ਪੈਰਿਸ ਓਲੰਪਿਕ : ਸਮਾਪਤੀ ਸਮਾਰੋਹ ''ਚ ਮਨੂ ਦੇ ਨਾਲ ਭਾਰਤ ਦੇ ਝੰਡਾਬਰਦਾਰ ਹੋਣਗੇ ਸ਼੍ਰੀਜੇਸ਼

Friday, Aug 09, 2024 - 04:32 PM (IST)

ਪੈਰਿਸ ਓਲੰਪਿਕ : ਸਮਾਪਤੀ ਸਮਾਰੋਹ ''ਚ ਮਨੂ ਦੇ ਨਾਲ ਭਾਰਤ ਦੇ ਝੰਡਾਬਰਦਾਰ ਹੋਣਗੇ ਸ਼੍ਰੀਜੇਸ਼

ਪੈਰਿਸ— ਮਸ਼ਹੂਰ ਹਾਕੀ ਗੋਲਕੀਪਰ ਪੀਆਰ ਸ਼੍ਰੀਜੇਸ਼ ਐਤਵਾਰ ਨੂੰ ਇੱਥੇ ਹੋਣ ਵਾਲੀਆਂ ਓਲੰਪਿਕ ਖੇਡਾਂ ਦੇ ਸਮਾਪਤੀ ਸਮਾਰੋਹ 'ਚ ਸਟਾਰ ਨਿਸ਼ਾਨੇਬਾਜ਼ ਮਨੂ ਭਾਕਰ ਦੇ ਨਾਲ ਭਾਰਤੀ ਦਲ ਦਾ ਝੰਡਾਬਰਦਾਰ ਹੋਣਗੇ। ਭਾਰਤੀ ਓਲੰਪਿਕ ਸੰਘ (ਆਈਓਏ) ਨੇ ਸ਼ੁੱਕਰਵਾਰ ਨੂੰ ਇਸ ਦੀ ਪੁਸ਼ਟੀ ਕੀਤੀ।
ਆਈਓਏ ਨੇ ਇੱਕ ਬਿਆਨ ਵਿੱਚ ਕਿਹਾ, "ਭਾਰਤੀ ਓਲੰਪਿਕ ਸੰਘ ਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਹਾਕੀ ਗੋਲਕੀਪਰ ਪੀਆਰ ਸ਼੍ਰੀਜੇਸ਼ ਪੈਰਿਸ ਓਲੰਪਿਕ ਖੇਡਾਂ ਦੇ ਸਮਾਪਤੀ ਸਮਾਰੋਹ ਵਿੱਚ ਪਿਸਟਲ ਨਿਸ਼ਾਨੇਬਾਜ਼ ਮਨੂ ਭਾਕਰ ਦੇ ਨਾਲ ਸਾਂਝੇ ਝੰਡਾ ਬਰਦਾਰ ਹੋਣਗੇ।"
ਆਈਓਏ ਦੀ ਪ੍ਰਧਾਨ ਪੀਟੀ ਊਸ਼ਾ ਨੇ ਕਿਹਾ ਕਿ ਸ਼੍ਰੀਜੇਸ਼ ਆਈਓਏ ਲੀਡਰਸ਼ਿਪ ਲਈ ਇੱਕ ਭਾਵਨਾਤਮਕ ਅਤੇ ਲੋਕਪ੍ਰਿਯ ਵਿਕਲਪ ਸੀ। ਸ਼੍ਰੀਜੇਸ਼ ਨੇ ਭਾਰਤੀ ਹਾਕੀ ਟੀਮ ਨੂੰ ਓਲੰਪਿਕ ਖੇਡਾਂ 'ਚ ਲਗਾਤਾਰ ਦੂਜਾ ਕਾਂਸੀ ਦਾ ਤਮਗਾ ਜਿੱਤਣ 'ਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਨੇ ਪਹਿਲਾਂ ਹੀ ਐਲਾਨ ਕਰ ਦਿੱਤਾ ਸੀ ਕਿ ਉਹ ਪੈਰਿਸ ਓਲੰਪਿਕ ਤੋਂ ਬਾਅਦ ਸੰਨਿਆਸ ਲੈ ਲੈਣਗੇ।


author

Aarti dhillon

Content Editor

Related News