ਕਲੀਨਿਕ ਦੇ ਬਾਹਰ ਸਪਾਟ ਹੋਈ ਵਿਰਾਟ ਦੀ ਪਤਨੀ ਅਨੁਸ਼ਕਾ, ਚਿਹਰੇ ''ਤੇ ਦਿਖਿਆ ਪ੍ਰੈਂਗਨੈਂਸੀ ਗਲੋ (ਤਸਵੀਰਾਂ)

12/14/2020 11:41:34 AM

ਮੁੰਬਈ : ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਅਤੇ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਜਲਦ ਹੀ ਮਾਤਾ-ਪਿਤਾ ਬਨਣ ਵਾਲੇ ਹਨ। ਅਨੁਸ਼ਕਾ ਦੀ ਪ੍ਰੈਗਨੈਂਸੀ ਦਾ ਇਹ 8ਵਾਂ ਮਹੀਨਾ ਚੱਲ ਰਿਹਾ ਹੈ। ਹਾਲਾਂਕਿ ਇਸ ਸਥਿਤੀ ਵਿਚ ਵੀ ਉਹ ਆਪਣੇ ਸਾਰੇ ਕੰਮ ਨਿਪਟਾਉਣ 'ਤੇ ਲੱਗੀ ਹੈ। ਹਾਲ ਹੀ ਵਿਚ ਅਨੁਸ਼ਕਾ ਡਾਕਟਰ ਕੋਲ ਆਪਣਾ ਰੂਟੀਨ ਚੈਕਅਪ ਕਰਾਉਣ ਪਹੁੰਚੀ ਸੀ। ਇਸ ਦੌਰਾਨ ਮੀਡੀਆ ਨੇ ਉਨ੍ਹਾਂ ਨੂੰ ਆਪਣੇ ਕੈਮਰੇ ਵਿਚ ਕੈਦ ਕਰ ਲਿਆ। ਅਨੁਸ਼ਕਾ ਦੀਆਂ ਤਸਵੀਰਾਂ ਹੁਣ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹੈ।

ਇਹ ਵੀ ਪੜ੍ਹੋ: ਕਿਸਾਨਾਂ ਦੇ ਸਮਰਥਨ 'ਚ ਅੱਜ ਇਕ ਦਿਨ ਦੀ ਭੁੱਖ ਹੜਤਾਲ ਕਰਨਗੇ ਕੇਜਰੀਵਾਲ

ਅਨੁਸ਼ਕਾ ਸ਼ਰਮਾ ਮੁੰਬਈ ਦੇ ਇਕ ਹਸਪਤਾਲ ਵਿਚ ਆਪਣਾ ਚੈਕਅਪ ਕਰਾਉਣ ਪਹੁੰਚੀ ਸੀ। ਇਸ ਦੌਰਾਨ ਉਹ ਇਕੱਲੀ ਨਜ਼ਰ ਆਈ। ਉਨ੍ਹਾਂ ਨਾਲ ਵਿਰਾਟ ਕੋਹਲੀ ਨਹੀਂ ਸਨ, ਕਿਉਂਕਿ ਉਹ ਇਸ ਸਮੇਂ ਭਾਰਤੀ ਟੀਮ ਨਾਲ ਆਸਟਰੇਲੀਆ ਦੌਰੇ 'ਤੇ ਹਨ। ਅਨੁਸ਼ਕਾ ਨੇ ਇਸ ਦੌਰਾਨ ਕੋਰੋਨਾ ਨਿਯਮਾਂ ਦਾ ਧਿਆਨ ਰੱਖਿਆ। ਉਹ ਮਾਸਕ ਲਗਾ ਕੇ ਹੀ ਹਸਪਤਾਲ ਵਿਚ ਦਾਖ਼ਲ ਹੋਈ ਅਤੇ ਉਨ੍ਹਾਂ ਨੇ ਲੋਕਾਂ ਤੋਂ ਦੂਰੀ ਦਾ ਪਾਲਣ ਵੀ ਕੀਤਾ। ਅਨੁਸ਼ਕਾ ਸ਼ਰਮਾ ਨੇ ਇਸ ਦੌਰਾਨ ਕਾਲੇ ਰੰਗ ਦੀ ਡਰੈਸ ਪਾਈ ਹੋਈ ਸੀ, ਜਿਸ ਵਿਚ ਉਹ ਕਾਫ਼ੀ ਖ਼ੂਬਸੂਰਤ ਲੱਗ ਰਹੀ ਸੀ। ਪ੍ਰੈਗਨੈਂਸੀ ਗਲੋ ਉਨ੍ਹਾਂ ਦੇ ਚਿਹਰੇ 'ਤੇ ਸਾਫ਼ ਨਜ਼ਰ ਆ ਰਿਹਾ ਸੀ।

