ਫਿਕਸਿੰਗ ਬਾਰੇ ਲਗਾਤਾਰ ਮਿਲ ਰਹੀ ਜਾਣਕਾਰੀ : ICC
Thursday, Dec 13, 2018 - 10:20 PM (IST)

ਨਵੀਂ ਦਿੱਲੀ- ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ (ਆਈ. ਸੀ. ਸੀ.) ਦੇ ਮੁੱਖ ਕਾਰਜਕਾਰੀ ਡੇਵਿਡ ਰਿਚਰਡਸਨ ਨੇ ਖੁਲਾਸਾ ਕੀਤਾ ਹੈ ਕਿ ਮੈਚ ਫਿਕਸਿੰਗ ਨੂੰ ਲੈ ਕੇ ਖਿਡਾਰੀਆਂ ਕੋਲੋਂ ਲਗਾਤਾਰ ਜਾਣਕਾਰੀਆਂ ਮਿਲ ਰਹੀਆਂ ਹਨ। ਹਾਲਾਂਕਿ ਉਨ੍ਹਾਂ ਨੂੰ ਉਮੀਦ ਹੈ ਕਿ ਇਸ ਸਭ ਵਿਚਾਲੇ ਵੀ 2019 ਦਾ ਵਿਸ਼ਵ ਕੱਪ ਭ੍ਰਿਸ਼ਟਾਚਾਰ ਮੁਕਤ ਹੋਵੇਗਾ।
ਆਈ. ਸੀ. ਸੀ. ਦੇ ਮੁੱਖ ਕਾਰਜਕਾਰੀ ਅਧਿਕਾਰੀ ਨੇ ਕਿਹਾ ਕਿ ਰਾਸ਼ਟਰੀ ਸੰਸਥਾਵਾਂ ਅਤੇ ਸਰਕਾਰਾਂ ਨੂੰ ਭ੍ਰਿਸ਼ਟਾਚਾਰ ਅਤੇ ਫਿਕਸਿੰਗ ਖਤਮ ਕਰਨ ਲਈ ਕਦਮ ਚੁੱਕਣੇ ਚਾਹੀਦੇ ਹਨ।