ਮੀਤ ਹੇਅਰ ਵੱਲੋਂ ਮੋਹਾਲੀ ਸਥਿਤ ਖੇਡ ਕੰਪਲੈਕਸ 'ਚ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੀ ਮੈਸ ਦੀ ਅਚਨਚੇਤੀ ਚੈਕਿੰਗ

Saturday, Jan 28, 2023 - 12:21 PM (IST)

ਮੀਤ ਹੇਅਰ ਵੱਲੋਂ ਮੋਹਾਲੀ ਸਥਿਤ ਖੇਡ ਕੰਪਲੈਕਸ 'ਚ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੀ ਮੈਸ ਦੀ ਅਚਨਚੇਤੀ ਚੈਕਿੰਗ

ਸਪੋਰਟਸ ਡੈਸਕ- ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਮੋਹਾਲੀ ਦੇ ਫੇਜ਼ 9 ਸਥਿਤ ਖੇਡ ਕੰਪਲੈਕਸ 'ਚ ਪੰਜਾਬ ਇਸਟੀਚਿਊਟ ਆਫ ਸਪੋਰਟਸ ਦੀ ਮੈਸ ਦਾ ਅਚਨਚੇਤੀ ਦੌਰਾ ਕਰਕੇ ਚੈਕਿੰਗ ਕੀਤੀ ਗਈ। ਖੇਡ ਮੰਤਰੀ ਨੇ ਮੈਸ ਦੇ ਸਮਾਨ ਦਾ ਖ਼ੁਦ ਕੀਤਾ ਨਿਰੀਖਣ ਕੀਤਾ।

ਇਸ ਦੌਰਾਨ ਖੇਡ ਮੰਤਰੀ ਨੇ ਖਿਡਾਰੀਆਂ ਨੂੰ ਪਰੋਸੇ ਜਾਂਦੇ ਮਾੜੇ ਮਿਆਰ ਦੇ ਖਾਣੇ ਦਾ ਗੰਭੀਰ ਨੋਟਿਸ ਲਿਆ ਗਿਆ ਤੇ ਠੇਕੇਦਾਰ ਨੂੰ ਮੌਕੇ ਉੱਤੇ ਹੀ ਫ਼ੋਨ ਕਰਕੇ ਮਾੜੀ ਕੁਆਲਟੀ ਦੇ ਖਾਣੇ ਲਈ ਲਈ ਫਿਟਕਾਰ ਲਾਈ। ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖਿਡਾਰੀਆਂ ਦੀ ਸਿਹਤ ਅਤੇ ਉਨ੍ਹਾਂ ਦੀ ਡਾਈਟ ਨਾਲ ਕੋਈ ਵੀ ਸਮਝੌਤਾ ਨਹੀਂ ਕਰੇਗੀ।  

ਇਹ ਵੀ ਪੜ੍ਹੋ : U19 Women's T20: ਨਿਊਜ਼ੀਲੈਂਡ ਨੂੰ ਹਰਾ ਕੇ ਫਾਈਨਲ 'ਚ ਪੁੱਜੀ ਭਾਰਤੀ ਮਹਿਲਾ ਟੀਮ

ਉਨ੍ਹਾਂ ਅੱਗੇ ਕਿਹਾ ਕਿ ਡਾਈਟ ਦੇ ਮਾਪਦੰਡਾਂ ਉੱਤੇ ਖਰਾ ਨਾ ਉਤਰਨ ਵਾਲੇ ਠੇਕੇਦਾਰਾਂ ਦੇ ਠੇਕੇ ਰੱਦ ਕੀਤੇ ਜਾਣਗੇ। ਖੇਡ ਮੰਤਰੀ ਦੇ ਨਿਰਦੇਸ਼ਾਂ ਉੱਤੇ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਵੱਲੋਂ ਠੇਕੇਦਾਰ ਨੂੰ ਤਾੜਨਾ ਪੱਤਰ ਜਾਰੀ ਕੀਤੇ ਗਏ ਤੇ ਠੇਕੇਦਾਰ ਨੂੰ ਸਿਰਫ ਉੱਚ ਮਿਆਰ ਦੇ ਖਾਣੇ ਦੇ ਉਤਪਾਦ, ਤਾਜ਼ੀਆਂ ਸਬਜ਼ੀਆਂ ਤੇ ਲੋੜੀਂਦੀ ਡਾਈਟ ਦਾ ਪੂਰਾ ਖਿਆਲ ਰੱਖਣ ਦੀ ਤਾਕੀਦ ਕੀਤੀ ਗਈ।

ਜ਼ਿਕਰਯੋਗ ਹੈ ਕਿ ਸਪੋਰਟਰ ਕੰਪਲੈਕਸ ਵਿੱਚ ਹਾਕੀ, ਮੁੱਕੇਬਾਜ਼ੀ, ਕੁਸ਼ਤੀ, ਬਾਸਕਟਬਾਲ, ਜੂਡੋ, ਵੇਟਲਿਫਟਿੰਗ ਤੇ ਜਿਮਨਾਸਟਿਕ ਦੇ ਕਰੀਬ 350 ਖਿਡਾਰੀ ਰਹਿੰਦੇ ਹਨ। ਜ਼ਿਕਰਯੋਗ ਹੈ ਕਿ ਖੇਡ ਮੰਤਰੀ ਮੀਤ ਹੇਅਰ ਵਲੋਂ ਕੀਤੀ ਗਈ ਇਸ ਅਚਨਚੇਤੀ ਚੈਕਿੰਗ 'ਚ ਡਾਇਰੈਕਟਰ ਆਫ ਖੇਡਾਂ ਅਮਿਤ ਤਲਵਾੜ ਵੀ ਮੌਜੂਦ ਸਨ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


author

Tarsem Singh

Content Editor

Related News