ਓਵਲ ਟੈਸਟ ਜਿੱਤਣ ਤੋਂ ਬਾਅਦ ਖਿਡਾਰੀਆਂ ਦਾ ਹੋਇਆ ਕੋਰੋਨਾ ਟੈਸਟ, ਰਿਪੋਰਟ ਆਈ ਸਾਹਮਣੇ

09/07/2021 12:16:52 PM

ਸਪੋਰਟਸ ਡੈਸਕ- ਭਾਰਤੀ ਕ੍ਰਿਕਟ ਟੀਮ ਨੇ ਓਵਲ 'ਚ ਖੇਡੇ ਚੌਥੇ ਟੈਸਟ ਮੈਚ ਨੂੰ 157 ਦੌੜਾਂ ਨਾਲ ਜਿੱਤ ਲਿਆ ਹੈ ਤੇ ਸੀਰੀਜ਼ 'ਚ 2-1 ਦੀ ਬੜ੍ਹਤ ਬਣਾ ਲਈ ਹੈ ਪਰ ਮੈਚ ਜਿੱਤਣ ਦੇ ਬਾਅਦ ਭਾਰਤੀ ਟੀਮ ਦੇ ਖਿਡਾਰੀਆਂ ਨੂੰ ਕੋਰੋਨਾ ਟੈਸਟ ਤੋਂ ਗੁਜ਼ਰਨਾ ਪਿਆ ਕਿਉਂਕਿ ਟੀਮ ਦੇ ਮੁੱਖ ਕੋਚ ਰਵੀ ਸ਼ਾਸਤਰੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਿਸ ਕਾਰਨ ਪੂਰੀ ਭਾਰਤੀ ਟੀਮ ਦਾ ਕੋਰੋਨਾ ਟੈਸਟ ਕਰਵਾਇਆ ਗਿਆ।
ਇਹ ਵੀ ਪੜ੍ਹੋ : ਵਿਰਾਟ ਨੇ ਰਚਿਆ ਇਤਿਹਾਸ, ਇੰਗਲੈਂਡ 'ਚ ਸਭ ਤੋਂ ਜ਼ਿਆਦਾ ਟੈਸਟ ਜਿੱਤਣ ਵਾਲੇ ਬਣੇ ਕਪਤਾਨ

ਜਿਵੇਂ ਹੀ ਭਾਰਤੀ ਟੀਮ ਨੇ ਇੰਗਲੈਂਡ ਨੂੰ ਓਵਲ ਟੈਸਟ 'ਚ ਹਰਾਇਆ। ਉਸ ਤੋਂ ਬਾਅਦ ਟੀਮ ਦੇ ਸਾਰੇ ਖਿਡਾਰੀਆਂ ਨੂੰ ਟੈਸਟ ਲਈ ਭੇਜ ਦਿੱਤਾ ਗਿਆ। ਜਿੱਥੇ ਕਪਤਾਨ ਵਿਰਾਟ ਕੋਹਲੀ ਸਮੇਤ ਸਾਰੇ ਖਿਡਾਰੀਆਂ ਨੇ ਆਪਣਾ ਕੋਰੋਨਾ ਟੈਸਟ ਕਰਵਾਇਆ। ਕੋਰੋਨਾ ਟੈਸਟ ਰਿਪੋਰਟ ਆ ਗਈ ਹੈ ਤੇ ਚੰਗੀ ਖ਼ਬਰ ਇਹ ਹੈ ਕਿ ਕਿਸੇ ਵੀ ਖਿਡਾਰੀ ਦੀ ਰਿਪੋਰਟ ਪਾਜ਼ੇਟਿਵ ਨਹੀਂ ਆਈ ਹੈ। ਟੀਮ ਦੇ ਕਿਸੇ ਵੀ ਖਿਡਾਰੀ 'ਚ ਕੋਰੋਨਾ ਦੇ ਕੋਈ ਲੱਛਣ ਨਹੀਂ ਦੇਖੇ ਗਏ ਹਨ।

PunjabKesariਦਰਅਸਲ ਭਾਰਤੀ ਟੀਮ ਦੇ ਕੋਚ ਰਵੀ ਸ਼ਾਸਤਰੀ 'ਚ ਕੋਰੋਨਾ ਦੇ ਲੱਛਣ ਦੇਖਣ ਨੂੰ ਮਿਲੇ ਸਨ ਜਿਸ ਤੋਂ ਬਾਅਦ ਉਨ੍ਹਾਂ ਦਾ ਆਰ.ਟੀ-ਪੀ.ਸੀ.ਆਰ. ਟੈਸਟ ਕਰਵਾਇਆ ਗਿਆ। ਇਸ ਟੈਸਟ 'ਚ ਰਵੀ ਸ਼ਾਸਤਰੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਰਵੀ ਸ਼ਾਸਤਰੀ ਦੇ ਨਾਲ ਉਨ੍ਹਾਂ ਦੇ ਸਹਿਯੋਗੀ ਸਟਾਫ਼ ਗੇਂਦਬਾਜ਼ੀ ਕੋਚ ਭਰਤ ਅਰੁਣ, ਫਿਜ਼ੀਓ ਨਿਤਿਨ ਪਟੇਲ ਤੇ ਫੀਲਡਿੰਗ ਕੋਚ ਆਰ. ਸ਼੍ਰੀਧਰ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਨ੍ਹਾਂ ਸਾਰਿਆਂ ਨੂੰ 10 ਦਿਨਾਂ ਲਈ ਡਾਕਟਰਾਂ ਦੀ ਨਿਗਰਾਨੀ 'ਚ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : ਬੁਮਰਾਹ ਨੇ ਟੈਸਟ ਕ੍ਰਿਕਟ 'ਚ ਪੂਰੀਆਂ ਕੀਤੀਆਂ 100 ਵਿਕਟਾਂ, ਤੋੜਿਆ ਕਪਿਲ ਦੇਵ ਦਾ ਰਿਕਾਰਡ

ਭਾਰਤ ਨੂੰ ਆਖ਼ਰੀ ਮੈਚ ਮੈਨਚੈਸਟਰ 'ਚ ਖੇਡਣਾ ਹੈ ਜਿੱਥੇ ਭਾਰਤੀ ਟੀਮ ਨੂੰ ਕੋਚਿੰਗ ਸਟਾਫ਼ ਦੀ ਕਮੀ ਮਹਿਸੂਸ ਹੋ ਸਕਦੀ ਹੈ ਕਿਉਂਕਿ ਰਵੀ ਸ਼ਾਸਤਰੀ ਤੇ ਬਾਕੀ ਕੋਚਿੰਗ ਸਟਾਫ਼ ਦੇ ਬਿਨਾ ਟੀਮ 'ਤੇ ਇਸ ਦਾ ਅਸਰ ਦੇਖਣ ਨੂੰ ਮਿਲ ਸਕਦਾ ਹੈ। ਭਾਰਤੀ ਟੀਮ 'ਚ ਇਨ੍ਹਾਂ ਤਿੰਨੇ ਸਪੋਰਟ ਸਟਾਫ਼ ਦੀ ਮਹੱਤਵਪੂਰਨ ਭੂਮਿਕਾ ਹੈ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


Tarsem Singh

Content Editor

Related News