ਮੋਹਾਲੀ 'ਚ ਨਹੀਂ ਖੇਡਿਆ ਜਾਵੇਗਾ ਵਿਸ਼ਵ ਕੱਪ 2023 ਦਾ ਇਕ ਵੀ ਮੈਚ, ਪੰਜਾਬ ਦੇ ਖੇਡ ਮੰਤਰੀ ਨੇ ਆਖੀ ਇਹ ਗੱਲ

Friday, Jun 30, 2023 - 07:04 PM (IST)

ਮੋਹਾਲੀ 'ਚ ਨਹੀਂ ਖੇਡਿਆ ਜਾਵੇਗਾ ਵਿਸ਼ਵ ਕੱਪ 2023 ਦਾ ਇਕ ਵੀ ਮੈਚ, ਪੰਜਾਬ ਦੇ ਖੇਡ ਮੰਤਰੀ ਨੇ ਆਖੀ ਇਹ ਗੱਲ

ਨਵੀਂ ਦਿੱਲੀ- ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸ਼ੁੱਕਰਵਾਰ ਨੂੰ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਪ੍ਰਧਾਨ ਰੋਜ਼ਰ ਬਿੰਨੀ ਅਤੇ ਸਕੱਤਰ ਜੈ ਸ਼ਾਹ ਨੂੰ ਪੱਤਰ ਲਿਖ ਕੇ ਉਨ੍ਹਾਂ ਮਾਨਦੰਡਾਂ 'ਤੇ ਸਵਾਲ ਉਠਾਇਆ, ਜਿਸ ਦੇ ਤਹਿਤ ਆਈਸੀਸੀ ਵਿਸ਼ਵ ਕੱਪ ਦੌਰਾਨ ਮੈਚਾਂ ਦੀ ਮੇਜ਼ਬਾਨੀ ਕਰਨ ਵਾਲੇ ਸ਼ਹਿਰਾਂ ਦੀ ਸੂਚੀ ਤੋਂ ਮੋਹਾਲੀ ਨੂੰ ਬਾਹਰ ਕਰ ਦਿੱਤਾ ਗਿਆ। ਕ੍ਰਿਕਟ ਵਿਸ਼ਵ ਕੱਪ 2023 ਅਹਿਮਦਾਬਾਦ 'ਚ 5 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਹਨ।
ਬੀਸੀਸੀਆਈ ਮੁਖੀ ਨੂੰ ਲਿਖੇ ਆਪਣੇ ਪੱਤਰ 'ਚ ਹੇਅਰ ਨੇ ਕਿਹਾ ਕਿ ਪੰਜਾਬ 'ਚ ਖੇਡਾਂ ਦਾ ਸਭ ਤੋਂ ਵਧੀਆ ਢਾਂਚਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮੁਹਾਲੀ ਦੇ ਆਈਐੱਸ ਬਿੰਦਰਾ ਸਟੇਡੀਅਮ ਨੂੰ ਵਿਸ਼ਵ ਕੱਪ ਦੇ ਦੋ ਸੈਮੀਫਾਈਨਲ ਮੈਚਾਂ ਦੀ ਮੇਜ਼ਬਾਨੀ ਕਰਨ ਦਾ ਮਾਣ ਵੀ ਹਾਸਲ ਹੈ।
ਪੰਜਾਬ ਮੰਤਰੀ ਨੇ ਬੀਸੀਸੀਆਈ ਦੇ ਉਪ-ਪ੍ਰਧਾਨ ਰਾਜੀਵ ਸ਼ੁਕਲਾ ਦੇ ਮੀਡੀਆ 'ਚ ਦਿੱਤੇ ਬਿਆਨ ਦਾ ਵੀ ਹਵਾਲਾ ਦਿੱਤਾ ਅਤੇ ਕਿਹਾ ਕਿ ਸ਼ੁਕਲਾ ਨੇ ਦੱਸਿਆ ਸੀ ਕਿ ਪੀਸੀਏ ਮੋਹਾਲੀ ਸਟੇਡੀਅਮ “ਮੈਚਾਂ ਦੀ ਮੇਜ਼ਬਾਨੀ ਲਈ ਆਈਸੀਸੀ ਦੇ ਮਾਪਦੰਡਾਂ ਨੂੰ ਪੂਰਾ ਨਹੀਂ ਕਰਦਾ”। ਉਨ੍ਹਾਂ ਚਿੱਠੀ 'ਚ ਲਿਖਿਆ, 'ਮੈਨੂੰ ਪੂਰਾ ਭਰੋਸਾ ਹੈ ਕਿ ਇਸ ਅਹਿਮ ਮਾਮਲੇ 'ਚ ਪੰਜਾਬ ਨਾਲ ਇਨਸਾਫ਼ ਕੀਤਾ ਜਾਵੇਗਾ।'

