ਸਿੰਧੂ ਨੂੰ ਮੁੱਖ ਮੰਤਰੀ ਨੇ 5 ਏਕੜ ਜ਼ਮੀਨ ਦੇਣ ਦਾ ਦਿੱਤਾ ਭਰੋਸਾ
Saturday, Sep 14, 2019 - 02:46 AM (IST)

ਅਮਰਾਵਤੀ— ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈ. ਐੱਸ. ਜਗਨਮੋਹਨ ਰੈੱਡੀ ਨੇ ਭਾਰਤ ਦੀ ਸਟਾਰ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੂੰ ਵਿਸ਼ਾਖਾਪਟਨਮ ਵਿਚ ਬੈਡਮਿੰਟਨ ਅਕੈਡਮੀ ਖੋਲ੍ਹਣ ਲਈ 5 ਏਕੜ ਜ਼ਮੀਨ ਦੇਣ ਦਾ ਭਰੋਸਾ ਦਿੱਤਾ। ਸਿੰਧੂ ਨੇ ਸ਼ੁੱਕਰਵਾਰ ਇਥੇ ਰਾਜਪਾਲ ਵਿਸ਼ਵਭੂਸ਼ਣ ਹਰੀਚੰਦਨ ਤੇ ਮੁੱਖ ਮੰਤਰੀ ਰੈੱਡੀ ਨਾਲ ਮੁਲਾਕਾਤ ਕੀਤੀ। ਰਾਜਪਾਲ ਨੇ ਉਸ ਨੂੰ ਵਿਸ਼ਵ ਚੈਂਪੀਅਨਸ਼ਿਪ 'ਚ ਸੋਨ ਤਮਗਾ ਜਿੱਤਣ 'ਤੇ ਵਧਾਈ ਦਿੱਤੀ।