CM ਮਾਨ ਨੇ 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-3 ਦਾ ਟੀ-ਸ਼ਰਟ ਤੇ ਲੋਗੋ ਕੀਤਾ ਲਾਂਚ
Monday, Aug 26, 2024 - 02:54 PM (IST)
ਚੰਡੀਗੜ੍ਹ/ਜਲੰਧਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਖੇਡਾਂ ਵਤਨ ਪੰਜਾਬ ਦੀਆਂ' ਦੇ ਸੀਜ਼ਨ-3 ਦੀ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ। ਖੇਡਾਂ ਦੇ ਮਹਾਕੁੰਭ 'ਖੇਡਾਂ ਵਤਨ ਪੰਜਾਬ ਦੀਆਂ' ਦੇ ਤਹਿਤ ਇਸ ਵਾਰ ਜ਼ਿਲ੍ਹਾ ਸੰਗਰੂਰ ਤੋਂ 29 ਅਗਸਤ ਤੋਂ ਸ਼ੁਰੂਆਤ ਹੋਵੇਗੀ।
ਇਸ ਵਾਰ 9 ਉਮਰ ਵਰਗ 'ਚ ਕੁੱਲ 37 ਖੇਡਾਂ ਦੇ ਮੁਕਾਬਲੇ ਹੋਣਗੇ। ਜੇਤੂਆਂ ਨੂੰ 9 ਕਰੋੜ ਰੁਪਏ ਤੋਂ ਵਧ ਦੀ ਇਨਾਮੀ ਰਾਸ਼ੀ ਵੰਡੀ ਜਾਵੇਗੀ।
ਪੰਜਾਬ ਦੀਆਂ ਖੇਡਾਂ ਦੇ ਮਹਾਂਕੁੰਭ 'ਖੇਡਾਂ ਵਤਨ ਪੰਜਾਬ ਦੀਆਂ 2024-ਸੀਜ਼ਨ ਤੀਜਾ' ਦੀ ਸ਼ੁਰੂਆਤ ਹੋਣ ਜਾ ਰਹੀ ਹੈ...ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਨ ਮੌਕੇ 29 ਅਗਸਤ ਨੂੰ ਦੇਸ਼ ਭਰ ਵਿੱਚ ਮਨਾਏ ਜਾਂਦੇ ਕੌਮੀ ਖੇਡ ਦਿਵਸ ਮੌਕੇ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਤੋਂ ਸ਼ੁਰੂਆਤ ਹੋਵੇਗੀ...ਅੱਜ ਖੇਡਾਂ ਵਤਨ ਪੰਜਾਬ ਦੀਆਂ… pic.twitter.com/E4tFQWtsj1
— Bhagwant Mann (@BhagwantMann) August 26, 2024
'ਖੇਡਾਂ ਵਤਨ ਪੰਜਾਬ ਦੀਆਂ ' ਦੇ ਸੀਜ਼ਨ-3 ਦੀ ਟੀ-ਸ਼ਰਟ ਤੇ ਲੋਗੋ ਲਾਂਚ ਕਰਦੇ ਹੋਏ ਸੀਐੱਮ ਮਾਨ ਨੇ ਕਿਹਾ ਕਿ ਮੈਂ ਨੌਜਵਾਨ ਪੀੜ੍ਹੀ ਨੂੰ ਅਪੀਲ ਕਰਦਾ ਹਾਂ ਕਿ ਉਹ ਵਧ ਤੋਂ ਵਧ ਸਭ ਖੇਡਾਂ 'ਚ ਹਿੱਸਾ ਲੈਣ।