ਭਾਰਤ-ਸ਼੍ਰੀਲੰਕਾ ਸੀਰੀਜ਼ 'ਚ ਫਿਰ ਹੋਇਆ ਬਦਲਾਅ, ਹੁਣ ਇੰਨੇ ਵਜੇ ਤੋਂ ਸ਼ੁਰੂ ਹੋਵੇਗਾ ਮੈਚ

Monday, Jul 12, 2021 - 10:14 PM (IST)

ਭਾਰਤ-ਸ਼੍ਰੀਲੰਕਾ ਸੀਰੀਜ਼ 'ਚ ਫਿਰ ਹੋਇਆ ਬਦਲਾਅ, ਹੁਣ ਇੰਨੇ ਵਜੇ ਤੋਂ ਸ਼ੁਰੂ ਹੋਵੇਗਾ ਮੈਚ

ਨਵੀਂ ਦਿੱਲੀ- ਭਾਰਤੀ ਟੀਮ ਇਸ ਸਮੇਂ ਸ਼੍ਰੀਲੰਕਾਈ ਦੌਰੇ 'ਤੇ ਵਨ ਡੇ ਅਤੇ ਟੀ-20 ਸੀਰੀਜ਼ ਖੇਡਣ ਦੇ ਲਈ ਗਈ ਹੈ। ਇਸ ਸੀਰੀਜ਼ ਵਿਚ ਭਾਰਤੀ ਟੀਮ ਦੀ ਕਪਤਾਨੀ ਪਹਿਲੀ ਵਾਰ ਸ਼ਿਖਰ ਧਵਨ ਕਰ ਰਹੇ ਹਨ ਪਰ ਸ਼੍ਰੀਲੰਕਾਈ ਖਿਡਾਰੀਆਂ ਦੇ ਕੋਵਿਡ ਮਾਮਲੇ ਆਉਣ ਦੇ ਕਾਰਨ ਸੀਰੀਜ਼ ਤਾਰੀਖਾਂ ਵਿਚ ਬਦਲਾਅ ਕੀਤਾ ਗਿਆ। ਹੁਣ ਸ਼੍ਰੀਲੰਕਾਈ ਕ੍ਰਿਕਟ ਬੋਰਡ ਨੇ ਤਾਰੀਖ ਤੋਂ ਬਾਅਦ ਸਮੇਂ 'ਚ ਵੀ ਬਦਲਾਅ ਕੀਤਾ ਹੈ। ਸ਼੍ਰੀਲੰਕਾਈ ਕ੍ਰਿਕਟ ਬੋਰਡ ਨੇ ਟਵੀਟ ਕਰਦੇ ਹੋਏ ਦੱਸਿਆ ਕਿ ਭਾਰਤ ਤੇ ਸ਼੍ਰੀਲੰਕਾ ਦੇ ਵਿਚਾਲੇ ਵਨ ਡੇ ਮੈਚ 2:30 ਵਜੇ ਤੋਂ ਸ਼ੁਰੂ ਨਹੀਂ ਹੋਵੇਗਾ।

