IPL 2022 : ਚੇਨਈ ਨੇ ਦਿੱਲੀ ਨੂੰ 91 ਦੌੜਾਂ ਨਾਲ ਹਰਾਇਆ
Sunday, May 08, 2022 - 11:11 PM (IST)
ਨਵੀਂ ਮੁੰਬਈ- ਸਲਾਮੀ ਬੱਲੇਬਾਜ਼ ਡੇਵੋਨ ਕਾਨਵੇ ਦੇ ਤੂਫਾਨੀ ਅਰਧ ਸੈਂਕੜੇ ਤੋਂ ਬਾਅਦ ਮੋਇਨ ਅਲੀ ਦੀ ਅਗਵਾਈ ਵਿਚ ਗੇਂਦਬਾਜ਼ਾਂ ਦੇ ਬਿਹਤਰ ਪ੍ਰਦਰਸ਼ਨ ਨਾਲ ਚੇਨਈ ਸੁਪਰ ਕਿੰਗਜ਼ ਨੇ ਦਿੱਲੀ ਕੈਪੀਟਲਸ ਨੂੰ 91 ਦੌੜਾਂ ਨਾਲ ਹਰਾ ਕੇ ਪਲੇਆਫ 'ਚ ਜਗ੍ਹਾ ਬਣਾਉਣ ਦੀ ਆਪਣੀ ਮਾਮੂਲੀ ਉਮੀਦ ਬਰਕਰਾਰ ਰੱਖੀ। ਇਸ ਜਿੱਤ ਨਾਲ ਸੁਪਰ ਕਿੰਗਜ਼ ਦੇ 11 ਮੈਚਾਂ 'ਚ 4 ਜਿੱਤ ਨਾਲ 8 ਅੰਕ ਹੋ ਗਏ ਹਨ।
ਟੀਮ 8ਵੇਂ ਸਥਾਨ 'ਤੇ ਹੈ। ਦਿੱਲੀ ਦੀ ਟੀਮ ਦੇ 11 ਮੈਚਾਂ 'ਚ 10 ਅੰਕ ਹਨ। ਸੁਪਰ ਕਿੰਗਜ਼ ਦੇ 209 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਦਿੱਲੀ ਦੀ ਟੀਮ ਮੋਇਨ (13 ਦੌੜਾਂ 'ਤੇ 3 ਵਿਕਟਾਂ), ਡੇਵੋਨ ਬ੍ਰਾਵੋ (24 ਦੌੜਾਂ 'ਤੇ 2 ਵਿਕਟਾਂ), ਮੁਕੇਸ਼ ਚੌਧਰੀ (22 ਦੌੜਾਂ 'ਤੇ 2 ਵਿਕਟਾਂ) ਅਤੇ ਸਿਮਰਜੀਤ ਸਿੰਘ (27 ਦੌੜਾਂ 'ਤੇ 2 ਵਿਕਟਾਂ) ਦੀ ਬਿਹਤਰ ਗੇਂਦਬਾਜ਼ੀ ਦੇ ਸਾਹਮਣੇ 17.4 ਓਵਰਾਂ ਵਿਚ 117 ਦੌੜਾਂ 'ਤੇ ਢੇਰ ਹੋ ਗਈ। ਟੀਮ ਵੱਲੋਂ ਮਿਸ਼ੇਲ ਮਾਰਸ਼ ਨੇ ਸਭ ਤੋਂ ਜ਼ਿਆਦਾ 25 ਦੌੜਾਂ ਬਣਾਈਆਂ, ਜਦੋਂਕਿ ਸ਼ਾਰਦੁਲ ਠਾਕੁਰ ਨੇ 24 ਅਤੇ ਕਪਤਾਨ ਰਿਸ਼ਭ ਪੰਤ ਨੇ 21 ਦੌੜਾਂ ਦੀ ਪਾਰੀ ਖੇਡੀ।