PunjabKesari

ਉਨ੍ਹਾਂ ਨੇ ਪਹਿਲੀ ਵਾਰ ਪੰਜਾਬ ਨੂੰ ਵਿਸ਼ਵ ਕੱਪ ਦੀ ਮੇਜ਼ਬਾਨ ਸੂਚੀ 'ਚੋਂ ਬਾਹਰ ਰੱਖਣ ਨੂੰ ਰਾਜਸੀ ਕਾਰਨਾਂ ਤੋਂ ਪ੍ਰੇਰਿਤ ਦੱਸਿਆ। ਹੁਣ ਉਨ੍ਹਾਂ ਨੇ ਇਸ ਵਿਤਕਰੇਬਾਜ਼ੀ ਦਾ ਮੁੱਦਾ ਬੀਸੀਸੀਆਈ ਕੋਲ ਚੁੱਕਿਆ ਹੈ। ਮੀਤ ਹੇਅਰ ਨੇ ਬੀਸੀਸੀਆਈ ਨੂੰ ਚਿੱਠੀ ਲਿਖ ਕੇ ਮੋਹਾਲੀ 'ਚ ਕੋਈ ਮੈਚ ਨਾ ਕਰਵਾਏ ਜਾਣ 'ਤੇ ਇਤਰਾਜ਼ ਜਤਾਇਆ ਹੈ। ਚਿੱਠੀ 'ਚ ਉਨ੍ਹਾਂ ਪੁੱਛਿਆ ਕਿ ਆਈਸੀਸੀ ਦੀ ਟੀਮ ਨੇ ਮੋਹਾਲੀ ਸਟੇਡੀਅਮ ਕਦੋਂ ਵਿਜ਼ਿਟ ਕੀਤਾ ਸੀ ਤੇ ਇਸ ਸਬੰਧੀ ਫ਼ੈਸਲਾ ਕਿਸ ਆਧਾਰ 'ਤੇ ਲਿਆ ਗਿਆ ਕਿ ਮੋਹਾਲੀ 'ਚ ਮੈਚ ਨਾ ਕਰਵਾਇਆ ਜਾਵੇ। ਮੀਤ ਹੇਅਰ ਨੇ ਜੈ ਸ਼ਾਹ ਅਤੇ ਰੋਜ਼ਰ ਬਿੰਨੀ ਨੂੰ ਚਿੱਠੀ ਲਿਖ ਕੇ ਇਸ ਸਬੰਧੀ ਇਤਰਾਜ਼ ਜਤਾਇਆ ਹੈ। ਖੇਡ ਮੰਤਰੀ ਨੇ ਚਿੱਠੀ ਲਿਖ ਕੇ ਆਸ ਪ੍ਰਗਟਾਈ ਹੈ ਕਿ ਇਸ ਮਾਮਲੇ 'ਚ ਪੰਜਾਬ ਨਾਲ ਜਲਦ ਤੋਂ ਜਲਦ ਨਿਆਂ ਕੀਤਾ ਜਾਵੇਗਾ।

 

