IPL 2020 SRH vs CSK : ਚੇਨਈ ਨੇ ਹੈਦਰਾਬਾਦ ਨੂੰ 20 ਦੌੜਾਂ ਨਾਲ ਹਰਾਇਆ
Tuesday, Oct 13, 2020 - 11:20 PM (IST)
ਦੁਬਈ- ਇੰਡੀਅਨ ਪ੍ਰੀਮੀਅਰ ਲੀਗ ਦੇ 13ਵੇਂ ਸੀਜ਼ਨ ਦੇ 29ਵੇਂ ਮੁਕਾਬਲੇ 'ਚ ਚੇਨਈ ਸੁਪਰ ਕਿੰਗਜ਼ ਨੇ ਸਨਰਾਈਜ਼ਰਜ਼ ਹੈਦਰਾਬਾਦ ਨੂੰ 20 ਦੌੜਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾਂ ਖੇਡਦੇ ਹੋਏ ਚੇਨਈ ਸੁਪਰ ਕਿੰਗਜ਼ ਨੇ 20 ਓਵਰਾਂ 'ਚ ਹੈਦਰਾਬਾਦ ਦੇ ਸਾਹਮਣੇ 167 ਦੌੜਾਂ ਬਣਾਈਆਂ। ਟੀਚੇ ਦਾ ਪਿੱਛਾ ਕਰਨ ਉਤਰੀ ਹੈਦਰਾਬਾਦ ਦੀ ਸ਼ੁਰੂਆਤ ਵਧੀਆ ਨਹੀਂ ਰਹੀ। ਵਾਰਨਰ ਅਤੇ ਮਨੀਸ਼ ਪਾਂਡੇ ਜਲਦ ਹੀ ਪੈਵੇਲੀਅਨ ਚੱਲ ਗਏ। 27 ਦੌੜਾਂ 'ਤੇ 2 ਵਿਕਟਾਂ ਡਿੱਗਣ ਤੋਂ ਬਾਅਦ ਜਾਨੀ ਬੇਅਰਸਟੋ ਦੇ ਰੂਪ 'ਚ ਤੀਜਾ ਝਟਕਾ ਲੱਗਾ। ਹਾਲਾਂਕਿ ਇਸ ਤੋਂ ਬਾਅਦ ਕੇਨ ਵਿਲੀਅਮਸਨ ਨੇ ਟੀਮ ਦਾ ਸਕੋਰ ਤੇਜ਼ੀ ਨਾਲ ਅੱਗੇ ਵਧਾਇਆ। ਵਿਲੀਅਮਸਨ ਇਸ ਦੌਰਾਨ ਵਧੀਆ ਟੱਚ 'ਚ ਦਿਖੇ। ਉਨ੍ਹਾਂ ਨੇ ਹੈਦਰਾਬਾਦ ਦਾ ਸਕੋਰ 100 ਦੇ ਪਾਰ ਪਹੁੰਚਾਇਆ।
ਵਿਲੀਅਮਸਨ ਨੇ 39 ਗੇਂਦਾਂ 'ਚ 7 ਚੌਕਿਆਂ ਦੀ ਮਦਦ ਨਾਲ 57 ਦੌੜਾਂ ਬਣਾਈਆਂ। ਇਸ ਦੌਰਾਨ ਗਰਗ ਨੇ 16 ਤਾਂ ਵਿਜੇ ਸ਼ੰਕਰ ਨੇ 7 ਦੌੜਾਂ ਦਾ ਯੋਗਦਾਨ ਦਿੱਤਾ ਪਰ ਰਾਸ਼ਿਦ ਖਾਨ ਨੇ 7 ਗੇਂਦਾਂ 'ਚ ਇਕ ਚੌਕੇ ਅਤੇ ਇਕ ਛੱਕੇ ਦੀ ਮਦਦ ਨਾਲ 14 ਦੌੜਾਂ ਬਣਾਈਆਂ ਅਤੇ ਮੈਚ ਨੂੰ ਫਿਰ ਤੋਂ ਜ਼ਿੰਦਾ ਕਰ ਦਿੱਤਾ। ਹਾਲਾਂਕਿ ਇਸ ਤੋਂ ਬਾਅਦ ਹੈਦਰਾਬਾਦ ਦਾ ਹੋਰ ਬੱਲੇਬਾਜ਼ ਵੱਡਾ ਸਕੋਰ ਨਹੀਂ ਬਣਾ ਸਕਿਆ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਚੇਨਈ ਨੇ ਹੌਲੀ ਸ਼ੁਰੂਆਤ ਕੀਤੀ ਸੀ। ਉਸਦੇ ਸਲਾਮੀ ਬੱਲੇਬਾਜ਼ ਫਾਫ ਡੂ ਪਲੇਸਿਸ ਬਿਨਾਂ ਖਾਤਾ ਖੋਲੇ ਹੀ ਆਊਟ ਹੋ ਗਏ। ਚੇਨਈ ਦੇ ਲਈ ਓਪਨਿੰਗ ਕਰ ਰਹੇ ਸੈਮ ਕਿਊਰੇਨ ਨੇ ਵਧੀਆ ਸ਼ਾਟ ਲਗਾਏ। ਸੰਦੀਪ ਸ਼ਰਮਾ ਦੀ ਗੇਂਦ 'ਤੇ ਬੋਲਡ ਹੋਣ ਤੋਂ ਪਹਿਲਾਂ 21 ਗੇਂਦ 'ਚ ਤਿੰਨ ਚੌਕਿਆਂ ਅਤੇ 2 ਛੱਕਿਆਂ ਦੀ ਮਦਦ ਨਾਲ 31 ਦੌੜਾਂ ਬਣਾਈਆਂ।
