ਭਗਵੰਤ ਮਾਨ ਨੇ ਵਿਸ਼ੇਸ਼ ਓਲੰਪਿਕ ਵਰਲਡ ਸਮਰ ਖੇਡਾਂ-2023 ਦੇ ਖਿਡਾਰੀਆਂ ਦਾ ਕੀਤਾ ਸਨਮਾਨ

Thursday, Aug 17, 2023 - 05:42 PM (IST)

ਭਗਵੰਤ ਮਾਨ ਨੇ ਵਿਸ਼ੇਸ਼ ਓਲੰਪਿਕ ਵਰਲਡ ਸਮਰ ਖੇਡਾਂ-2023 ਦੇ ਖਿਡਾਰੀਆਂ ਦਾ ਕੀਤਾ ਸਨਮਾਨ

ਚੰਡੀਗੜ੍ਹ (ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਰਲਿਨ 'ਚ ਵਿਸ਼ੇਸ਼ ਓਲੰਪਿਕ ਵਰਲਡ ਸਮਰ ਖੇਡਾਂ-2023 ਦੌਰਾਨ ਨਾਮਣਾ ਖੱਟਣ ਵਾਲੇ ਅੱਠ ਵਿਸ਼ੇਸ਼ ਖਿਡਾਰੀਆਂ ਤੇ ਉਨ੍ਹਾਂ ਦੇ ਕੋਚ ਦਾ ਅੱਜ ਸਨਮਾਨ ਕੀਤਾ। ਮੁੱਖ ਮੰਤਰੀ ਨੇ ਵੱਖ-ਵੱਖ ਖੇਡ ਵਰਗਾਂ 'ਚ ਤਿੰਨ ਸੋਨ ਤਮਗੇ, ਇਕ ਚਾਂਦੀ ਅਤੇ ਚਾਰ ਕਾਂਸੀ ਦੇ ਤਮਗੇ ਜਿੱਤਣ ਵਾਲੇ ਇਨ੍ਹਾਂ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲ ਹੀ 'ਚ ਸਮਾਪਤ ਹੋਈਆਂ ਵਿਸ਼ੇਸ਼ ਉਲੰਪਿਕ ਵਰਲਡ ਸਮਰ ਖੇਡਾਂ-2023 'ਚ ਭਾਰਤੀ ਦਲ ਦੇ ਵਧੀਆ ਪ੍ਰਦਰਸ਼ਨ 'ਚ ਇਨ੍ਹਾਂ ਖਿਡਾਰੀਆਂ ਨੇ ਅਹਿਮ ਭੂਮਿਕਾ ਅਦਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਆਪਣੇ ਇਨ੍ਹਾਂ ਖਿਡਾਰੀਆਂ ਉਤੇ ਮਾਣ ਹੈ, ਜਿਨ੍ਹਾਂ ਵਿਸ਼ੇਸ਼ ਓਲੰਪਿਕ ਖੇਡਾਂ 'ਚ ਮੁਲਕ ਦੀ ਝੋਲੀ ਇੰਨੇ ਤਮਗੇ ਪਾਏ।

