CM ਵੱਲੋਂ ਦੱ. ਕੋਰੀਆ ਨੂੰ ਹਰਾ ਕੇ ਏਸ਼ੀਆਈ ਖੇਡਾਂ ਦੇ ਫਾਈਨਲ ''ਚ ਪੁੱਜਣ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ

Wednesday, Oct 04, 2023 - 06:40 PM (IST)

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਾਂਗਜ਼ੂ (ਚੀਨ) ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਦੇ ਫਾਈਨਲ ਵਿੱਚ ਪ੍ਰਵੇਸ਼ ਕਰਨ ਲਈ ਸ਼ਾਨਦਾਰ ਪ੍ਰਦਰਸ਼ਨ ਕਰਨ ’ਤੇ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਜਿੱਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਾਡੇ ਦੇਸ਼ ਲਈ ਬਹੁਤ ਹੀ ਮਾਣ ਅਤੇ ਇਤਿਹਾਸਕ ਪਲ ਹਨ ਕਿਉਂ ਜੋ ਸਾਡੀ ਹਾਕੀ ਟੀਮ ਨੇ ਸੈਮੀ-ਫਾਈਨਲ ਵਿੱਚ ਦੱਖਣੀ ਕੋਰੀਆ ਦੀ ਟੀਮ ਨੂੰ 5-3 ਦੇ ਫਰਕ ਨਾਲ ਹਰਾ ਕੇ ਏਸ਼ੀਆਈ ਖੇਡਾਂ ਦੇ ਫਾਈਨਲ ਵਿੱਚ ਦਸਤਕ ਦੇ ਦਿੱਤੀ ਹੈ। 

ਇਹ ਵੀ ਪੜ੍ਹੋ : ਏਸ਼ੀਆਈ ਖੇਡਾਂ 2023 :ਨੀਰਜ ਚੋਪੜਾ ਨੇ ਭਾਰਤ ਦੀ ਝੋਲੀ ਪਾਇਆ ਗੋਲਡ ਅਤੇ ਕਿਸ਼ੋਰ ਨੇ ਜਿੱਤਿਆ ਸਿਲਵਰ

PunjabKesari

ਖੁਸ਼ੀ ਦੇ ਪਲਾਂ ਨੂੰ ਸਾਂਝਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚੀ ਟੀਮ ਨੇ ਇਸ ਵੱਕਾਰੀ ਸਨਮਾਨ ਨਾਲ ਹਰੇਕ ਦੇਸ਼ ਵਾਸੀ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ। ਹਾਕੀ ਦੇ ਸੁਨਹਿਰੇ ਭਵਿੱਖ ਦੇ ਭਰੋਸੇ ਨਾਲ ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਉਹ ਦਿਨ ਦੂਰ ਨਹੀਂ, ਜਦੋਂ ਸਾਡੀ ਕੌਮੀ ਖੇਡ ਹਾਕੀ ਛੇਤੀ ਹੀ ਆਪਣੀ ਪੁਰਾਤਨ ਸ਼ਾਨ ਹਾਸਲ ਕਰ ਲਵੇਗੀ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਭਾਰਤੀ ਹਾਕੀ ਟੀਮ ਦੀ ਇਹ ਸ਼ਾਨਦਾਰ ਜਿੱਤ ਸਾਡੇ ਲੱਖਾਂ ਨੌਜਵਾਨਾਂ ਨੂੰ ਪ੍ਰੇਰਿਤ ਕਰੇਗੀ ਜੋ ਖੇਡਾਂ ਦੇ ਖੇਤਰ ਵਿੱਚ ਤਨੋ-ਮਨੋ ਸਖ਼ਤ ਮਿਹਨਤ ਕਰ ਰਹੇ ਹਨ। ਟੀਮ ਦੇ ਸ਼ਾਨਦਾਰ ਭਵਿੱਖ ਤੇ ਸਫਲਤਾ ਲਈ ਕਾਮਨਾ ਕਰਦਿਆਂ ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਭਾਰਤੀ ਹਾਕੀ ਟੀਮ ਫਾਈਨਾਲ ਵਿੱਚ ਬਾਜ਼ੀ ਮਾਰ ਕੇ ਦੇਸ਼ ਦਾ ਮਾਣ ਹੋਰ ਵਧਾਏਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
 


Tarsem Singh

Content Editor

Related News