ਡੀਜੇ ਬ੍ਰਾਵੋ ਪਹਿਲੀ ਹੀ ਗੇਂਦ 'ਤੇ ਤੇਜ਼ ਗੇਂਦਬਾਜ਼ ਖਲੀਲ ਅਹਿਮਦ ਦੀ ਗੇਂਦ 'ਤੇ ਬੋਲਡ ਹੋ ਗਏ। ਹੈਦਰਾਬਾਦ ਦੀ ਗੇਂਦਬਾਜ਼ੀ ਦੀ ਗੱਲ ਕੀਤੀ ਜਾਵੇ ਤਾਂ ਸੁਦੀਪ ਸ਼ਰਮਾ ਨੇ 19 ਦੌੜਾਂ 'ਤੇ 2 ਵਿਕਟਾਂ ਹਾਸਲ ਕੀਤੀਆਂ। ਸਪਿਨਰ ਸ਼ਾਰਜਾਹ ਨਦੀਮ ਨੇ 4 ਓਵਰਾਂ 'ਚ 29 ਦੌੜਾਂ ਦਿੱਤੀਆਂ। ਰਾਸ਼ਿਦ ਖਾਨ ਨੇ ਆਪਣੇ 4 ਓਵਰਾਂ 'ਚ 30 ਦੌੜਾਂ ਦਿੱਤੀਆਂ ਹਾਲਾਂਕਿ ਉਸ ਨੂੰ ਵਿਕਟ ਹਾਸਲ ਨਹੀਂ ਹੋਈ।
ਟੀਮਾਂ ਇਸ ਤਰ੍ਹਾਂ ਹਨ-
ਚੇਨਈ ਸੁਪਰ ਕਿੰਗਜ਼- ਮਹਿੰਦਰ ਸਿੰਘ ਧੋਨੀ (ਕਪਤਾਨ), ਮੁਰਲੀ ਵਿਜੇ, ਅੰਬਾਤੀ ਰਾਇਡੂ, ਫਾਫ ਡੂ ਪਲੇਸਿਸ, ਸ਼ੇਨ ਵਾਟਸਨ, ਕੇਦਾਰ ਜਾਧਵ, ਡਵੇਨ ਬ੍ਰਾਵੋ, ਰਵਿੰਦਰ ਜਡੇਜਾ, ਲੂੰਗੀ ਇਨਗਿਡੀ, ਦੀਪਕ ਚਾਹਰ, ਪਿਊਸ਼ ਚਾਵਲਾ, ਇਮਰਾਨ ਤਾਹਿਰ, ਮਿਸ਼ੇਲ ਸੈਂਟਨਰ, ਜੋਸ਼ ਹੇਜਲਵੁਡ, ਸ਼ਾਰਦੁਲ ਠਾਕੁਰ, ਸੈਮ ਕਿਊਰਨ, ਐੱਨ. ਜਗਦੀਸ਼ਨ, ਕੇ. ਐੱਮ. ਆਸਿਫ, ਮੋਨੂ ਕੁਮਾਰ, ਆਰ. ਸਾਈ. ਕਿਸ਼ੋਰ, ਰਿਤੁਰਾਜ ਗਾਇਕਵਾੜ, ਕਰਣ ਸ਼ਰਮਾ।
ਸਨਰਾਈਜ਼ਰਜ਼ ਹੈਦਰਾਬਾਦ- ਡੇਵਿਡ ਵਾਰਨਰ (ਕਪਤਾਨ), ਜਾਨੀ ਬੇਅਰਸਟੋ, ਕੇਨ ਵਿਲੀਅਮਸਨ, ਮਨੀਸ਼ ਪਾਂਡੇ, ਸ਼੍ਰੀਵਤਸ ਗੋਸਵਾਮੀ, ਵਿਰਾਟ ਸਿੰਘ, ਪ੍ਰਿਯਮ ਗਰਗ, ਰਿਧੀਮਾਨ ਸਾਹਾ, ਅਬਦੁਲ ਸਮਦ, ਵਿਜੇ ਸ਼ੰਕਰ, ਮੁਹੰਮਦ ਨਬੀ, ਰਾਸ਼ਿਦ ਖਾਨ, ਮਿਸ਼ੇਲ ਮਾਰਸ਼, ਅਭਿਸ਼ੇਕ ਵਰਮਾ, ਬੀ. ਸੰਦੀਪ, ਸੰਜੇ ਯਾਦਵ, ਫੇਬੀਅਨ ਐਲਨ, ਭੁਵਨੇਸ਼ਵਰ ਕੁਮਾਰ, ਖਲੀਲ ਅਹਿਮਦ, ਸੰਦੀਪ ਸ਼ਰਮਾ, ਸ਼ਾਹਬਾਜ ਨਦੀਮ, ਸਿਧਾਰਥ ਕੌਲ, ਬਿਲੀ ਸਟਾਨਲੇਕ, ਟੀ. ਨਟਰਾਜਨ, ਬਾਸਿਲ ਥਾਂਪੀ।