ਇਹ ਖ਼ਬਰ ਪੜ੍ਹੋ- ਯੂਰੋ 2020 ਦੇ ‘ਗੋਲਡਨ ਬੂਟ’ ਬਣੇ ਰੋਨਾਲਡੋ


ਸ਼੍ਰੀਲੰਕਾਈ ਕ੍ਰਿਕਟ ਬੋਰਡ ਨੇ ਟਵੀਟ ਕਰਦੇ ਹੋਏ ਦੱਸਿਆ ਕਿ ਸ਼੍ਰੀਲੰਕਾ ਅਤੇ ਭਾਰਤੀ ਟੀਮ ਦੇ ਵਿਚਾਲੇ ਖੇਡੀ ਜਾਣ ਵਾਲੀ ਵਨ ਡੇ ਸੀਰੀਜ਼ ਅਤੇ ਟੀ-20 ਸੀਰੀਜ਼ ਵਿਚ ਬਦਲਾਅ ਕੀਤਾ ਗਿਆ ਹੈ। ਨਵੇਂ ਸਮੇਂ ਅਨੁਸਾਰ ਸ਼੍ਰੀਲੰਕਾ ਅਤੇ ਭਾਰਤੀ ਟੀਮ ਦਾ ਵਨ ਡੇ ਮੈਚ ਦੁਪਹਿਰ 3 ਵਜੇ ਤੋਂ ਸ਼ੁਰੂ ਹੋਵੇਗਾ। ਟੀ-20 ਸੀਰੀਜ਼ ਵਿਚ ਵੀ ਸਮੇਂ ਦਾ ਬਦਲਾਅ ਕੀਤਾ ਗਿਆ ਹੈ। ਟੀ-20 ਮੈਚ 7:30 ਵਜੇ ਤੋਂ ਨਹੀਂ ਬਲਕਿ 8 ਵਜੇ ਤੋਂ ਸ਼ੁਰੂ ਹੋਵੇਗਾ।

ਜ਼ਿਕਰਯੋਗ ਹੈ ਕਿ ਸੀਰੀਜ਼ ਤੋਂ ਪਹਿਲਾਂ ਸ਼੍ਰੀਲੰਕਾਈ ਟੀਮ ਨੂੰ ਵੱਡੇ ਝਟਕੇ ਲੱਗੇ ਹਨ। ਮੇਜ਼ਬਾਨ ਟੀਮ ਦੇ ਕੁਝ ਖਿਡਾਰੀ ਕੋਰੋਨਾ ਪਾਜ਼ੇਟਿਵ ਆ ਗਏ ਸਨ, ਜਿਸ ਕਾਰਨ ਇਸ ਸੀਰੀਜ਼ ਨੂੰ ਕੁਝ ਦਿਨਾਂ ਦੇ ਲਈ ਅੱਗੇ ਟਾਲ ਦਿੱਤਾ ਗਿਆ। ਇਸ ਤੋਂ ਬਾਅਦ ਸ਼੍ਰੀਲੰਕਾਈ ਟੀਮ ਦੇ ਬੱਲੇਬਾਜ਼ੀ ਕੋਚ ਗ੍ਰਾਂਟ ਫਲਾਵਰ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ।
ਸ਼੍ਰੀਲੰਕਾ ਅਤੇ ਭਾਰਤ ਦੇ ਵਿਚਾਲੇ ਵਨ ਡੇ ਸੀਰੀਜ਼ ਦੀ ਸ਼ੁਰੂਆਤ 18 ਜੁਲਾਈ ਤੋਂ ਹੋਵੇਗੀ। ਜਿੱਥੇ ਭਾਰਤੀ ਟੀਮ ਦੀ ਕਮਾਨ ਸ਼ਿਖਰ ਧਵਨ ਦੇ ਹੱਥਾਂ ਵਿਚ ਹੋਵੇਗੀ। ਸ਼੍ਰੀਲੰਕਾਈ ਟੀਮ ਦੀ ਅਗਵਾਈ ਦਸੁਨ ਸ਼ਨਾਕਾ ਕਰੇਗਾ। ਇਸ ਦੌਰੇ 'ਤੇ ਭਾਰਤੀ ਟੀਮ ਨੂੰ 3 ਵਨ ਡੇ ਮੈਚ ਅਤੇ 3 ਹੀ ਟੀ-20 ਮੈਚ ਖੇਡਣੇ ਹਨ।
 

ਇਹ ਖ਼ਬਰ ਪੜ੍ਹੋ- ਸੋਫੀ ਤੇ ਡੇਵੋਨ ਕਾਨਵੇ ICC ਦੇ ਮਹੀਨੇ ਦੇ ਸਰਵਸ੍ਰੇਸ਼ਠ ਖਿਡਾਰੀ ਬਣੇ


ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


author

Gurdeep Singh

Content Editor

Related News