕਟਰੀ ਦੇ ਮਾਲਕ ਕ੍ਰਿਸ਼ਨ ਮੋਹਨ ਵਾਸੀ ਸੈਕਟਰ 12 ਪੰਚਕੂਲਾ ਨੇ ਮੁਲਜ਼ਮਾਂ ਵੱਲੋਂ ਦਿੱਤਾ ਚੈੱਕ ਮਨੀਮਾਜਰਾ ਬੈਂਕ ਵਿੱਚ ਜਮ੍ਹਾਂ ਕਰਵਾਇਆ ਸੀ ਪਰ ਚੈੱਕ ਬਾਊਂਸ ਹੋ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਤਿੰਨਾਂ ਖ਼ਿਲਾਫ਼ ਧਾਰਾ 138 ਤਹਿਤ ਜ਼ਿਲ੍ਹਾ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਈ। ਇੱਥੇ ਤਿੰਨੋਂ ਮੁਲਜ਼ਮ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ ਅਦਾਲਤ ਨੇ ਤਿੰਨਾਂ ਨੂੰ 2022 ਵਿੱਚ ਭਗੌੜਾ ਕਰਾਰ ਦਿੱਤਾ ਸੀ।
ਇਹ ਵੀ ਪੜ੍ਹੋ : ਸਾਬਕਾ ਫੁੱਟਬਾਲਰ ਰੋਨਾਲਡੋ ਨੇ ਰਚਾਇਆ ਤੀਜਾ ਵਿਆਹ, 14 ਸਾਲ ਛੋਟੀ ਪਤਨੀ ਹੈ ਬੇਹੱਦ ਖ਼ੂਬਸੂਰਤ
ਅਦਾਲਤ ਤੋਂ ਭਗੌੜਾ ਐਲਾਨੇ ਜਾਣ ਤੋਂ ਬਾਅਦ ਵੀ ਚੰਡੀਗੜ੍ਹ ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਇਸ ਤੋਂ ਬਾਅਦ ਪੀੜਤ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ਵਿੱਚ ਉਨ੍ਹਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਸੀ। ਹੁਣ ਤਿੰਨੋਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711