ਕ੍ਰਿਸ ਲਿਨ IPL ਲਈ ਮੁੰਬਈ ਇੰਡੀਅਨਜ਼ ਟੀਮ ਨਾਲ ਜੁੜਿਆ

Wednesday, Sep 09, 2020 - 01:33 AM (IST)

ਕ੍ਰਿਸ ਲਿਨ IPL ਲਈ ਮੁੰਬਈ ਇੰਡੀਅਨਜ਼ ਟੀਮ ਨਾਲ ਜੁੜਿਆ

ਆਬੂ ਧਾਬੀ– ਇੰਡੀਅਨ ਪ੍ਰੀਮੀਅਰ ਲੀਗ ਦੇ ਆਗਾਮੀ ਸੈਸ਼ਨ ਲਈ ਆਸਟਰੇਲੀਆਈ ਬੱਲੇਬਾਜ਼ ਕ੍ਰਿਸ ਲਿਨ ਮੰਗਲਵਾਰ ਨੂੰ ਮੁੰਬਈ ਇੰਡੀਅਨਜ਼ ਟੀਮ ਵਿਚ ਸ਼ਾਮਲ ਹੋਣ ਲਈ ਇੱਥੇ ਪਹੁੰਚ ਗਿਆ ਹੈ। ਭਾਰਤ ਵਿਚ ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਕਾਰਣ ਇਸ ਟੀ-20 ਲੀਗ ਦਾ ਆਯੋਜਨ ਯੂ. ਏ. ਈ. ਵਿਚ ਹੋ ਰਿਹਾ ਹੈ।
ਮੁੰਬਈ ਇੰਡੀਅਨਜ਼ ਨੇ ਇਹ ਵੀ ਦੱਸਿਆ ਕਿ ਕੀਵੀ ਤੇਜ਼ ਗੇਂਦਬਾਜ਼ ਟ੍ਰੇਂਟ ਬੋਲਟ ਤੇ ਤਜਰਬੇਕਾਰ ਸ਼੍ਰੀਲੰਕਾਈ ਤੇਜ਼ ਗੇਂਦਬਾਜ਼ ਲਸਿਥ ਮਲਿੰਗਾ ਦੀ ਜਗ੍ਹਾ ਫ੍ਰੈਂਚਾਈਜ਼ੀ ਨਾਲ ਜੁੜਿਆ ਆਸਟਰੇਲੀਆਈ ਤੇਜ਼ ਗੇਂਦਬਾਜ਼ ਜੇਮਸ ਪੈਟਿੰਸਨ ਵੀ ਪਿਛਲੇ ਹਫਤੇ ਟੀਮ ਵਿਚ ਸ਼ਾਮਲ ਹੋਇਆ ਸੀ। ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਮੌਜੂਦਾ ਚੈਂਪੀਅਨ ਟੀਮ ਆਈ. ਪੀ. ਐੱਲ. ਦੇ ਪਹਿਲੇ ਮੈਚ ਵਿਚ ਚੇਨਈ ਸੁਪਰ ਕਿੰਗਜ਼ ਦਾ ਸਾਹਮਣਾ ਕਰੇਗੀ।


author

Gurdeep Singh

Content Editor

Related News