ਸੰਸਦ ਮੈਂਬਰ ਬ੍ਰਿਜ ਭੂਸ਼ਣ ਸਿੰਘ ਦੀਆਂ ਵਧੀਆਂ ਮੁਸ਼ਕਲਾਂ, ਜਿਨਸੀ ਸ਼ੋਸ਼ਣ ਦੇ ਮਾਮਲੇ 'ਚ ਕੋਰਟ ਨੇ ਜਾਰੀ ਕੀਤਾ ਸੰਮਨ

Friday, Jul 07, 2023 - 05:09 PM (IST)

ਸੰਸਦ ਮੈਂਬਰ ਬ੍ਰਿਜ ਭੂਸ਼ਣ ਸਿੰਘ ਦੀਆਂ ਵਧੀਆਂ ਮੁਸ਼ਕਲਾਂ, ਜਿਨਸੀ ਸ਼ੋਸ਼ਣ ਦੇ ਮਾਮਲੇ 'ਚ ਕੋਰਟ ਨੇ ਜਾਰੀ ਕੀਤਾ ਸੰਮਨ

ਨਵੀਂ ਦਿੱਲੀ- ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸਿੰਘ ਦੀ ਮੁਸ਼ਕਲ ਘੱਟ ਹੋਣ ਦਾ ਨਾਂ ਨਹੀਂ ਲੈ ਰਹੀ ਹੈ। ਹੁਣ ਰਾਊਜ਼ ਐਵੇਨਿਊ ਅਦਾਲਤ ਨੇ 6 ਬਾਲਗ ਮਹਿਲਾ ਪਹਿਲਵਾਨਾਂ ਵੱਲੋਂ WFI ਦੇ ਸਾਬਕਾ ਚੇਅਰਮੈਨ ਬ੍ਰਿਜ ਭੂਸ਼ਣ ਸਿੰਘ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ 'ਚ ਦਾਇਰ ਚਾਰਜਸ਼ੀਟ ਦਾ ਨੋਟਿਸ ਲਿਆ ਹੈ। ਅਦਾਲਤ ਨੇ ਇਸ ਮਾਮਲੇ 'ਚ ਭਾਜਪਾ ਦੇ ਸੰਸਦ ਮੈਂਬਰ ਨੂੰ ਪੇਸ਼ ਹੋਣ ਲਈ ਕਿਹਾ ਹੈ। ਅਦਾਲਤ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਸੰਮਨ ਜਾਰੀ ਕੀਤਾ ਹੈ। ਸੰਮਨ 'ਚ ਬ੍ਰਿਜ ਭੂਸ਼ਣ ਨੂੰ 18 ਜੁਲਾਈ ਨੂੰ ਅਦਾਲਤ 'ਚ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ। ਦੋਸ਼ੀ ਭਾਜਪਾ ਸੰਸਦ ਮੈਂਬਰ ਤੋਂ ਇਲਾਵਾ ਅਦਾਲਤ ਨੇ ਵਿਨੋਦ ਤੋਮਰ ਨੂੰ ਵੀ 18 ਜੁਲਾਈ ਨੂੰ ਅਦਾਲਤ 'ਚ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਦੱਸ ਦੇਈਏ ਕਿ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਅਜਿਹੀ ਹੈ ਧੋਨੀ ਤੇ ਸ਼ਾਕਸ਼ੀ ਦੀ ਲਵ ਸਟੋਰੀ, ਕ੍ਰਿਕਟਰ ਨੇ ਲਵ ਯੂ ਦੀ ਜਗ੍ਹਾ ਆਖੀ ਸੀ ਇਹ ਗੱਲ
ਕੀ ਹੈ ਮਾਮਲਾ
ਦੱਸ ਦੇਈਏ ਕਿ 6 ਬਾਲਗ ਮਹਿਲਾ ਪਹਿਲਵਾਨਾਂ ਨੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਉਂਦੇ ਹੋਏ ਐੱਫ.ਆਈ.ਆਰ. ਦਰਜ ਕਰਵਾਈ ਸੀ, ਜਿਸ 'ਤੇ ਪੁਲਸ ਨੇ ਚਾਰਜਸ਼ੀਟ ਦਾਖ਼ਲ ਕੀਤੀ ਸੀ। ਇਸ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਅਦਾਲਤ ਨੇ ਭਾਜਪਾ ਸੰਸਦ ਮੈਂਬਰ ਨੂੰ ਸੰਮਨ ਜਾਰੀ ਕੀਤਾ ਹੈ। ਪੁਲਸ ਨੇ ਆਪਣੀ ਚਾਰਜਸ਼ੀਟ 'ਚ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਆਈ.ਪੀ.ਸੀ ਦੀਆਂ ਧਾਰਾਵਾਂ 354, 354-ਏ ਅਤੇ 354 ਡੀ ਦੇ ਤਹਿਤ ਜਿਨਸੀ ਸ਼ੋਸ਼ਣ ਲਈ ਅਤੇ ਸਹਿ ਦੋਸ਼ੀ ਵਿਨੋਦ ਤੋਮਰ 'ਤੇ ਆਈ.ਪੀ.ਸੀ. ਦੀਆਂ ਧਾਰਾਵਾਂ 109, 354, 354 (ਏ), 506 ਦੇ ਤਹਿਤ ਦੋਸ਼ ਲਗਾਏ ਹਨ।

ਇਹ ਵੀ ਪੜ੍ਹੋਸਿੰਧੂ, ਸੇਨ ਕੈਨੇਡਾ ਓਪਨ ਦੇ ਕੁਆਰਟਰ ਫਾਈਨਲ 'ਚ
ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖ਼ਿਲਾਫ਼ ਲੱਗੀਆਂ ਧਾਰਾਵਾਂ
ਆਈ.ਪੀ.ਸੀ. ਦੀ ਧਾਰਾ 354 'ਚ ਵੱਧ ਤੋਂ ਵੱਧ 5 ਸਾਲ ਦੀ ਸਜ਼ਾ ਹੈ ਅਤੇ ਇਹ ਗੈਰ-ਜ਼ਮਾਨਤੀ ਧਾਰਾ ਹੈ।
ਆਈਪੀਸੀ ਦੀ ਧਾਰਾ 354ਏ 'ਚ ਵੱਧ ਤੋਂ ਵੱਧ ਇੱਕ ਸਾਲ ਦੀ ਸਜ਼ਾ ਹੈ ਅਤੇ ਇਹ ਇੱਕ ਜ਼ਮਾਨਤੀ ਧਾਰਾ ਹੈ।
ਆਈ.ਪੀ.ਸੀ. ਦੀ ਧਾਰਾ 354 ਡੀ 'ਚ ਵੱਧ ਤੋਂ ਵੱਧ 5 ਸਾਲ ਦੀ ਸਜ਼ਾ ਦੀ ਸਜ਼ਾ ਹੈ ਜਦੋਂ ਕਿ ਇਹ ਧਾਰਾ ਇੱਕ ਜ਼ਮਾਨਤੀ ਧਾਰਾ ਹੈ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Aarti dhillon

Content Editor

Related News