ਭਗਵੰਤ ਮਾਨ ਨੇ ਤੀਰਅੰਦਾਜ਼ੀ ਵਿਸ਼ਵ ਕੱਪ ਵਿੱਚ ਸੋਨ ਤਮਗਾ ਜਿੱਤਣ ਵਾਲੀ ਭਾਰਤੀ ਮਹਿਲਾ ਟੀਮ ਨੂੰ ਦਿੱਤੀ ਵਧਾਈ

Saturday, Aug 19, 2023 - 06:47 PM (IST)

ਭਗਵੰਤ ਮਾਨ ਨੇ ਤੀਰਅੰਦਾਜ਼ੀ ਵਿਸ਼ਵ ਕੱਪ ਵਿੱਚ ਸੋਨ ਤਮਗਾ ਜਿੱਤਣ ਵਾਲੀ ਭਾਰਤੀ ਮਹਿਲਾ ਟੀਮ ਨੂੰ ਦਿੱਤੀ ਵਧਾਈ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੈਰਿਸ ਵਿੱਚ ਚੱਲ ਰਹੇ ਤੀਰਅੰਦਾਜ਼ੀ ਵਿਸ਼ਵ ਕੱਪ ਵਿੱਚ ਸੋਨ ਤਮਗਾ ਜਿੱਤਣ ਵਾਲੀ ਭਾਰਤੀ ਲੜਕੀਆਂ ਦੀ ਟੀਮ ਨੂੰ ਵਧਾਈ ਦਿੱਤੀ।

ਇਹ ਵੀ ਪੜ੍ਹੋ : 3 ਕਾਰਾਂ, ਹਵਾਈ ਜਹਾਜ਼, 24 ਘੰਟੇ ਪੰਜ ਨੌਕਰ, Neymar ਨੂੰ ਅਲ ਹਿਲਾਲ ਕਲੱਬ ਨਾਲ ਜੁੜਨ 'ਤੇ ਮਿਲਣਗੇ ਇਹ ਫਾਇਦੇ

ਇੱਕ ਵਧਾਈ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਲੜਕੀਆਂ ਨੇ ਇਸ ਵਿਸ਼ਵ ਕੱਪ ਵਿੱਚ ਸੋਨ ਤਮਗਾ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਲੱਖਣ ਪ੍ਰਾਪਤੀ ਹਾਸਲ ਕਰਦਿਆਂ ਭਾਰਤੀ ਲੜਕੀਆਂ ਦੀ ਟੀਮ ਨੇ ਮੈਕਸੀਕੋ ਨੂੰ ਕੰਪਾਊਂਡ ਮਹਿਲਾ ਟੀਮ ਦੇ ਫ਼ਾਈਨਲ ਵਿੱਚ 234-233 ਨਾਲ ਹਰਾ ਕੇ ਸੋਨ ਤਮਗਾ ਜਿੱਤਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਵਿਸ਼ਵ ਕੱਪ ਵਿੱਚ ਪਹਿਲੀ ਵਾਰ ਸੋਨ ਤਮਗਾ ਜਿੱਤ ਕੇ ਇਤਿਹਾਸ ਸਿਰਜਿਆ ਹੈ।

PunjabKesari

ਇਹ ਵੀ ਪੜ੍ਹੋ : ਨੀਰਜ ਦੀਆਂ ਨਜ਼ਰਾਂ ਵਿਸ਼ਵ ਚੈਂਪੀਅਨਸ਼ਿਪ ’ਚ ਸੋਨ ਤਮਗਾ ਜਿੱਤਣ ’ਤੇ

ਮੁੱਖ ਮੰਤਰੀ ਨੇ ਕਿਹਾ ਕਿ ਇਹ ਵੀ ਬੜੇ ਮਾਣ ਵਾਲੀ ਗੱਲ ਹੈ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਮੰਢਾਲੀ ਦੀ ਲੜਕੀ ਪ੍ਰਨੀਤ ਕੌਰ ਤਿੰਨ ਮੈਂਬਰੀ ਟੀਮ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਹੋਰ ਵੀ ਗੌਰਵ ਗੱਲ ਹੈ ਕਿ ਇਸ ਲੜਕੀ ਨੇ ਕੋਚ ਸੁਰਿੰਦਰ ਸਿੰਘ ਰੰਧਾਵਾ ਪਾਸੋਂ ਸਿਖਲਾਈ ਲੈ ਕੇ ਟੀਮ ਨੂੰ ਜਿੱਤ ਹਾਸਲ ਕਰਨ ਵਿੱਚ ਆਪਣਾ ਯੋਗਦਾਨ ਪਾਇਆ। ਪਟਿਆਲਾ ਦੇ ਸੁਰਿੰਦਰ ਸਿੰਘ ਰੰਧਾਵਾ ਭਾਰਤੀ ਟੀਮ ਦੇ ਵੀ ਕੋਚ ਹਨ। ਭਗਵੰਤ ਸਿੰਘ ਮਾਨ ਨੇ ਦੇਸ਼ ਦਾ ਮਾਣ ਵਧਾਉਣ ਲਈ ਸਮੁੱਚੀ ਟੀਮ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


author

Tarsem Singh

Content Editor

Related News