ਇਹ ਵੀ ਪੜ੍ਹੋ: ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵੱਲੋਂ ਭੁੱਖ ਹੜਤਾਲ ਸ਼ੁਰੂ

ਦੱਸ ਦੇਈਏ ਕਿ 11 ਦਸੰਬਰ ਨੂੰ ਅਨੁਸ਼ਕਾ ਅਤੇ ਵਿਰਾਟ ਨੇ ਆਪਣੇ ਵਿਆਹ ਦੀ ਤੀਜੀ ਵਰ੍ਹੇਗੰਢ ਮਨਾਈ ਸੀ। ਧਿਆਨਦੇਣ ਯੋਗ ਹੈ ਕਿ ਅਨੁਸ਼ਕਾ ਅਤੇ ਵਿਰਾਟ ਅਗਲੇ ਮਹੀਨੇ ਜਨਵਰੀ 2021 ਵਿਚ ਆਪਣੇ ਪਹਿਲੇ ਬੱਚੇ ਦਾ ਸਵਾਗਤ ਕਰਣਗੇ। ਵਿਰਾਟ ਅਤੇ ਅਨੁਸ਼ਕਾ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਸੀ ਕਿ ਜਨਵਰੀ 2021 ਵਿਚ ਉਹ 2 ਤੋਂ 3 ਹੋ ਜਾਣਗੇ।



ਦੱਸਣਯੋਗ ਹੈ ਕਿ ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਤੇ ਵਿਰਾਟ ਕੋਹਲੀ ਨੇ 11 ਦਸੰਬਰ 2017 ਵਿਚ ਵਿਆਹ ਕਰਾਇਆ ਸੀ। ਦੋਵਾਂ ਨੇ ਇਟਲੀ ਦੀ ਸਿਟੀ ਟਸਕਨੀ ਦੇ ਬੋਰਗੋ ਫਿਨੋਸ਼ਿਟੋ ਰਿਜ਼ਾਰਟ 'ਚ ਪਰਿਵਾਰਕ ਪੰਡਿਤ ਅਨੰਤ ਬਾਬਾ ਦੀ ਮੌਜੂਦਗੀ 'ਚ ਸੱਤ ਫੇਰੇ ਲਏ। ਇਸ ਮੌਕੇ ਪਰਿਵਾਰਕ ਮੈਂਬਰ ਤੇ ਨਜ਼ਦੀਕੀ ਦੋਸਤ ਹੀ ਮੌਜੂਦ ਸਨ। ਦੱਸਣਯੋਗ ਹੈ ਕਿ 2013 ਤੋਂ ਇਕ-ਦੂਜੇ ਨੂੰ ਡੇਟ ਕਰ ਰਹੇ ਹਨ। ਇਨ੍ਹਾਂ ਦੀ ਪਹਿਲੀ ਮੁਲਾਕਾਤ ਇਕ ਐਡ ਸ਼ੂਟ ਦੌਰਾਨ ਹੋਈ ਸੀ।

cherry

This news is Content Editor cherry