PunjabKesari

ਦੱਸਣਯੋਗ ਹੈ ਕਿ ਭਾਰਤ 'ਚ ਇਸ ਸਾਲ ਹੋਣ ਵਾਲੇ ਆਈ.ਸੀ.ਸੀ. ਪੁਰਸ਼ ਵਨਡੇ ਵਿਸ਼ਵ ਕੱਪ ਦੇ ਸ਼ੈਡਿਊਲ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸ਼ਡਿਊਲ ਦੌਰਾਨ ਮੋਹਾਲੀ ਦੇ ਸਟੇਡੀਅਮ ਇੰਦਰਜੀਤ ਸਿੰਘ ਬਿੰਦਰਾ 'ਚ ਇਕ ਵੀ ਮੈਚ ਨਹੀਂ ਖੇਡਿਆ ਜਾਵੇਗਾ ਜੋ ਕਿ ਪੰਜਾਬ ਦੇ ਲੋਕਾਂ ਲਈ ਵੱਡਾ ਝਟਕਾ ਹੈ। ਦੱਸਣਯੋਗ ਹੈ ਕਿ ਇਸ ਟੂਰਨਾਮੈਂਟ ਦੀ ਸ਼ੁਰੂਆਤ 5 ਅਕਤੂਬਰ ਤੋਂ ਇੰਗਲੈਂਡ ਅਤੇ ਨਿਊਜ਼ੀਲੈਂਡ ਵਿਚਾਲੇ ਓਪਨਿੰਗ ਮੁਕਾਬਲੇ ਨਾਲ ਹੋਵੇਗੀ, ਜਿਸ ਦੀ ਮੇਜ਼ਬਾਨੀ ਦੁਨੀਆ ਦਾ ਸਭ ਤੋਂ ਵੱਡਾ ਨਰਿੰਦਰ ਮੋਦੀ ਕ੍ਰਿਕਟ ਸਟੇਡੀਅਮ ਕਰੇਗਾ। ਫਾਈਨਲ ਵੀ ਇਸ ਮੈਦਾਨ 'ਤੇ 19 ਨਵੰਬਰ ਨੂੰ ਖੇਡਿਆ ਜਾਵੇਗਾ। ਭਾਰਤ 8 ਅਕਤੂਬਰ ਨੂੰ ਚੇਨਈ 'ਚ ਆਸਟ੍ਰੇਲੀਆ ਖ਼ਿਲਾਫ਼ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗਾ। ਸੈਮੀਫਾਈਨਲ ਮੈਚ ਮੁੰਬਈ ਅਤੇ ਕੋਲਕਾਤਾ 'ਚ ਹੋਣਗੇ। 

ਇਹ ਵੀ ਪੜ੍ਹੋ: ਕ੍ਰਿਸ ਗੇਲ ਅਤੇ ਵਰਿੰਦਰ ਸਹਿਵਾਗ ਫਿਰ ਉਤਰਨਗੇ ਮੈਦਾਨ 'ਚ, ਇਸ ਲੀਗ 'ਚ ਮਚਾਉਣਗੇ ਧੂਮ

ਬੀਸੀਸੀਆਈ ਨੇ ਸੋਮਵਾਰ ਨੂੰ ਮੁੰਬਈ 'ਚ ਰਾਜ ਕ੍ਰਿਕਟ ਸੰਘਾਂ ਦੇ ਅਹੁਦੇਦਾਰਾਂ ਦੀ ਮੀਟਿੰਗ ਬੁਲਾਈ ਸੀ, ਇਹ ਉਹ ਰਾਜ ਸੰਘ ਸਨ ਜਿੱਥੇ ਵਿਸ਼ਵ ਕੱਪ ਦੇ ਮੁਕਾਬਲੇ ਕਰਵਾਏ ਜਾਣਗੇ। ਇਹ 12 ਸ਼ਹਿਰ ਦਿੱਲੀ, ਮੁੰਬਈ, ਚੇਨਈ, ਕੋਲਕਾਤਾ, ਬੇਂਗਲੁਰੂ, ਅਹਿਮਦਾਬਾਦ, ਲਖਨਊ, ਧਰਮਸ਼ਾਲਾ, ਹੈਦਰਾਬਾਦ, ਤਿਰੂਵਨੰਤਪੁਰਮ, ਪੁਣੇ ਅਤੇ ਗੁਹਾਟੀ ਹਨ। ਟੀਮ ਇੰਡੀਆ ਦੇ ਨੌਂ ਲੀਗ ਮੈਚ ਨੌਂ ਵੱਖ-ਵੱਖ ਸਟੇਡੀਅਮਾਂ 'ਚ ਹੋਣਗੇ।

ਇਹ ਵੀ ਪੜ੍ਹੋ: ਸਹਿਵਾਗ ਨੇ ਯਾਦਗਾਰ ਪਾਰੀ 'ਚ ਵਰਤੋਂ ਕੀਤੇ ਬੱਲੇ ਦੀ ਤਸਵੀਰ ਕੀਤੀ ਸ਼ੇਅਰ, ਲਿਖਿਆ- 293 ਵਾਲਾ ਖੋਹ ਗਿਆ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Aarti dhillon

Content Editor

Related News