ਸੁਪਰ ਕਿੰਗਜ਼ ਲਈ ਕਾਨਵੇ ਨੇ 49 ਗੇਂਦਾਂ 'ਚ 5 ਛੱਕਿਆਂ ਅਤੇ 7 ਚੌਕਿਆਂ ਦੀ ਮਦਦ ਨਾਲ 87 ਦੌੜਾਂ ਦੀ ਪਾਰੀ ਖੇਡੀ। ਉਨ੍ਹਾਂ ਨੇ ਰਿਤੁਰਾਜ ਗਾਇਕਵਾੜ ਦੇ ਨਾਲ ਪਹਿਲੇ ਵਿਕਟ ਲਈ 110 ਦੌੜਾਂ, ਜਦੋਂਕਿ ਸ਼ਿਵਮ ਦੁਬੇ ਦੇ ਨਾਲ ਦੂਜੇ ਵਿਕਟ ਲਈ 59 ਦੌੜਾਂ ਦੀ ਸਾਂਝੇਦਾਰੀ ਕੀਤੀ, ਜਿਸ ਨਾਲ ਟੀਮ ਨੇ 6 ਵਿਕਟਾਂ 'ਤੇ 208 ਦੌੜਾਂ ਬਣਾਈਆਂ। ਕਪਤਾਨ ਮਹਿੰਦਰ ਸਿੰਘ ਧੋਨੀ 8 ਗੇਂਦਾਂ ਵਿਚ 21 ਦੌੜਾਂ ਬਣਾ ਕੇ ਅਜੇਤੂ ਰਹੇ। ਦਿੱਲੀ ਵੱਲੋਂ ਐਨਰਿਚ ਨੋਰਤਜੇ ਸਭ ਤੋਂ ਸਫਲ ਗੇਂਦਬਾਜ਼ ਰਹੇ, ਜਿਨ੍ਹਾਂ ਨੇ 42 ਦੌੜਾਂ ਦੇ ਕੇ 3 ਵਿਕਟਾਂ ਹਾਸਲ ਕੀਤੀਆਂ। ਖਲੀਲ ਅਹਿਮਦ ਨੇ 28 ਦੌੜਾਂ ਦੇ ਕੇ 2 ਵਿਕਟਾਂ ਹਾਸਲ ਕੀਤੀਆਂ।
ਇਹ ਖ਼ਬਰ ਪੜ੍ਹੋ- ਲਿਵਰਪੂਲ ਨੇ ਟੋਟੈਨਹੈਮ ਨਾਲ ਖੇਡਿਆ ਡਰਾਅ, ਮੈਨਚੈਸਟਰ ਸਿਟੀ ਦੀ ਖਿਤਾਬ ਜਿੱਤਣ ਦੀ ਸੰਭਾਵਨਾ ਵਧੀ
ਪਲੇਇੰਗ ਇਲੈਵਨ:-
ਦਿੱਲੀ ਕੈਪੀਟਲਸ :- ਡੇਵਿਡ ਵਾਰਨਰ, ਮਨਦੀਪ ਸਿੰਘ/ਯਸ਼ ਢੁਲ, ਮਿਸ਼ੇਲ ਮਾਰਸ਼, ਰਿਸ਼ਭ ਪੰਤ (ਕਪਤਾਨ, ਵਿਕਟਕੀਪਰ), ਰੋਵਮੈਨ ਪਾਵੇਲ, ਲਲਿਤ ਯਾਦਵ, ਅਕਸ਼ਰ ਪਟੇਲ, ਸ਼ਾਰਦੁਲ ਠਾਕੁਰ, ਐਨਰਿਕ ਨਾਰਤਜੇ, ਕੁਲਦੀਪ ਯਾਦਵ, ਖਲੀਲ ਅਹਿਮਦ।
ਇਹ ਖ਼ਬਰ ਪੜ੍ਹੋ- ਯੁਵਰਾਜ ਸਿੰਘ ਨੇ ਪਤਨੀ ਨਾਲ ਸ਼ੇਅਰ ਕੀਤੀਆਂ ਤਸਵੀਰਾਂ, ਯੁਵੀ ਦੀ ਗੋਦ 'ਚ ਦਿਸਿਆ ਬੇਟਾ
ਚੇਨਈ ਸੁਪਰ ਕਿੰਗਜ਼ :- ਰਿਤੁਰਾਜ ਗਾਇਕਵਾੜ, ਡੇਵੋਨ ਕਾਨਵੇ, ਮੋਇਨ ਅਲੀ, ਰੌਬਿਨ ਉਥੱਪਾ, ਅੰਬਾਤੀ ਰਾਇਡੂ, ਰਵਿੰਦਰ ਜਡੇਜਾ, ਐੱਮ. ਐੱਸ. ਧੋਨੀ (ਕਪਤਾਨ, ਵਿਕਟਕੀਪਰ), ਡਵੇਨ ਪ੍ਰੀਟੋਰੀਅਸ/ਡਵੇਨ ਬ੍ਰਾਵੋ, ਸਿਮਰਜੀਤ ਸਿੰਘ/ਸ਼ਿਵਮ ਦੂਬੇ, ਮਹੇਸ਼ ਥੀਕਸ਼ਾਨਾ, ਮੁਕੇਸ਼ ਚੌਧਰੀ ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