ਏਸ਼ੀਆ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਜੂਨੀਅਰ ਹਾਕੀ ਟੀਮ ਨੂੰ CM ਭਗਵੰਤ ਮਾਨ ਨੇ ਦਿੱਤੀ ਵਧਾਈ
Sunday, Jun 11, 2023 - 08:09 PM (IST)
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਕੋਰੀਆ ਨੂੰ 2-1 ਨਾਲ ਹਰਾ ਕੇ ਏਸ਼ੀਆ ਕੱਪ ਹਾਕੀ ਜਿੱਤਣ ਵਾਲੀ ਭਾਰਤੀ ਮਹਿਲਾ ਜੂਨੀਅਰ ਹਾਕੀ ਟੀਮ ਨੂੰ ਵਧਾਈ ਦਿੱਤੀ। ਇਸ ਜਿੱਤ ਲਈ ਟੀਮ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਸ਼ ਲਈ ਮਾਣ ਅਤੇ ਇਤਿਹਾਸਕ ਪਲ ਹੈ ਕਿਉਂਕਿ ਮਹਿਲਾ ਜੂਨੀਅਰ ਹਾਕੀ ਟੀਮ ਨੇ ਰੋਮਾਂਚਕ ਮੈਚ ਵਿੱਚ ਕੋਰੀਆ ਨੂੰ ਹਰਾ ਕੇ ਏਸ਼ੀਆ ਕੱਪ ਦਾ ਖ਼ਿਤਾਬ ਜਿੱਤਿਆ ਹੈ।
ਇਹ ਵੀ ਪੜ੍ਹੋ : ਆਸਟ੍ਰੇਲੀਆ ਬਣਿਆ WTC 2023 ਚੈਂਪੀਅਨ, ਭਾਰਤ ਨੂੰ 209 ਦੌੜਾਂ ਨਾਲ ਹਰਾਇਆ
ਇਸ ਖ਼ੁਸ਼ੀ ਦੇ ਮੌਕੇ ਉਤੇ ਭਗਵੰਤ ਮਾਨ ਨੇ ਕਿਹਾ ਕਿ ਸਮੁੱਚੀ ਟੀਮ ਦੇ ਇਸ ਮਾਣਮੱਤੇ ਸਨਮਾਨ ਨਾਲ ਹਰ ਦੇਸ਼ ਵਾਸੀ ਦਾ ਸਿਰ ਉੱਚਾ ਹੋਇਆ ਹੈ। ਹਾਕੀ ਦੇ ਸੁਨਹਿਰੇ ਭਵਿੱਖ ਦੀ ਆਸ ਪ੍ਰਗਟਾਉਂਦਿਆਂ ਉਨ੍ਹਾਂ ਉਮੀਦ ਜਤਾਈ ਕਿ ਉਹ ਦਿਨ ਦੂਰ ਨਹੀਂ, ਜਦੋਂ ਸਾਡੀ ਕੌਮੀ ਖੇਡ ਹਾਕੀ ਛੇਤੀ ਹੀ ਗੁਆਚੀ ਹੋਈ ਸ਼ਾਨ ਨੂੰ ਮੁੜ ਹਾਸਲ ਕਰੇਗੀ।
ਇਹ ਵੀ ਪੜ੍ਹੋ : Asia cup stage 3: ਭਾਰਤ ਤੀਰਅੰਦਾਜ਼ੀ ’ਚ 6 ਚਾਂਦੀ ਤੇ 1 ਕਾਂਸੀ ਤਮਗੇ ਨਾਲ 5ਵੇਂ ਸਥਾਨ ’ਤੇ ਰਿਹਾ
ਜ਼ਿਕਰਯੋਗ ਹੈ ਕਿ ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਦੀ ਇਸ ਇਤਿਹਾਸਕ ਜਿੱਤ 'ਚ ਅੰਨੂ (22ਵੇਂ ਮਿੰਟ) ਅਤੇ ਨੀਲਮ (41ਵੇਂ ਮਿੰਟ) ਨੇ ਇੱਕ-ਇੱਕ ਗੋਲ ਦਾ ਯੋਗਦਾਨ ਪਾਇਆ। ਹਾਕੀ ਇੰਡੀਆ ਨੇ ਮਹਿਲਾ ਜੂਨੀਅਰ ਏਸ਼ੀਆ ਕੱਪ 2023 ਦਾ ਪਹਿਲਾ ਖਿਤਾਬ ਜਿੱਤਣ ਲਈ ਹਰੇਕ ਖਿਡਾਰੀ ਨੂੰ 2 ਲੱਖ ਰੁਪਏ ਅਤੇ ਸਹਾਇਕ ਸਟਾਫ ਨੂੰ 1 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।