ਇਹ ਵੀ ਪੜ੍ਹੋ- ਰੋਨਾਲਡੋ ਦੀ ਰਾਹ 'ਤੇ ਨੇਮਾਰ, ਸਾਊਦੀ ਅਰਬ ਦੇ ਕਲੱਬ ਅਲ ਹਿਲਾਲ ਨਾਲ ਜੁੜੇ, ਕਮਾਉਣਗੇ ਹਜ਼ਾਰਾਂ ਕਰੋੜ
ਮੁੱਖ ਮੰਤਰੀ ਨੇ ਕਿਹਾ ਕਿ ਇੱਥੇ ਖ਼ਾਸ ਤੌਰ ਉਤੇ ਜ਼ਿਕਰ ਕਰਨਾ ਬਣਦਾ ਹੈ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਇਨ੍ਹਾਂ ਖੇਡਾਂ 'ਚ ਭਾਗ ਲੈ ਕੇ ਆਪਣੀ ਸਖ਼ਤ ਮਿਹਨਤ ਤੇ ਸਮਰਪਣ ਨਾਲ ਸਫ਼ਲਤਾ ਦੇ ਝੰਡੇ ਗੱਡੇ। ਉਨ੍ਹਾਂ ਕਿਹਾ ਕਿ ਮੁਸ਼ਕਲ ਹਾਲਾਤ ਤੇ ਰਾਹ 'ਚ ਆਏ ਅੜਿੱਕਿਆਂ ਦੇ ਬਾਵਜੂਦ ਇਨ੍ਹਾਂ ਵਿਸ਼ੇਸ਼ ਖਿਡਾਰੀਆਂ ਨੇ ਮੁਲਕ ਲਈ ਤਮਗੇ ਜਿੱਤੇ। ਪੰਜਾਬ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲ ਹੀ 'ਚ ਲਿਆਂਦੀ ਗਈ ਖੇਡ ਨੀਤੀ ਨਾਲ ਪੈਰਾ ਖਿਡਾਰੀਆਂ ਦੇ ਨਾਲ-ਨਾਲ ਵਿਸ਼ੇਸ਼ ਉਲੰਪਿਕਸ/ਡੈੱਫ ਤੇ ਬਲਾਇੰਡ ਖੇਡਾਂ ਦੇ ਖਿਡਾਰੀਆਂ ਤੇ ਪੈਰਾ ਖਿਡਾਰੀਆਂ ਦੀ ਭਲਾਈ ਉਤੇ ਵੱਧ ਧਿਆਨ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਪਾਕਿ ਟੀਮ ਨੂੰ ਲੱਗਾ ਵੱਡਾ ਝਟਕਾ, ਵਿਸ਼ਵ ਕੱਪ ਤੋਂ ਠੀਕ ਪਹਿਲਾਂ ਸਟਾਰ ਤੇਜ਼ ਗੇਂਦਬਾਜ਼ ਨੇ ਲਿਆ ਸੰਨਿਆਸ
ਮੁੱਖ ਮੰਤਰੀ ਨੇ ਰੋਲਰ ਸਕੇਟਿੰਗ 'ਚ ਸੋਨੇ ਦਾ ਤਮਗਾ ਜਿੱਤਣ ਵਾਲੀ ਐੱਮ.ਡੀ. ਨਿਸਾਰ, ਦੋ ਕਾਂਸੀ ਦੇ ਤਮਗੇ ਜਿੱਤਣ ਵਾਲੀ ਰੇਨੂ ਅਤੇ ਇਕ ਕਾਂਸੀ ਦਾ ਤਮਗਾ ਜਿੱਤਣ ਵਾਲੀ ਸੀਤਾ ਦਾ ਸਨਮਾਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਰਵਾਇਤੀ ਫੁਟਬਾਲ ਮੁਕਾਬਲੇ 'ਚ ਸੋਨੇ ਦਾ ਤਮਗਾ ਜਿੱਤਣ ਵਾਲੇ ਜਤਿੰਦਰ ਸਿੰਘ ਤੇ ਹਰਜੀਤ ਸਿੰਘ, ਬਾਸਕਿਟਬਾਲ 'ਚ ਚਾਂਦੀ ਦਾ ਤਮਗਾ ਜਿੱਤਣ ਵਾਲੀ ਪ੍ਰਿਆ ਦੇਵੀ, ਯੂਨੀਫਾਈਡ ਫੁੱਟਬਾਲ 'ਚ ਕਾਂਸੀ ਦਾ ਤਮਗਾ ਜਿੱਤਣ ਵਾਲੀ ਜਯੋਤੀ ਕੌਰ ਦਾ ਵੀ ਸਨਮਾਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ਨਾਲ ਸਬੰਧਤ ਸੱਤ ਵਿਸ਼ੇਸ਼ ਖਿਡਾਰੀ, ਇਕ ਯੂਨੀਫਾਈਡ ਪਾਰਟਲਰ ਤੇ ਇਕ ਕੋਚ ਸਮੇਤ ਨੌਂ ਮੈਂਬਰ ਭਾਰਤੀ ਦਲ ਦਾ ਹਿੱਸਾ ਸਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਅਤੇ ਕੁਮਾਰ ਅਮਿਤ ਹਾਜ਼ਰ ਸਨ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Aarti dhillon

Content Editor

Related News